ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਰਾਜਾ ਵੜਿੰਗ ਨੂੰ ਮੁੜ ਪ੍ਰਧਾਨ ਬਣਾਉਣ ਲਈ ਰਾਹੁਲ ਗਾਂਧੀ, ਖੜਗੇ ਤੇ ਪ੍ਰਿਯੰਕਾ ਗਾਂਧੀ ਦਾ ਆਗੂਆਂ ਵਲੋਂ ਧੰਨਵਾਦ

Ad Position 21
No active advertisement
ਅਜੀਤ ਡੈਸਕ 09-07-2026
ਨਵਾਂਸ਼ਹਿਰ, 8 ਜੁਲਾਈ (ਜਸਬੀਰ ਸਿੰਘ ਨੂਰਪੁਰ)- ਕਾਂਗਰਸ ਹਾਈ ਕਮਾਂਡ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮੁੜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕਰਕੇ ਉਨ੍ਹਾਂ ਉਤੇ ਦੁਬਾਰਾ ਭਰੋਸਾ ਜਤਾਉਣ ਤੋਂ ਬਾਅਦ ਪੰਜਾਬ ਕਾਂਗਰਸ ਵਿੱਚ ਖੁਸ਼ੀ ਅਤੇ ਏਕਤਾ ਦੀ ਲਹਿਰ ਦੌੜ ਗਈ ਹੈ। ਸੂਬੇ ਭਰ ਦੇ ਕਾਂਗਰਸੀ ਆਗੂਆਂ ਨੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ, ਇਸਨੂੰ ਵੜਿੰਗ ਦੀ ਗਤੀਸ਼ੀਲ ਅਗਵਾਈ ਅਤੇ ਸੰਗਠਨਾਤਮਕ ਯੋਗਤਾ ਦਾ ਵੱਡਾ ਪ੍ਰਮਾਣ ਕਰਾਰ ਦਿੱਤਾ ਹੈ। ਇਸ ਮੌਕੇ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ, ਏ.ਆਈ.ਸੀ.ਸੀ. ਪ੍ਰਧਾਨ ਮੱਲਿਕਾਅ ਰਜੁਨ ਖੜਗੇ ਅਤੇ ਕਾਂਗਰਸ ਦੀ ਕੌਮੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਦਾ ਧੰਨਵਾਦ ਪ੍ਰਗਟਾਉਂਦਿਆਂ, ਜ਼ਿਲ੍ਹਾ ਕਾਂਗਰਸ ਕਮੇਟੀ ਐਸ.ਬੀ.ਐਸ. ਨਗਰ ਦੇ ਸਾਬਕਾ ਪ੍ਰਧਾਨ ਸਤਵੀਰ ਸਿੰਘ ਪੱਲੀਝਿੱਕੀ, ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ, ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਪਵਨ ਦੀਵਾਨ, ਪਟਿਆਲਾ ਦੇ ਸਾਬਕਾ ਮੇਅਰ ਸੰਜੀਵ ਬਿੱਟੂ ਅਤੇ ਕਾਂਗਰਸੀ ਆਗੂ ਦਰਵਜੀਤ ਪੂਨੀ ਨੇ ਵੜਿੰਗ ਦੀ ਅਗਵਾਈ ਉੱਤੇ ਮੁੜ ਭਰੋਸਾ ਜਤਾਉਣ ਲਈ ਧੰਨਵਾਦ ਪ੍ਰਗਟ ਕੀਤਾ ਹੈ। ਪੱਲੀ-ਝਿੱਕੀ ਅਤੇ ਦੀਵਾਨ ਨੇ ਕਿਹਾ ਕਿ ਵੜਿੰਗ ਨੂੰ ਸੂਬਾ ਕਾਂਗਰਸ ਦੇ ਪ੍ਰਧਾਨ ਵਜੋਂ ਬਰਕਰਾਰ ਰੱਖਣ ਦਾ ਫ਼ੈਸਲਾ ਪੰਜਾਬ ਕਾਂਗਰਸ ਵਿੱਚ ਵਿਸ਼ਵਾਸ ਦੀ ਮੁੜ ਪੁਸ਼ਟੀ ਤੇ ਨਵੀਂ ਤਾਕਤ ਦਾ ਪ੍ਰਤੀਕ ਹੈ। ਇਸ ਦੌਰਾਨ ਆਗੂਆਂ ਨੇ ਭਰੋਸਾ ਜਤਾਇਆ ਕਿ ਵੜਿੰਗ ਦੀ ਮਜ਼ਬੂਤ ਅਗਵਾਈ ਹੇਠ ਪੰਜਾਬ ਕਾਂਗਰਸ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੂਰੀ ਏਕਤਾ ਨਾਲ ਮੈਦਾਨ ਵਿੱਚ ਉਤਰੇਗੀ ਤੇ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਕਰਾਰੀ ਹਾਰ ਦੇਵੇਗੀ। ਪੱਲੀਝਿੱਕੀ ਅਤੇ ਦੀਵਾਨ ਨੇ ਵਿਸ਼ਵਾਸ ਨਾਲ ਕਿਹਾ ਕਿ ਕਾਂਗਰਸ ਦੀ ਵਾਪਸੀ ਇੰਨੀ ਸ਼ਾਨਦਾਰ ਹੋਵੇਗੀ ਕਿ ‘ਆਪ’ ਦੇ ਉਮੀਦਵਾਰ ਨਾ ਸਿਰਫ਼ ਚੋਣ ਹਾਰਣਗੇ, ਸਗੋਂ ਆਪਣੀਆਂ ਜ਼ਮਾਨਤਾਂ ਵੀ ਜ਼ਬਤ ਕਰਵਾ ਬੈਠਣਗੇ। ਉਨ੍ਹਾਂ ਨੇ ਕਿਹਾ ਕਿ ਇਹ ਵੜਿੰਗ ਦੀ ਅਗਵਾਈ ਹੇਠ ਬਣ ਰਹੇ ਮਜ਼ਬੂਤ ਜਨ ਸਮਰਥਨ ਦਾ ਸਪੱਸ਼ਟ ਸਬੂਤ ਹੈ।
Ad Position 22
No active advertisement
ਪਿਛਲੀ ਖ਼ਬਰ ਪਨਿਆਲੀ ਨਜ਼ਦੀਕ ਬਲੈਰੋ ਪਿਕਅੱਪ ਸੰਤੁਲਨ ਵਿਗੜਨ ਕਾਰਨ ਪਲਟੀ ਅਗਲੀ ਖ਼ਬਰ 10 ਅਗਸਤ ਨੂੰ ਮੰਗਾਂ ਸੰਬੰਧੀ ਨਵਾਂਸ਼ਹਿਰ ’ਚ ਹੋਵੇਗਾ ਭਾਰੀ ਇਕੱਠ - ਨੂਰਪੁਰੀ,ਦੌਲਤਪੁਰ
Ad Position 24
No active advertisement