06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਕਾਂਗਰਸ ਪਾਰਟੀ ਵਿਧਾਨ ਸਭਾ ਬੰਗਾ ਦੀ ਚੋਣ ਮਜ਼ਬੂਤੀ ਨਾਲ ਲੜੇਗੀ : ਚੌਧਰੀ ਮੀਨਾ ਸੂੰਢ

Ad Position 21
No active advertisement
ਅਜੀਤ ਡੈਸਕ 05-07-2026
ਮੁਕੰਦਪੁਰ, 4 ਜੁਲਾਈ (ਅਮਰੀਕ ਸਿੰਘ ਢੀਂਡਸਾ) - ਕਾਂਗਰਸ ਪਾਰਟੀ ਵਿਧਾਨ ਸਭਾ ਹਲਕਾ ਬੰਗਾ ਦੇ ਇੰਚਾਰਜ ਚੌਧਰੀ ਮੀਨਾ ਸੂੰਢ ਨੇ ਕਾਂਗਰਸ ਪਾਰਟੀ ਵੱਲੋਂ ਨਿਯੁਕਤ ਕੀਤੇ ਗਏ ਸਮੂਹ ਬੀ.ਐੱਲ.ਏ-2 ਨੂੰ ਕਿਹਾ ਕਿ ਸਪੈਸ਼ਲ ਇੰਨਟੈਸਿਵ ਰੀਵਿਜ਼ਨ (ਐਸ. ਆਈ. ਆਰ) ਅਧੀਨ, ਉਹ ਆਪਣੇ-ਆਪਣੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੀ.ਐੱਲ.ਓ ਨਾਲ ਸਹਿਯੋਗ ਕਰਦੇ ਹੋਏ ਕਿਸੇ ਵੀ ਯੋਗ ਵਿਅਕਤੀ ਦੀ ਵੋਟ ਨਾ ਕੱਟਣ ਦਿੱਤੀ ਜਾਵੇ ਅਤੇ ਕਿਸੇ ਵੀ ਅਯੋਗ ਵਿਅਕਤੀ ਦੀ ਵੋਟ ਨਾਂ ਬਣਨ ਉੱਤੇ ਗਹਿਰੀ ਨਜ਼ਰ ਰੱਖੀ ਜਾਵੇ। ਉਨ੍ਹਾਂ ਦੱਸਿਆ ਕਿ ਕਾਂਗਰਸ ਪਾਰਟੀ ਦੇ ਜੁਝਾਰੂ ਵਰਕਰ 2027 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਤਨਦੇਹੀ ਨਾਲ ਮਿਹਨਤ ਕਰਕੇ ਬੰਗਾ ਦੀ ਸੀਟ ਕਾਂਗਰਸ ਦੀ ਝੋਲੀ ਵਿੱਚ ਪਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ ਤੇ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨਾ ਤੈਅ ਹੋ ਚੁੱਕਾ ਹੈ। ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਅੱਤ ਦੀ ਗਰਮੀ ਵਿੱਚ ਬਿਜਲੀ ਦੀ ਨਿਰਵਿਘਨ ਸਪਲਾਈ ਕਰਵਾਉਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ਅਨੁਸਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 18 ਫ਼ੀਸਦੀ ਮਹਿੰਗਾਈ ਭੱਤਾ ਦੇਣ ਵਿੱਚ ਵੀ ਟਾਲ ਮਟੋਲ ਵਾਲੀ ਨੀਤੀ ਅਪਣਾਈ ਜਾ ਰਹੀ। ਸੂਬੇ ਦੀ ਅਰਥਵਿਵਸਥਾ ਤੇ ਵਿਕਾਸ ਪੂਰੀ ਤਰਾਂ ਡਾਵਾਂਡੋਲ ਹੈ। ਵਿਧਾਨ ਸਭਾ ਹਲਕਾ ਬੰਗਾ ਅਧੀਨ ਪੈਂਦੇ ਮੁਕੰਦਪੁਰ ਇਲਾਕੇ ਵਿੱਚ ਹੋਰਾਂ ਤੋਂ ਇਲਾਵਾ ਡਾ. ਨਿਰੰਜਣ ਪਾਲ ਹੀਂਉ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ, ਰਾਮ ਦਾਸ ਸਿੰਘ ਬਲਾਕ ਪ੍ਰਧਾਨ ਔੜ, ਡਾਕਟਰ ਅਕਾਸ਼ਦੀਪ ਸ਼ਰਮਾਂ, ਲੈਕਚਰਾਰ ਹਰਜਿੰਦਰ ਪਾਲ ਕੌਰ, ਨਰਿੰਦਰ ਸਿੰਘ ਬਖਲੌਰ ਤੇ ਕਾਂਗਰਸੀ ਵਰਕਰ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ਦਾਤਾ ਅਬਦੁੱਲਾ ਸ਼ਾਹ ਕਾਦਰੀ ਰੋਜ਼ਾ ਮੰਢਾਲੀ ਸ਼ਰੀਫ ਦਾ 5 ਰੋਜ਼ਾ ਸਾਲਾਨਾ ਜੋੜ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ ਅਗਲੀ ਖ਼ਬਰ ਗੋਬਿੰਦਪੁਰ ਵਿਖੇ ਸੰਤ ਬਾਬਾ ਭਗਵਾਨ ਦਾਸ ਦੀ ਬਰਸੀ ਮੌਕੇ ਸੰਤ ਸਮਾਗਮ ਕਰਵਾਇਆ
Ad Position 24
No active advertisement