06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਕਾਂਗਰਸ ਪਾਰਟੀ ਦੇ ਕੁਰਸੀ ਯੁੱਧ ਨੇ ਲੋਕਾਂ ਸਾਹਮਣੇ ਪਾਰਟੀ ਦਾ ਅਸਲੀ ਚਿਹਰਾ ਬੇਨਕਾਬ ਕੀਤਾ: ਰਾਜਵਿੰਦਰ ਸਿੰਘ ਲੱਕੀ

Ad Position 21
No active advertisement
ਅਜੀਤ ਡੈਸਕ 05-07-2026
ਜਾਡਲਾ, 4 ਜੁਲਾਈ (ਹਰਕੰਵਲ ਸਿੰਘ ਕੌਲਗੜ੍ਹ) - ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਨੇ ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿੱਚੋਤਾਣ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕਾਂਗਰਸ ਹੁਣ ਲੋਕਾਂ ਦੇ ਮੁੱਦਿਆਂ ਦੀ ਨਹੀਂ, ਸਗੋਂ ਕੁਰਸੀਆਂ ਦੀ ਲੜਾਈ ਲੜ ਰਹੀ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ’ਤੇ ਹੋਈ ਮੀਟਿੰਗ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਦੇ ਆਗੂਆਂ ਦਾ ਧਿਆਨ ਪੰਜਾਬ ਦੇ ਵਿਕਾਸ ਤੋਂ ਵੱਧ ਆਪਣੀ ਸਿਆਸੀ ਸਥਿਤੀ ਮਜ਼ਬੂਤ ਕਰਨ ’ਤੇ ਹੈ। ਰਾਜਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਜਿਹੜੀ ਪਾਰਟੀ ਆਪਣੇ ਆਗੂਆਂ ਨੂੰ ਇੱਕ ਮੰਚ ’ਤੇ ਇਕੱਠਾ ਨਹੀਂ ਰੱਖ ਸਕਦੀ, ਉਹ ਪੰਜਾਬ ਨੂੰ ਸਥਿਰ ਤੇ ਮਜ਼ਬੂਤ ਲੀਡਰਸ਼ਿਪ ਕਿਵੇਂ ਦੇ ਸਕਦੀ ਹੈ? ਉਨ੍ਹਾਂ ਕਿਹਾ ਕਿ ਕਾਂਗਰਸ ਦੀ ਅੰਦਰੂਨੀ ਗੁੱਟਬਾਜ਼ੀ ਹੁਣ ਕਿਸੇ ਤੋਂ ਲੁਕੀ ਨਹੀਂ ਰਹੀ ਤੇ ਲੋਕ ਇਸ ਸਭ ਨੂੰ ਧਿਆਨ ਨਾਲ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸ਼ਹਿਰੀ ਅਤੇ ਹਿੰਦੂ ਵੋਟਰ ਸਥਿਰਤਾ, ਸਪੱਸ਼ਟ ਨੀਤੀ ਤੇ ਮਜ਼ਬੂਤ ਲੀਡਰਸ਼ਿਪ ਨੂੰ ਤਰਜੀਹ ਦਿੰਦੇ ਹਨ। ਕਾਂਗਰਸ ਦੀ ਆਪਸੀ ਖਿੱਚੋਤਾਣ ਕਾਰਨ ਇਹ ਵਰਗ ਹੁਣ ਨਵੇਂ ਰਾਜਨੀਤਿਕ ਵਿਕਲਪਾਂ ਵੱਲ ਦੇਖ ਰਿਹਾ ਹੈ ਅਤੇ ਭਾਜਪਾ ਉਸ ਭਰੋਸੇ ’ਤੇ ਖਰੀ ਉਤਰਣ ਲਈ ਪੂਰੀ ਤਰ੍ਹਾਂ ਤਿਆਰ ਹੈ। ਲੱਕੀ ਨੇ ਕਿਹਾ ਕਿ ਭਾਜਪਾ ਨੇ ਹਮੇਸ਼ਾ ਵਿਕਾਸ, ਰਾਸ਼ਟਰ ਹਿੱਤ ਅਤੇ ਸੁਸ਼ਾਸਨ ਦੀ ਰਾਜਨੀਤੀ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਜਨਤਾ ਕਾਂਗਰਸ ਦੀ ਇਸ ਆਪਸੀ ਲੜਾਈ ਦਾ ਜਵਾਬ ਵੋਟ ਦੀ ਤਾਕਤ ਨਾਲ ਦੇਵੇਗੀ।
Ad Position 22
No active advertisement
ਪਿਛਲੀ ਖ਼ਬਰ ਗੋਬਿੰਦਪੁਰ ਵਿਖੇ ਸੰਤ ਬਾਬਾ ਭਗਵਾਨ ਦਾਸ ਦੀ ਬਰਸੀ ਮੌਕੇ ਸੰਤ ਸਮਾਗਮ ਕਰਵਾਇਆ ਅਗਲੀ ਖ਼ਬਰ ਵਿਧਾਇਕਾ ਨੇ ਪਿੰਡ ਜਾਡਲੀ ਵਿਖੇ ਗਲੀਆਂ-ਨਾਲੀਆਂ ਦਾ ਕੀਤਾ ਉਦਘਾਟਨ
Ad Position 24
No active advertisement