ਕਟਾਰੀਆਂ, 6 ਜੁਲਾਈ (ਪ੍ਰੇਮੀ ਸੰਧਵਾਂ) - ਉੱਘੇ ਸਮਾਜ ਸੇਵੀ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਬੋਇਲ ਸਾਬਕਾ ਸਰਪੰਚ ਮਕਸੂਦਪੁਰ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮਾਵਾਂ ਧੀਆਂ ਸਤਿਕਾਰ ਯੋਜਨਾ ਮੁੱਖ ਮੰਤਰੀ ਭਗਵੰਤ ਮਾਨ ਦਾ ਇਕ ਬੇਹੱਦ ਸ਼ਲਾਘਾਯੋਗ ਕਦਮ ਹੈ। ਕਿਉਂਕਿ ਇਸ ਯੋਜਨਾ ਨਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਆਪਣੇ ਜਰੂਰੀ ਕੰਮਕਾਰ ਕਰਨ ਵਿੱਚ ਵੱਡੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦੇ ਫਾਰਮ ਹੁਣ ਵੀ ਭਰੇ ਜਾ ਰਹੇ ਹਨ ਤਾਂ ਜੋ ਸਰਕਾਰ ਦੀ ਇਸ ਸਹੂਲਤਾਂ ਦਾ ਲਾਭ ਹਰ ਇਕ ਮਹਿਲਾ ਨੂੰ ਮਿਲ ਸਕੇ। ਉਨ੍ਹਾਂ ਕਿਹਾ ਕਿ ਕਈ ਮਾਵਾਂ ਭੈਣਾਂ ਦੇ ਖਾਤਿਆਂ ਵਿੱਚ ਤਿੰਨ ਮਹੀਨੇ ਦੇ ਪੈਸੇ ਵੀ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਸਰਕਾਰ ਨੇ ਹਰ ਵਰਗ ਦੀਆਂ ਮਹਿਲਾਵਾਂ ਨੂੰ ਇਸ ਸਕੀਮ ਵਿਚ ਸ਼ਾਮਲ ਕੀਤਾ ਹੈ ਕਿਉਂਕਿ ਪਹਿਲਾਂ ਚੋਣਵੇਂ ਵਰਗਾਂ ਨੂੰ ਲਾਭ ਮਿਲਦਾ ਸੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀ ਇਹ ਵੱਡੀ ਉਪਲੱਬਧੀ ਹੈ ਜਿਸ ਕਾਰਨ ਪੰਜਾਬ ਵਿਚ ਮੁੜ ਮਾਨ ਸਰਕਾਰ ਬਣੇਗੀ।
ਪੰਜਾਬ ਸਰਕਾਰ ਦੀ ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ਲਾਘਾਯੋਗ ਕਦਮ - ਪਰਮਿੰਦਰ ਸਿੰਘ ਬੋਇਲ
ਅਜੀਤ ਡੈਸਕ
07-07-2026