06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

20 ਨਸ਼ੀਲੀਆਂ ਗੋਲੀਆਂ ਸਮੇਤ ਕਥਿਤ ਦੋਸ਼ੀ ਕਾਬੂ

Ad Position 21
No active advertisement
ਅਜੀਤ ਡੈਸਕ 06-07-2026
ਨਵਾਂਸ਼ਹਿਰ, 5 ਜੁਲਾਈ (ਜਸਬੀਰ ਸਿੰਘ ਨੂਰਪੁਰ) - ਨਵਾਂਸ਼ਹਿਰ ਸਦਰ ਥਾਣੇ ਦੀ ਪੁਲਿਸ ਵਲੋਂ 20 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ। ਸਦਰ ਨਵਾਂਸ਼ਹਿਰ ਥਾਣੇ ਦੇ ਮੁਖੀ ਐਸ.ਐਚ.ਓ ਚੌਧਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਚੌਂਕੀ ਇੰਚਾਰਜ ਜਾਡਲਾ ਸੰਜੀਵ ਕੁਮਾਰ ਤੇ ਪੁਲਿਸ ਪਾਰਟੀ ਨੇ 20 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਉਹਨਾਂ ਆਖਿਆ ਕਿ ਪੁਲਿਸ ਪਾਰਟੀ ਮੇਨ ਹਾਈਵੇ ਰੋਡ ਨੂੰ ਜਾ ਰਹੀ ਸੀ ਤਾਂ ਪੁਲਿਸ ਪਾਰਟੀ ਮੇਨ ਹਾਈਵੇ ਦੇ ਰੋਡ ਤੋਂ ਥੋੜਾ ਪਿੱਛੇ ਪਿੰਡ ਨਾਈਮਜਾਰਾ ਪਿੰਡ ਦੇ ਕੱਟ ਪਾਸ ਪੁੱਜੀ ਤਾਂ ਉਹਨਾਂ ਨੂੰ ਸਾਹਮਣੇ ਤੋਂ ਇੱਕ ਵਿਅਕਤੀ ਆਉਂਦਾ ਦਿਖਾਈ ਦਿੱਤਾ ਤੇ ਪੁਲਿਸ ਪਾਰਟੀ ਵਲੋਂ ਸ਼ੱਕ ਦੇ ਆਧਾਰ ’ਤੇ ਉਸ ਕੋਲੋ ਤਲਾਸ਼ੀ ਲੈਣ ’ਤੇ 20 ਨਸ਼ੀਲੀਆਂ ਗੋਲੀਆਂ ਫੜ੍ਹੀਆਂ ਗਈਆਂ। ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ ’ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਮੁਖੀ ਨੇ ਆਖਿਆ ਕਿ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਜਿਸ ਦੀ ਪਹਿਚਾਣ ਰਾਹੁਲ ਪੁੱਤਰ ਪ੍ਰੇਮ ਚੰਦ ਵਾਸੀ ਸਨਾਵਾ, ਥਾਣਾ ਸਦਰ ਨਵਾਂਸ਼ਹਿਰ ਵਜੋਂ ਹੋਈ ਹੈ। ਕਥਿਤ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਤਫ਼ਤੀਸ਼ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ। ਇਸ ਮੌਕੇ ਪੁਲਿਸ ਪਾਰਟੀ ਮੌਜੂਦ ਸੀ।
Ad Position 22
No active advertisement
ਪਿਛਲੀ ਖ਼ਬਰ 50 ਗ੍ਰਾਮ ਹੈਰੋਇਨ, 1 ਪਿਸਤੌਲ ਸਮੇਤ 2 ਕਾਬੂ ਅਗਲੀ ਖ਼ਬਰ ਕਾਰ - ਮੋਟਰਸਾਈਕਲ ਦੀ ਭਿਆਨਕ ਟੱਕਰ ’ਚ ਇਕ ਦੀ ਹੋਈ ਮੌਤ ਤੇ ਇਕ ਗੰਭੀਰ ਫੱਟੜ
Ad Position 24
No active advertisement