ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਸਫਾਈ ਸੇਵਕ ਯੂਨੀਅਨ ਬੰਗਾ ਦੀ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ

Ad Position 21
No active advertisement
ਅਜੀਤ ਡੈਸਕ 09-07-2026
ਬੰਗਾ, 8 ਜੁਲਾਈ (ਧਰਮਵੀਰ ਪਾਲ)-ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ‘ਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਵਿਰੋਧ ਵਿੱਚ ਅਣਮਿੱਥੇ ਸਮੇਂ ਲਈ ਕੰਮ ਛੱਡ ਹੜਤਾਲ ਸ਼ੁਰੂ ਕਰ ਦਿੱਤੀ ਗਈ। ਸਫਾਈ ਸੇਵਕ ਯੂਨੀਅਨ ਬੰਗਾ ਦੇ ਪ੍ਰਧਾਨ ਬੂਟਾ ਰਾਮ ਅਟਵਾਲ ਨੇ ਕਿਹਾ ਕਿ ਪੰਜਾਬ ਦੇ ਸਮੂਹ ਮਿਊਂਸਿਪਲ ਮੁਲਾਜ਼ਮਾਂ, ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਨੂੰ ਮਨਵਾਉਣ ਲਈ ਯੂਨੀਅਨ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਕੋਈ ਠੋਸ ਅਤੇ ਸਕਾਰਾਤਮਕ ਰਵੱਈਆ ਨਹੀਂ ਅਪਣਾਇਆ ਜਾ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਅਣਦੇਖੀ ਦੇ ਰੋਸ ਵਜੋਂ ਸਫਾਈ ਸੇਵਕ ਯੂਨੀਅਨ ਪੰਜਾਬ ਨੇ ਸੂਬੇ ਭਰ ਦੇ ਸਮੂਹ ਮਿਊਂਸਿਪਲ ਮੁਲਾਜ਼ਮਾਂ, ਸਫਾਈ ਸੇਵਕਾਂ ਅਤੇ ਸੀਵਰਮੈਨਾਂ ਨੇ ਅਣਮਿੱਥੇ ਸਮੇਂ ਲਈ ਕੰਮ ਛੱਡ ਹੜਤਾਲ ‘ਤੇ ਜਾਣ ਦਾ ਸੱਦਾ ਦਿੱਤਾ ਹੈ। ਇਸ ਮੌਕੇ ਯੂਨੀਅਨ ਦੇ ਆਗੂਆਂ ਨੇ ਪੰਜਾਬ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਯੂਨੀਅਨ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰੇਗੀ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਪ੍ਰਧਾਨ ਬੂਟਾ ਰਾਮ ਅਟਵਾਲ, ਸੀਨੀਅਰ ਵਾਈਸ ਪ੍ਰਧਾਨ ਬਲਵੀਰ ਚੰਦ, ਵਾਈਸ ਪ੍ਰਧਾਨ ਰਮਨ ਕੁਮਾਰ, ਸਕੱਤਰ ਨੀਰਜ ਘਈ, ਖਜ਼ਾਨਚੀ ਹੀਰਾ ਲਾਲ, ਸਲਾਹਕਾਰ ਰਵੀ ਕੁਮਾਰ, ਸੁਰਿੰਦਰ ਕੁਮਾਰ, ਸੁਖਦੇਵ, ਰਾਜ ਕੁਮਾਰ, ਅਜੈ ਕੁਮਾਰ, ਅਮਰਦੀਪ, ਧਰੁਵ, ਬਲਰਾਮ, ਨੀਰਜ ਸਹੋਤਾ, ਸਤਿਆ, ਸ਼ਾਮਬਤੀ, ਸੁਨੀਤਾ, ਰਜਨੀ, ਸੋਨੀਆ, ਰੇਨੂ ਅਤੇ ਹੋਰ ਯੂਨੀਅਨ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 90 ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਿਲ ਅਗਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਗ੍ਰਿਫਤਾਰ
Ad Position 24
No active advertisement