07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਮੁੱਖ ਮੰਤਰੀ ਵਲੋਂ ਸਰਪੰਚਾਂ ਨੂੰ 10 ਹਜ਼ਾਰ ਰੁਪਏ ਦੇਣ ਦਾ ਐਲਾਨ ਸ਼ਲਾਘਾਯੋਗ ਕਦਮ-ਬਲਾਕੀਪੁਰ

Ad Position 21
No active advertisement
ਅਜੀਤ ਡੈਸਕ 05-07-2026
ਕਟਾਰੀਆਂ, 4 ਜੁਲਾਈ (ਪ੍ਰੇਮੀ ਸੰਧਵਾਂ) - ਮੁੱਖ ਮੰਤਰੀ ਪੰਜਾਬ ਨੇ ਜੋ ਵਾਅਦੇ ਸੂਬੇ ਦੇ ਲੋਕਾਂ ਨਾਲ ਕੀਤੇ ਸਨ, ਉਹ ਇਕ- ਇਕ ਕਰਕੇ ਪੂਰੇ ਕਰਨ ਦੇ ਨਾਲ-ਨਾਲ ਪਿੰਡਾਂ ਦੇ ਸਰਪੰਚਾਂ ਨੂੰ ਆਰਥਿਕ ਤੌਰ ’ਤੇ ਮਜਬੂਤ ਕਰਨ ਤੇ ਵਿਕਾਸ ਨੂੰ ਸਹੀ ਦਿਸ਼ਾ ਦੇਣ ਲਈ ਪਿੰਡਾਂ ਦੇ ਸਰਪੰਚਾਂ ਨੂੰ 10 ਹਜ਼ਾਰ ਰੁਪਏ ਮਹੀਨਾ ਮਾਣ ਭੱਤਾ ਦੇਣ ਦੇ ਫੈਸਲੇ ਦੀ ਸੀਨੀਅਰ ਕਿਸਾਨ ਤੇ ਆਪ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਦੇ ਇਸ ਨਿਵੇਕਲੇ ਫੈਸਲੇ ਨੇ ਪਿੰਡਾਂ ਦੇ ਸਰਪੰਚਾਂ ਦਾ ਦਿਲ ਜਿੱਤ ਲਿਆ ਹੈ ਕਿਉਂਕਿ ਸਰਕਾਰ ਦੇ ਇਸ ਫੈਸਲੇ ਨਾਲ ਸਰਪੰਚਾਂ ਦੀ ਆਰਥਿਕ ਹਾਲਤ ਹੋਰ ਵੀ ਮਜ਼ਬੂਤ ਹੋਵੇਗੀ। ਕਿਸਾਨ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ਕਿਹਾ ਕਿ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਵੱਡੀ ਜਿੱਤ ਪ੍ਰਾਪਤ ਕਰੇਗੀ ਤੇ ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਹੇਠ ਆਪ ਦੀ ਮੁੜ ਸਰਕਾਰ ਬਣੇਗੀ। ਇਸ ਮੌਕੇ ਪਰਮਿੰਦਰ ਸਿੰਘ ਬੋਇਲ ਸਾਬਕਾ ਸਰਪੰਚ ਮਕਸੂਦਪੁਰ, ਪ੍ਰਧਾਨ ਸੁਲੱਖਣ ਸਿੰਘ ਬੋਇਲ ਮਕਸੂਦਪੁਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਪਿੰਡ ਛੰਗਿਆਲ ਵਿਖੇ ਨਿਰੀਖਣ ਕੀਤਾ ਅਗਲੀ ਖ਼ਬਰ ਸਰਕਾਰੀ ਸਕੂਲ ਚਣਕੋਆ ਵਿਖੇ ਡੇਂਗੂ ਤੋਂ ਬਚਾਅ ਸੰਬੰਧੀ ਜਾਣਕਾਰੀ ਦਿੱਤੀ
Ad Position 24