08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਸੰਤੁਲਨ ਵਿਗੜਨ ਨਾਲ ਕਾਰ ਬੇਕਾਬੂ ਹੋ ਕੇ ਖੇਤਾਂ ’ਚ ਜਾ ਡਿੱਗੀ

Ad Position 21
No active advertisement
ਅਜੀਤ ਡੈਸਕ 05-07-2026
ਕਾਠਗੜ੍ਹ/ਰੱਤੇਵਾਲ, 4 ਜੁਲਾਈ (ਹਰਸਿਮਰਨ ਜੋਤ ਸਿੰਘ ਕਲੇਰ, ਅਸ਼ੋਕ ਕੁਮਾਰ ਲੀਲ) - ਰੋਪੜ ਬਲਾਚੌਰ ਨੈਸ਼ਨਲ ਹਾਈਵੇ ਨੇੜੇ ਮੁੱਤੋਂ ਕੱਟ ਦੇ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਐਸ. ਐਸ. ਐਫ. ਟੀਮ ਦੇ ਇੰਚਾਰਜ ਏ. ਐਸ. ਆਈ ਕੁਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਐਮ. ਡੀ. ਟੀ. ਡਿਵਾਇਸ ਨਵਾਂਸ਼ਹਿਰ ਤੋਂ ਸੂਚਨਾ ਪ੍ਰਾਪਤ ਹੋਈ ਕਿ ਗਿੱਲ ਢਾਬਾ, ਮੁੱਤੋਂ ਦੇ ਕੱਟ ਕੋਲ ਇੱਕ ਐਕਸੀਡੈਂਟ ਹੋਇਆ ਹੈ ਮੌਕੇ ’ਤੇ ਜਾ ਕੇ ਤੁਰੰਤ ਦੇਖਿਆ ਕਿ ਇਕ ਆਲਟੋਂ ਕਾਰ ਜਿਸ ਦਾ ਨੰਬਰ ਪੀ ਬੀ 10 ਸੀ ਪੀ 2055 ਜਿਸ ਨੂੰ ਜਸਵੀਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਭਰਥਲਾ ਅਤੇ ਥਾਣਾ ਕਾਠਗੜ੍ਹ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਚਲਾ ਰਿਹਾ ਸੀ ਜੋ ਕਿ ਰੋਪੜ ਤੋਂ ਬਲਾਚੌਰ ਸਾਈਡ ਜਾ ਰਿਹਾ ਸੀ ਜਦੋਂ ਇਹ ਕਾਰ ਮੁੱਤੋਂ ਕੱਟ ਦੇ ਕੋਲ ਪਹੁੰਚੀ ਤਾਂ ਅਚਾਨਕ ਕਾਰ ਦਾ ਸੰਤੁਲਨ ਵਿਗੜ ਗਿਆ ਜਿਸ ਨਾਲ ਕਾਰ ਬੇਕਾਬੂ ਹੋ ਡਿਵਾਈਡਰ ’ਤੇ ਚੜ੍ਹਕੇ ਰੋਡ ਦੇ ਦੂਸਰੇ ਪਾਸੇ ਜਾ ਪਲਟੀਆਂ ਖਾਂਦੀ ਹੋਈ ਖੇਤਾਂ ਵਿੱਚ ਜਾ ਕੇ ਪੁੱਠੀ ਹੋ ਗਈ। ਹਾਦਸੇ ਵਿੱਚ ਕਾਰ ਸਵਾਰ ਦਾ ਵਾਲ-ਵਾਲ ਬਚਾਅ ਹੋ ਗਿਆ ਜਿਸਨੂੰ ਕਿ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹਾਦਸੇ ਨਾਲ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਜਿਸ ਨੂੰ ਨੈਸ਼ਨਲ ਹਾਈਵੇ ਅਥਾਰਟੀ ਦੀ ਕ੍ਰੇਨ ਮੰਗਵਾ ਕੇ ਕਾਰ ਨੂੰ ਬਾਹਰ ਕਢਵਾਇਆ ਗਿਆ ਅਤੇ ਹਾਦਸੇ ਵਿੱਚ ਜਾਨੀ ਨੁਕਸਾਨ ਦਾ ਬਚਾਅ ਹੋ ਗਿਆ। ਇਸ ਮੌਕੇ ਐਸ. ਐਸ. ਐਫ ਦੀ ਟੀਮ ਦੇ ਵਿੱਚ ਸੀ. ਟੀ ਮੁਹੰਮਦ ਅਰਸ਼ਦ ਅਤੇ ਸੀ. ਟੀ ਸਾਹਿਲ ਕੁਮਾਰ ਹਾਜ਼ਰ ਸਨ। ਹਾਦਸੇ ਸਬੰਧੀ ਐਸ. ਐਸ. ਐਫ ਦੀ ਟੀਮ ਵਲੋਂ ਕੰਟ੍ਰੋਲ ਰੂਮ ਨਵਾਂਸ਼ਹਿਰ ਅਤੇ ਥਾਣਾ ਕਾਠਗੜ੍ਹ ਨੂੰ ਸੂਚਿਤ ਕਰ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਟਾਸਕ ਫੋਰਸ ਵਲੋਂ ਡੀਲਰਾਂ ਤੇ ਫੈਕਟਰੀਆਂ ਦੀ ਅਚਨਚੇਤ ਜਾਂਚ ਅਗਲੀ ਖ਼ਬਰ ਕਾਠਗੜ੍ਹ ਵਣ ਰੇਂਜ ’ਚ ਵੱਡੀ ਪ੍ਰਸ਼ਾਸਨਿਕ ਤਬਦੀਲੀ, ਸੁਨੀਲ ਕੁਮਾਰ ਦੀ ਪ੍ਰਮੋਸ਼ਨ ਤੋਂ ਬਾਅਦ ਭੁਪਿੰਦਰ ਸਿੰਘ ਨੇ ਸੰਭਾਲਿਆ ਚਾ...
Ad Position 24