07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਕਾਰ ਅਤੇ ਬੇਸਹਾਰਾ ਪਸ਼ੂ ਵਿਚਾਲੇ ਟੱਕਰ ’ਚ ਕਾਰ ਬੁਰੀ ਤਰ੍ਹਾਂ ਨੁਕਸਾਨੀ

Ad Position 21
No active advertisement
ਅਜੀਤ ਡੈਸਕ 10-07-2026

ਕਾਠਗੜ੍ਹ, 9 ਜੁਲਾਈ (ਹਰਸਿਮਰਨ ਜੋਤ ਸਿੰਘ ਕਲੇਰ) - ਰੋਪੜ ਬਲਾਚੌਰ ਨੈਸ਼ਨਲ ਹਾਈਵੇ ’ਤੇ ਨੇੜੇ ਪਿੰਡ ਟੌਂਸਾ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ. ਐਸ. ਐਫ. ਟੀਮ ਦੇ ਇੰਚਾਰਜ ਏ. ਐਸ. ਆਈ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਹਗੀਰ ਤੋਂ ਸੂਚਨਾ ਪ੍ਰਾਪਤ ਹੋਈ ਤਾਂ ਉਹਨਾਂ ਨੇ ਤੁਰੰਤ ਮੌਕੇ ਤੇ ਜਾ ਕੇ ਦੇਖਿਆ ਤਾਂ ਪਤਾ ਲੱਗਿਆ ਕਿ ਇੱਕ ਸਵਿਫਟ ਕਾਰ ਜਿਸ ਦਾ ਨੰਬਰ ਪੀ.ਬੀ 65ਐਕਸ 8032 ਜਿਸ ਨੂੰ ਕਿ ਵਰਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਸੈਕਟਰ 68, ਮੋਹਾਲੀ ਚਲਾ ਰਿਹਾ ਸੀ ਜੋ ਕਿ ਆਪਣੇ ਦੋਸਤਾਂ ਨਾਲ ਬਲਾਚੌਰ ਤੋਂ ਰੋਪੜ ਸਾਈਡ ਜਾ ਰਿਹਾ ਸੀ ਜਦੋਂ ਇਹ ਕਾਰ ਟੌਂਸਾ ਨਜ਼ਦੀਕ ਪਹੁੰਚੀ ਤਾਂ ਅਚਾਨਕ ਕਾਰ ਦੇ ਅੱਗੇ ਬੇਸਹਾਰਾ ਪਸ਼ੂ ਆ ਗਿਆ ਜਿਸ ਨਾਲ ਕਾਰ ਦੀ ਸਿੱਧੀ ਟੱਕਰ ਹੋ ਗਈ ਜਿਸ ਨਾਲ ਬੇਸਹਾਰਾ ਪਸ਼ੂ ਗੰਭੀਰ ਜ਼ਖਮੀ ਹੋ ਗਿਆ ਅਤੇ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਕਾਰ ਚਾਲਕ ਤੇ ਕਾਰ ਵਿੱਚ ਸਵਾਰਾਂ ਦਾ ਵਾਲ-ਵਾਲ ਬਚਾਅ ਗਿਆ ਤੇ ਐਸ. ਐਸ. ਐਫ. ਦੀ ਟੀਮ ਨੇ ਮੌਕੇ ’ਤੇ ਰਾਹਗੀਰਾਂ ਦੀ ਮਦਦ ਨਾਲ ਆਵਾਰਾ ਪਸ਼ੂ ਨੂੰ ਸਾਈਡ ਕਰਵਾਇਆ ਅਤੇ ਆਵਾਜ਼ਾਈ ਨੂੰ ਸਚਾਰੂ ਢੰਗ ਨਾਲ ਬਹਾਲ ਕਰਵਾਈਆ।

Ad Position 22
No active advertisement
ਪਿਛਲੀ ਖ਼ਬਰ ਬੇਕਾਬੂ ਓਵਰਲੋਡ ਟਿੱਪਰ ਨੇ ਬਜ਼ੁਰਗ ਜੋੜੇ ਨੂੰ ਮਾਰੀ ਫ਼ੇਟ ਅਗਲੀ ਖ਼ਬਰ ਕਾਠਗੜ੍ਹ ਪੰਚਾਇਤ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਤਿਆਰੀਆਂ ਤੇਜ਼, ਚੋਅ ਦੀ ਸਫ਼ਾਈ ਦਾ ਕੰਮ ਸ਼ੁਰੂ
Ad Position 24
No active advertisement