08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਮੁੱਖ ਖੇਤੀਬਾੜੀ ਅਫ਼ਸਰ ਡਾ. ਲੇਖਰਾਜ ਬੇਗੋਵਾਲ ਵਲੋਂ ਬਲਾਕ ਔੜ ਦੇ ਵੱਖ-ਵੱਖ ਪਿੰਡਾਂ ’ਚ ਮੱਕੀ ਦੀ ਫ਼ਸਲ ਦਾ ਨਿਰੀਖਣ

Ad Position 21
No active advertisement
ਅਜੀਤ ਡੈਸਕ 05-07-2026

ਔੜ, 4 ਜੁਲਾਈ (ਗੁਰਨਾਮ ਸਿੰਘ ਸੈਣੀ) - ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸਾਉਣੀ ਦੀਆਂ ਫ਼ਸਲਾਂ ਦੀ ਨਿਗਰਾਨੀ ਅਤੇ ਕਿਸਾਨਾਂ ਨੂੰ ਤਕਨੀਕੀ ਸਲਾਹ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਖੇਤਾਂ ਦਾ ਲਗਾਤਾਰ ਦੌਰਾ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਡਾ. ਲੇਖਰਾਜ ਬੇਗੋਵਾਲ ਵੱਲੋਂ ਬਲਾਕ ਔੜ ਦੇ ਪਿੰਡਾਂ ਵਿੱਚ ਸਾਉਣੀ ਦੀ ਫ਼ਸਲ ਮੱਕੀ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸਹਾਇਕ ਗੰਨਾ ਵਿਕਾਸ ਅਫ਼ਸਰ, ਡਾ. ਅਸ਼ਵਿੰਦਰ ਕੁਮਾਰ ਖੇਤੀਬਾੜੀ ਵਿਕਾਸ ਅਫ਼ਸਰ, ਡਾ. ਮੋਨਿਕਾ ਖੇਤੀਬਾੜੀ ਵਿਕਾਸ ਅਫ਼ਸਰ, ਡਾ. ਗੁਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਏ.ਟੀ.ਐੱਮ. ਲਖਵਿੰਦਰ ਸਿੰਘ ਤੇ ਜਸਵਿੰਦਰ ਸਿੰਘ ਵੀ ਹਾਜ਼ਰ ਸਨ। ਨਿਰੀਖਣ ਦੌਰਾਨ ਡਾ. ਬੇਗੋਵਾਲ ਨੇ ਮੱਕੀ ਦੀ ਫ਼ਸਲ ਦੀ ਉੱਗਣ ਦੀ ਸਥਿਤੀ, ਬੂਟਿਆਂ ਦੀ ਗਿਣਤੀ, ਖੇਤ ਦੀ ਨਮੀ ਤੇ ਫ਼ਸਲ ਦੀ ਸਮੁੱਚੀ ਸਿਹਤ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਖੇਤ ਵਿੱਚ ਮੌਜੂਦ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਫ਼ਸਲ ਦੀ ਸੰਭਾਲ ਸਬੰਧੀ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ ਤੇ ਮੌਕੇ ’ਤੇ ਹੀ ਵਿਗਿਆਨਕ ਹੱਲ ਵੀ ਸੁਝਾਏ। ਉਨ੍ਹਾਂ ਕਿਹਾ ਕਿ ਮੱਕੀ ਇੱਕ ਮਹੱਤਵਪੂਰਨ ਨਕਦੀ ਅਤੇ ਚਾਰਾ ਫ਼ਸਲ ਹੈ ਜਿਸ ਤੋਂ ਵੱਧ ਝਾੜ ਪ੍ਰਾਪਤ ਕਰਨ ਲਈ ਸਿਫ਼ਾਰਸ਼ ਸ਼ੁੱਦਾ ਤਕਨੀਕਾਂ ਦੀ ਪਾਲਣਾ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਫ਼ਸਲ ਵਿੱਚ ਸੰਤੁਲਿਤ ਖਾਦਾਂ ਦੀ ਵਰਤੋਂ, ਮਿੱਟੀ ਦੀ ਜਾਂਚ ਰਿਪੋਰਟ ਦੇ ਆਧਾਰ ’ਤੇ ਕੀਤੀ ਜਾਵੇ ਨਦੀਨਾਂ ਦੀ ਰੋਕਥਾਮ ਸਮੇਂ ਸਿਰ ਕੀਤੀ ਜਾਵੇ ਅਤੇ ਲੋੜ ਅਨੁਸਾਰ ਹੀ ਸਿੰਚਾਈ ਕੀਤੀ ਜਾਵੇ ਤਾਂ ਜੋ ਫ਼ਸਲ ਦਾ ਵਿਕਾਸ ਸਹੀ ਢੰਗ ਨਾਲ ਹੋ ਸਕੇ। ਡਾ. ਬੇਗੋਵਾਲ ਨੇ ਕਿਹਾ ਕਿ ਕਿਸਾਨ ਨੂੰ ਫ਼ਸਲ ਵਿੱਚ ਕਿਸੇ ਵੀ ਕਿਸਮ ਦੇ ਕੀੜੇ ਜਾਂ ਬਿਮਾਰੀ ਦੇ ਲੱਛਣ ਦਿਖਾਈ ਦੇਣ ਤੇ ਤੁਰੰਤ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ ਅਤੇ ਬਿਨਾਂ ਸਲਾਹ ਤੋਂ ਕਿਸੇ ਵੀ ਕੀਟਨਾਸ਼ਕ ਜਾਂ ਦਵਾਈ ਦੀ ਵਰਤੋਂ ਨਾ ਕਰਨ। ਇਸ ਮੌਕੇ ’ਤੇ ਉਹਨਾਂ ਨੇ ਜਾਣਕਾਰੀ ਦਿੱਤੀ ਕਿ ਜਿਹੜਾ ਕਿਸਾਨ ਵੀਰ ਝੋਨੇ ਹੇਠੋਂ ਰਕਬਾ ਘਟਾ ਕੇ ਮੱਕੀ ਹੇਠ ਲਿਆਵੇਗਾ ਉਸ ਨੂੰ 17500 ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਸਰਕਾਰ ਵੱਲੋਂ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਸਬੰਧੀ ਜਿਨ੍ਹਾਂ ਕਿਸਾਨਾਂ ਨੇ ਮੱਕੀ ਬੀਜੀ ਹੈ ਉਹ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਕਰਮਚਾਰੀਆਂ ਕੋਲੋਂ ਆਪਣੀ ਰਜਿਸਟਰੇਸ਼ਨ ਜਰੂਰ ਕਰਵਾਉਣ। ਇਸ ਮੌਕੇ ਸਹਾਇਕ ਗੰਨਾ ਵਿਕਾਸ ਅਫ਼ਸਰ ਡਾ. ਅਸ਼ਵਿੰਦਰ ਕੁਮਾਰ ਅਤੇ ਖੇਤੀਬਾੜੀ ਵਿਕਾਸ ਅਫ਼ਸਰਾਂ ਡਾ.ਮੋਨਿਕਾ ਅਤੇ ਡਾ.ਗੁਰਪ੍ਰੀਤ ਸਿੰਘ ਨੇ ਵੀ ਕਿਸਾਨਾਂ ਨੂੰ ਮੱਕੀ ਦੀ ਫ਼ਸਲ ਵਿੱਚ ਪੌਸ਼ਟਿਕ ਤੱਤਾਂ ਦੇ ਸੰਤੁਲਿਤ ਪ੍ਰਬੰਧਨ ਨਦੀਨਾਂ ਦੀ ਪ੍ਰਭਾਵਸ਼ਾਲੀ ਰੋਕਥਾਮ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਅਤੇ ਕੀਟ ਪ੍ਰਬੰਧਨ ਦੀਆਂ ਸਿਫ਼ਾਰਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

Ad Position 22
No active advertisement
ਪਿਛਲੀ ਖ਼ਬਰ ਕੰਢੀ ਇਲਾਕੇ ’ਚ ਜੰਗਲੀ ਜਾਨਵਰਾਂ ਵਲੋਂ ਫ਼ਸਲਾਂ ਦੇ ਉਜਾੜੇ ਕਾਰਨ ਆਬਾਦ ਜ਼ਮੀਨ ਹੋ ਰਹੀ ਬੰਜਰ ਅਗਲੀ ਖ਼ਬਰ ਸ਼ੇਰੇ ਪੰਜਾਬ ਸਪੋਰਟਸ ਐਂਡ ਕਲਚਰਲ ਕਲੱਬ ਸ਼ਿਕਾਗੋ ਵਲੋਂ ਕਰਵਾਇਆ ਗਿਆ ਸਾਲਾਨਾ ਕਬੱਡੀ ਕੱਪ
Ad Position 24