ਨਵਾਂਸ਼ਹਿਰ, 8 ਜੁਲਾਈ (ਜਸਬੀਰ ਸਿੰਘ ਨੂਰਪੁਰ)-ਨਸ਼ਿਆਂ ਨੂੰ ਠੱਲ੍ਹ ਪਾਉਂਦੇ ਹੋਏ ਬੀਤੀ ਕੱਲ੍ਹ ਪੁਲਿਸ ਵਲੋਂ ਐਸ.ਐਚ.ਓ ਵਰਿੰਦਰ ਕੁਮਾਰ ਨੇ ਦੱਸਿਆ ਕਿ ਸਦਰ ਥਾਣਾ ਨਵਾਂਸ਼ਹਿਰ ਦੀ ਪੁਲਿਸ ਪਾਰਟੀ ਵਲੋਂ ਦੋ ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਉਹਨਾ ਆਖਿਆ ਕਿ ਪੁਲਿਸ ਪਾਰਟੀ ਜਦੋਂ ਹਾਈਵੇ ਤੋਂ ਹੁੰਦੀ ਹੋਈ ਪਿੰਡ ਭਾਨ ਮਜਾਰਾ ਵੱਲ ਨੂੰ ਜਾ ਰਹੀ ਸੀ ਤਾਂ ਪਿੰਡ ਭਾਨ ਮਜਾਰਾ ਸਾਈਡ ਵੱਲ ਦੀ ਇੱਕ ਸ਼ੱਕੀ ਨੌਜਵਾਨ ਆਉਂਦਾ ਦਿਖਾਈ ਦਿੱਤਾ, ਸ਼ੱਕ ਦੇ ਆਧਾਰ ‘ਤੇ ਤਲਾਸ਼ੀ ਲੈਣ ਉਪਰੰਤ ਉਸ ਕੋਲੋਂ ਦੋ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ ‘ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਮੁਖੀ ਨੇ ਆਖਿਆ ਕਿ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਜਿਸ ਦੀ ਪਹਿਚਾਣ ਅਜੇ ਕੁਮਾਰ ਪੁੱਤਰ ਰਾਜ ਕੁਮਾਰ ਪਿੰਡ ਲੰਗੜੋਆ ਥਾਣਾ ਨਵਾਂਸ਼ਹਿਰ ਸਦਰ ਵਜੋਂ ਹੋਈ ਹੈ। ਕਿਹਾ ਕਿ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਤਫ਼ਤੀਸ਼ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ।