09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਗੁਰਦੀਪ ਸਿੰਘ ਬੜਵਾ ਨੂੰ ਯੂਥ ਅਕਾਲੀ ਦਲ ਨਵਾਂਸ਼ਹਿਰ ਦਾ ਸਕੱਤਰ ਜਨਰਲ ਨਿਯੁਕਤ ਕੀਤਾ

Ad Position 21
No active advertisement
ਅਜੀਤ ਡੈਸਕ 04-07-2026
ਜਾਡਲਾ, 3 ਜੁਲਾਈ (ਹਰਕੰਵਲ ਸਿੰਘ ਕੌਲਗੜ੍ਹ)- ਸ਼੍ਰੋਮਣੀ ਅਕਾਲੀ ਦਲ ਦੀ ਯੂਥ ਇਕਾਈ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਨਵਾਂਸ਼ਹਿਰ ਅਧੀਨ ਗੁਰਦੀਪ ਸਿੰਘ ਬੜਵਾ ਨੂੰ ਯੂਥ ਅਕਾਲੀ ਦਲ ਦਾ ਸਕੱਤਰ ਜਨਰਲ ਨਿਯੁਕਤ ਕੀਤਾ ਗਿਆ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਗਈ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਨੌਜਵਾਨਾਂ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਸ਼ੁਕਾਰ, ਸਰਕਲ ਪ੍ਰਧਾਨ ਹਰਨੇਕ ਸਿੰਘ ਬੜਵਾ, ਯੂਥ ਪ੍ਰਧਾਨ ਬਲਾਚੌਰ ਕਰਨਜੋਤ ਸਿੰਘ, ਠੇਕੇਦਾਰ ਗੁਰਜਿੰਦਰ ਸਿੰਘ ਪ੍ਰਧਾਨ ਬੀ.ਸੀ ਵਿੰਗ ਹਲਕਾ ਨਵਾਂਸ਼ਹਿਰ ਸਮੇਤ ਹੋਰ ਅਕਾਲੀ ਆਗੂ ਅਤੇ ਵਰਕਰ ਵੀ ਹਾਜ਼ਰ ਰਹੇ। ਨਵ-ਨਿਯੁਕਤ ਸਕੱਤਰ ਜਨਰਲ ਗੁਰਦੀਪ ਸਿੰਘ ਬੜਵਾ ਨੇ ਪਾਰਟੀ ਹਾਈਕਮਾਨ ਅਤੇ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ ਅਗਲੀ ਖ਼ਬਰ ਸ਼ਹੀਦ ਬੱਬਰ ਕਰਮ ਸਿੰਘ ਦੀ ਧਰਤੀ ’ਤੇ ਹੋਵੇਗਾ ਸਰਬ ਧਰਮ ਸਾਂਝਾ ਸਮਾਗਮ - ਰਜੇਸ਼ ਪਾਲ ਸਿੰਘ ਖੰਨਾ
Ad Position 24