ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਪਿੰਡ ਮਜਾਰਾ ਕਲਾਂ ਵਿਖੇ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਫਾਰਮ ਭਰੇ

Ad Position 21
No active advertisement
ਅਜੀਤ ਡੈਸਕ 07-07-2026

ਉਸਮਾਨਪੁਰ, 6 ਜੁਲਾਈ (ਸੰਦੀਪ ਮਝੂਰ) - ਪਿੰਡ ਮਜਾਰਾ ਕਲਾਂ ਵਿਖੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮਾਵਾਂ ਧੀਆਂ ਸਤਿਕਾਰ ਯੋਜਨਾ ’ਚ ਲਾਭਪਾਤਰੀਆਂ ਨੂੰ ਰਜਿਸਟਰਡ ਕਰਨ ਸਬੰਧੀ ਇੱਕ ਕੈਂਪ ਬਲਾਕ ਆਂਗਣਵਾੜੀ ਸੈਂਟਰ ਵਿਖੇ ਲਗਾਇਆ ਗਿਆ। ਇਸ ਮੌਕੇ ਬਲਾਕ ਪ੍ਰਧਾਨ ਜਸਵਿੰਦਰ ਕੌਰ ਪਿੰਕੀ ਕੈਂਪ ਵਿੱਚ ਉਚੇਚੇ ਤੌਰ ’ਤੇ ਪੁੱਜੇ। ਉਨ੍ਹਾਂ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਉਕਤ ਯੋਜਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਦਾ ਇਹ ਇਤਿਹਾਸਕ ਫੈਸਲਾ ਹੈ। ਸਰਕਾਰ ਨੇ ਜਨਰਲ ਵਰਗ ਦੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ 3000 ਅਤੇ ਐਸ.ਸੀ. ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ 4500 ਰੁਪਏ ਪਾ ਕੇ ਆਪਣਾ ਵਾਅਦਾ ਪੂਰਾ ਕੀਤਾ ਹੈ। ਇਸ ਮੌਕੇ ਰਾਜਵੰਤ ਕੌਰ ਮੈਡਮ ਆਂਗਣਵਾੜੀ ਵਰਕਰ, ਰਜਵਿੰਦਰ ਕੌਰ, ਬਲਜੀਤ ਕੌਰ, ਕਮਲਜੀਤ ਕੌਰ, ਅਮਨਦੀਪ ਕੌਰ, ਕਿਰਨਦੀਪ ਕੌਰ, ਮੁਸਕਾਨ ਕੌਰ, ਬਲਵਿੰਦਰ ਕੌਰ, ਸੰਤੋਸ਼ ਰਾਣੀ, ਬਲਜੀਤ ਕੌਰ, ਅਮਨਦੀਪ ਕੌਰ, ਤਰਸੇਮ ਲਾਲ, ਮਨਜੀਤ ਸਿੰਘ ਕਾਲਾ, ਤਰਸੇਮ ਸਿੰਘ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਜੈਨ ਸੰਸਕਾਰ ਕੈਂਪ ’ਚ ਭਾਗ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਅਗਲੀ ਖ਼ਬਰ ਕਮਿਊਨਿਟੀ ਆਊਟਰੀਚ ਇੰਟਰਨਸ਼ਿਪ ਪ੍ਰੋਗਰਾਮ ਤਹਿਤ ਪੂਰਨਤਾ ਸਰਟੀਫ਼ਿਕੇਟ ਵੰਡੇ
Ad Position 24
No active advertisement