ਬਹਿਰਾਮ, 4 ਜੁਲਾਈ (ਸਰਬਜੀਤ ਸਿੰਘਰਾਣਾ) - ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਹਾਲਾ ਰਾਣੂੰਆਂ ਵੱਲੋਂ ਐਨ.ਆਰ.ਆਈ ਵੀਰਾਂ ਤੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦਰਬਾਰ ਸੱਯਦ ਬਾਬਾ ਅਬਦੁੱਲਾ ਸ਼ਾਹ ਕਾਦਰੀ ਰੌਜ਼ਾ ਸ਼ਰੀਫ ਮੰਢਾਲੀ ਵਿਖੇ ਮੇਲੇ ਨੂੰ ਸਮਰਪਿਤ 30 ਜੂਨ ਤੋਂ 3 ਜੁਲਾਈ ਤੱਕ ਚਾਰ ਦਿਨਾਂ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਸਬੰਧੀ ਪ੍ਰਿੰ. ਰੌਸ਼ਨ ਲਾਲ ਨੰਬਰਦਾਰ ਨੇ ਦੱਸਿਆ ਕਿ ਇਹ ਸੇਵਾ ਪਿਛਲੇ ਕਈ ਸਾਲਾਂ ਤੋਂ ਸਭ ਦੇ ਸਹਿਯੋਗ ਨਾਲ ਕੀਤੀ ਜਾ ਰਹੀ ਹੈ। ਇਸ ਮੌਕੇ ਪ੍ਰਧਾਨ ਸੋਮਨਾਥ, ਪ੍ਰਿੰ. ਰੋਸ਼ਨ ਲਾਲ ਨੰਬਰਦਾਰ ਤੇ ਨਗਰ ਨਿਵਾਸੀ ਸੰਗਤਾਂ ਹਾਜ਼ਰ ਸਨ।