05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਆਰ.ਟੀ.ਏ ਨੇ ਤੂੜੀ-ਭੂੰਗ ਵਾਲੇ ਟਰੈਕਟਰਾਂ ਦੇ ਕੀਤੇ ਚਲਾਨ

Ad Position 21
No active advertisement
ਅਜੀਤ ਡੈਸਕ 08-07-2026

ਨਵਾਂਸ਼ਹਿਰ, 7 ਜੁਲਾਈ (ਜਸਬੀਰ ਸਿੰਘ ਨੂਰਪੁਰ)-ਸੜਕ ਸੁਰੱਖਿਆ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਰਿਜਨਲ ਟਰਾਂਸਪੋਰਟ ਅਥਾਰਟੀ ਇੰਦਰਪਾਲ ਵੱਲੋਂ ਜ਼ਿਲ੍ਹੇ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਤੂੜੀ-ਭੂੰਗ ਨਾਲ ਭਰੇ ਤਿੰਨ ਟਰੈਕਟਰਾਂ ਦੇ ਚਲਾਨ ਕੀਤੇ ਗਏ। ਇਸ ਤੋਂ ਇਲਾਵਾ ਬਾਕੀ ਹੋਰ ਓਵਰਲੋਡ ਵਾਹਨਾਂ ਦੇ 4 ਚਲਾਨ ਕੀਤੇ ਗਏ। ਰਿਜਨਲ ਟਰਾਂਸਪੋਰਟ ਅਫ਼ਸਰ ਨੇ ਦੱਸਿਆ ਕਿ ਟਰੈਕਟਰਾਂ ‘ਤੇ ਤੂੜੀ ਅਤੇ ਭੂੰਗ ਨੂੰ ਬਹੁਤ ਬੂਰੇ ਢੰਗ ਨਾਲ ਓਵਰਲੋਡ ਕਰਕੇ ਲਿਜਾਇਆ ਜਾ ਰਿਹਾ ਸੀ। ਜਿਸ ਕਰਕੇ ਟਰੈਕਟਰਾਂ ਦੇ ਚਲਾਨ ਕੀਤੇ। ਕੁੱਝ ਟਰੈਕਟਰਾਂ ‘ਤੇ ਰਿਫਲੈਕਟਰ ਅਤੇ ਲਾਈਟਾਂ ਵੀ ਨਹੀਂ ਲੱਗੀਆਂ ਹੋਈਆਂ ਸਨ। ਇੰਦਰਪਾਲ ਨੇ ਆਮ ਲੋਕਾਂ ਅਤੇ ਟਰੈਕਟਰ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਤਾਂ ਜੋ ਕੋਈ ਵੀ ਅਣਸੁਖਾਵੀ ਘਟਨਾ ਨਾ ਵਾਪਰ ਸਕੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਚੈਕਿੰਗ ਮੁਹਿੰਮ ਜਾਰੀ ਰਹੇਗੀ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਮੋਟਰ ਵਹੀਕਲ ਐਕਟ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਮਕਸਦ ਕਿਸੇ ਨੂੰ ਪ੍ਰੇਸ਼ਾਨ ਕਰਨਾ ਨਹੀਂ, ਸਗੋਂ ਸੜਕ ਹਾਦਸਿਆਂ ਨੂੰ ਰੋਕ ਕੇ ਲੋਕਾਂ ਦੀ ਜਾਨ ਬਚਾਉਣਾ ਹੈ।

Ad Position 22
No active advertisement
ਪਿਛਲੀ ਖ਼ਬਰ ਅਵਾਰਾ ਕੁੱਤੇ ਨੇ ਰਸਤੇ ’ਚ ਜਾਂਦੇ ਇਕ ਵਿਅਕਤੀ ਨੂੰ ਕੱਟਿਆ ਇਲਾਕੇ ਅੰਦਰ ਦਹਿਸ਼ਤ ਦਾ ਮਾਹੌਲ ਅਗਲੀ ਖ਼ਬਰ 23ਵੀਂ ਸੀਨੀਅਰ ਸਟੇਟ ਅਤੇ ਤੀਜੀ ਮਾਸਟਰਜ਼ ਕਿੱਕਬਾਕਸਿੰਗ ਚੈਂਪੀਅਨਸ਼ਿਪ ਸ਼ਾਨੋ-ਸ਼ੌਕਤ ਨਾਲ ਸੰਪੰਨ
Ad Position 24
No active advertisement