06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਤੇ ਉਨ੍ਹਾਂ ਦੇ ਪਤੀ ਨੇ ਐਸ.ਆਈ. ਆਰ. ਸੰਬੰਧੀ ਆਪਣੇ ਗਣਨਾ ਫਾਰਮ ਬੀ.ਐਲ.ਓ. ਕੋਲ ਜਮ੍ਹਾਂ ਕਰਵਾਏ

Ad Position 21
No active advertisement
ਅਜੀਤ ਡੈਸਕ 06-07-2026
ਪੋਜੇਵਾਲ ਸਰਾਂ, 5 ਜੁਲਾਈ (ਨਵਾਂਗਰਾਈਂ) - ਭਾਰਤ ਚੋਣ ਕਮਿਸ਼ਨ ਵਲੋਂ ਪੰਜਾਬ ’ਚ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ) ਸਬੰਧੀ ਹਲਕਾ ਵਿਧਾਇਕਾ ਬਲਾਚੌਰ ਸੰਤੋਸ਼ ਕਟਾਰੀਆ ਨੇ ਬੂਥ ਲੈਵਲ ਅਫਸਰ ਪੋਜੇਵਾਲ-8 ਬੰਦਨਾ ਕੁਮਾਰੀ ਕੋਲ ਆਪਣੇ ਗਣਨਾ ਫਾਰਮ ਜਮ੍ਹਾ ਕਰਵਾਏ। ਇਸ ਮੌਕੇ ਗੱਲਬਾਤ ਕਰਦੇ ਹੋਏ ਵਿਧਾਇਕ ਸੰਤੋਸ਼ ਕਟਾਰੀਆ ਨੇ ਹਲਕੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਬੂਥ ਲੈਵਲ ਅਫਸਰ (ਬੀ.ਐਲ.ਓ) ਕੋਲ ਆਪਣੇ- ਆਪਣੇ ਗਣਨਾ ਫਾਰਮ ਜ਼ਰੂਰ ਜਮ੍ਹਾਂ ਕਰਵਾਉਣ ਤਾਂ ਜੋ ਯੋਗ ਵੋਟਰਾਂ ਦੀ ਵੋਟ ਕੱਟ ਨਾ ਹੋ ਜਾਵੇ। ਉਹਨਾਂ ਕਿਹਾ ਕਿ ਇਹ ਹਰ ਵੋਟਰ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਗਣਨਾ ਫਾਰਮ ਬੀ.ਐਲ.ਓ. ਕੋਲ 24 ਜੁਲਾਈ ਤੱਕ ਜਮ੍ਹਾਂ ਕਰਵਾਏ। ਇਸ ਮੌਕੇ ਉਹਨਾਂ ਦੇ ਪਤੀ ਅਸ਼ੋਕ ਕੁਮਾਰ ਕਟਾਰੀਆ ਨੇ ਵੀ ਆਪਣੇ ਗਣਨਾ ਫਾਰਮ ਬੀ.ਐਲ.ਓ. ਕੋਲ ਜਮ੍ਹਾਂ ਕਰਵਾਏ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਪਿੰਡ ਜੀਂਦੋਵਾਲ ਵਿਖੇ ਆਮਦ ਸੰਬੰਧੀ ਦੋ ਦਿਨਾਂ ਗੁਰਮਤਿ ਸਮਾਗਮ ਕਰਵਾਏ ਅਗਲੀ ਖ਼ਬਰ ਡੇਰਾ ਬਾਬਾ ਦੀਵਾਨ ਨਾਥ ਵਿਖੇ ਬਾਬਾ ਰਵਿੰਦਰ ਨਾਥ ਦੀ ਬਰਸੀ ਸ਼ਰਧਾ ਨਾਲ ਮਨਾਈ
Ad Position 24
No active advertisement