ਨਵਾਂਸ਼ਹਿਰ, 6 ਜੁਲਾਈ (ਹਰਮਿੰਦਰ ਸਿੰਘ ਪਿੰਟੂ) - ਨੰਬਰਦਾਰ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਵੰਤ ਸਿੰਘ ਤਾਜਪੁਰ ਦੀ ਪ੍ਰਧਾਨਗੀ ਹੇਠ ਤਹਿਸੀਲ ਕੰਪਲੈਕਸ ਵਿਖੇ ਹੋਈ। ਮੀਟਿੰਗ ਉਪਰੰਤ ਹੱਕੀ ਮੰਗਾਂ ਸਬੰਧੀ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੂੰ ਦਿੱਤਾ ਗਿਆ ਅਤੇ ਮੰਗ ਕੀਤੀ ਕਿ ਨੰਬਰਦਾਰਾਂ ਦੀ ਮੰਗਾਂ ਨੂੰ ਤੁਰੰਤ ਪ੍ਰਵਾਨ ਕੀਤਾ ਜਾਵੇ। ਜ਼ਿਲ੍ਹਾ ਪ੍ਰਧਾਨ ਹਰਵੰਤ ਸਿੰਘ ਤਾਜਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨੰਬਰਦਾਰਾਂ ਨਾਲ ਵਾਅਦਾ ਕੀਤਾ ਸੀ ਨੰਬਰਦਾਰੀ ਨੂੰ ਜੱਦੀ-ਪੁਸ਼ਤੀ ਕੀਤਾ ਜਾਵੇਗਾ ਅਤੇ ਮਾਣ ਭੱਤਾ 3000 ਕੀਤਾ ਜਾਵੇਗਾ ਪਰ ਅਫਸੋਸ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ, ਜਿਸ ਕਾਰਨ ਨੰਬਰਦਾਰਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲਿਆ। ਉਹਨਾਂ ਕਿਹਾ ਕਿ ਨੰਬਰਦਾਰ ਜੋ ਹਰ ਸਰਕਾਰ ਦੀ ਰੀੜ ਦੀ ਹੱਡੀ ਹੁੰਦੇ ਆ ਜੇਕਰ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਨੂੰ ਨਾ ਪ੍ਰਵਾਨ ਕੀਤਾ 2017 ਵਿੱਚ ਸਰਕਾਰ ਨੂੰ ਇਸ ਦਾ ਖਮਿਆਜ਼ਾਭੁਗਤਣਾ ਪਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਵੰਤ ਸਿੰਘ ਤਾਜਪੁਰ, ਸੀਨੀਅਰ ਮੀਤ ਪ੍ਰਧਾਨ ਬਲਰਾਜ ਸਿੰਘ ਕਰੀਹਾ, ਮੀਤ ਪ੍ਰਧਾਨ ਸੁਖਜੀਤ ਜੀਵਨ ਸਿੰਘ ਕਰਨਾਣਾ, ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ, ਸੀਨੀਅਰ ਖਜ਼ਾਨਚੀ ਰਾਵਲ ਸਿੰਘ ਮੁਬਾਰਕਪੁਰ, ਖਜਾਨਚੀ ਹਰਜਸਦੇਵ ਸਿੰਘ ਸ਼ਾਹਪੁਰ ਪੱਟੀ, ਸੀਨੀਅਰ ਜਰਨਲ ਸਕੱਤਰ ਵਿਮਲ ਕੁਮਾਰ ਰਾਹੋਂ, ਜਨਰਲ ਸਕੱਤਰ ਪਰਮਜੀਤ ਸਿੰਘ ਕਰੀਮਪੁਰ, ਤਹਿਸੀਲ ਪ੍ਰਧਾਨ ਮੇਜਰ ਲਾਲ ਕੈਂਥ, ਮੀਤ ਪ੍ਰਧਾਨ ਸਵਰਨ ਸਿੰਘ ਕਾਹਮਾ, ਲੈਹਬਰ ਸਿੰਘ ਜੈਠੂ ਮਜਾਰਾ, ਚੈਂਚਲ ਸਿੰਘ, ਵਿਮਲ ਕੁਮਾਰ ਨਵਾਂਸ਼ਹਿਰ, ਸਕੱਤਰ ਸੁਰਜੀਤ ਰਾਮ ਸਲੋਹ ਆਦਿ ਹਾਜ਼ਰ ਸਨ।
ਨੰਬਰਦਾਰ ਯੂਨੀਅਨ ਨੇ ਹੱਕੀ ਮੰਗਾਂ ਸਬੰਧੀ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ
ਅਜੀਤ ਡੈਸਕ
07-07-2026