ਨਵਾਂਸ਼ਹਿਰ, 7 ਜੁਲਾਈ (ਜਸਬੀਰ ਸਿੰਘ ਨੂਰਪੁਰ) - ਐਸ.ਐਚ.ਓ ਵਰਿੰਦਰ ਕੁਮਾਰ ਨੇ ਦੱਸਿਆ ਕਿ ਸਦਰ ਥਾਣਾ ਨਵਾਂਸ਼ਹਿਰ ਦੀ ਪੁਲਿਸ ਪਾਰਟੀ ਵਲੋਂ 03 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਉਨ੍ਹਾਂ ਆਖਿਆ ਕਿ ਪੁਲਿਸ ਪਾਰਟੀ ਜਦੋਂ ਥਾਣਾ ਸਦਰ ਤੋਂ ਕਰੀਹਾ ਸਾਈਡ ਨੂੰ ਨਹਿਰ ਸੂਆ ਦੇ ਨਾਲ-ਨਾਲ ਜਾ ਰਹੀ ਸੀ, ਜਦੋਂ ਪੁਲਿਸ ਪਾਰਟੀ ਪੁਲ ਨਹਿਰ ਕਰੀਹਾ ਤੋਂ ਥੋੜਾ ਅੱਗੇ ਪਹੁੰਚੀ ਤਾਂ ਉਹਨਾਂ ਨੂੰ ਇੱਕ ਸ਼ੱਕੀ ਨੌਜਵਾਨ ਦਿਖਾਈ ਦਿੱਤਾ। ਸ਼ੱਕ ਦੇ ਅਧਾਰ ’ਤੇ ਤਲਾਸ਼ੀ ਲੈਣ ਉਪਰੰਤ ਉਸ ਕੋਲੋਂ 03 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ ’ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ। ਥਾਣਾ ਮੁਖੀ ਨੇ ਆਖਿਆ ਕਿ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਜਿਸ ਦੀ ਪਹਿਚਾਣ ਲਵਪ੍ਰੀਤ ਉਰਫ਼ ਲੱਭੂ ਪੁੱਤਰ ਬਲਿਹਾਰ ਸਿੰਘ ਵਾਸੀ ਚੱਕ ਫੁੱਲੂ,ਥਾਣਾ ਗੜ੍ਹਸ਼ੰਕਰ,ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ। ਕਥਿਤ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਤਫ਼ਤੀਸ਼ ਲਈ ਰਿਮਾਂਡ ਹਾਸਲ ਕੀਤਾ ਜਾਵੇਗਾ। ਇਸ ਮੌਕੇ ਪੁਲਿਸ ਪਾਰਟੀ ਮੌਜੂਦ ਸੀ।
ਸਦਰ ਥਾਣਾ ਨਵਾਂਸ਼ਹਿਰ ਦੀ ਪੁਲਿਸ ਨੇ ਹੈਰੋਇਨ ਸਮੇਤ ਨੌਜਵਾਨ ਕੀਤਾ ਗ੍ਰਿਫਤਾਰ
ਅਜੀਤ ਡੈਸਕ
08-07-2026