07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਆਮ ਆਦਮੀ ਪਾਰਟੀ ਦੇ ਚੌਧਰੀ ਸੰਜੀਵ ਚੇਚੀ ਬਣੇ ਜ਼ਿਲ੍ਹਾ ਪ੍ਰਧਾਨ

Ad Position 21
No active advertisement
ਅਜੀਤ ਡੈਸਕ 10-07-2026

ਬਲਾਚੌਰ, 9 ਜੁਲਾਈ (ਨਰੇਸ਼ ਧੌਲ) - ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਚੌਧਰੀ ਸੰਜੀਵ ਚੇਚੀ ਨੇ ਪਾਰਟੀ ਦੀ ਕੌਮੀ ਕਨਵੀਨਰਸ਼ਿਪ, ਪੰਜਾਬ ਲੀਡਰਸ਼ਿਪ ਅਤੇ ਸਮੁੱਚੀ ਹਾਈਕਮਾਂਡ ਦਾ ਦਿਲੋਂ ਧੰਨਵਾਦ ਕਰਦਿਆਂ ਹੋਇਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ’ਤੇ ਜੋ ਭਰੋਸਾ ਜਤਾਇਆ ਹੈ, ਉਹ ਉਸ ’ਤੇ ਪੂਰੀ ਤਨਦੇਹੀ, ਇਮਾਨਦਾਰੀ ਤੇ ਮਿਹਨਤ ਨਾਲ ਖਰਾ ਉਤਰਨ ਦੀ ਕੋਸ਼ਿਸ਼ ਕਰਨਗੇ। ਸੰਜੀਵ ਚੇਚੀ ਨੇ ਕਿਹਾ ਕਿ ਉਹ ਜ਼ਿਲ੍ਹੇ ਦੇ ਹਰ ਵਰਕਰ ਨੂੰ ਨਾਲ ਲੈ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਦਿਨ-ਰਾਤ ਕੰਮ ਕਰਨਗੇ ਅਤੇ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਉਨ੍ਹਾਂ ਸਮੂਹ ਪਾਰਟੀ ਆਗੂਆਂ, ਵਰਕਰਾਂ ਅਤੇ ਹਮਾਇਤੀਆਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਅਤੇ ਭਵਿੱਖ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਸੰਜੀਵ ਚੇਚੀ ਨੇ ਕਿਹਾ ਕਿ ਉਹ ਸੰਗਠਨ ਨੂੰ ਹੋਰ ਮਜ਼ਬੂਤ ਕਰਕੇ ਜ਼ਿਲ੍ਹੇ ਵਿੱਚ ਪਾਰਟੀ ਨੂੰ ਨਵੀਆਂ ਉਚਾਈਆਂ ’ਤੇ ਲਿਜਾਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਲੈਂਬਰ ਸਿੰਘ ਪੀ.ਟੀ.ਆਈ. ਨੂੰ ਸੇਵਾ ਮੁਕਤੀ ’ਤੇ ਸ਼ਾਨਦਾਰ ਵਿਦਾਇਗੀ ਅਗਲੀ ਖ਼ਬਰ ਲਗਭਗ ਦਸ ਦਿਨਾਂ ਦੀ ਜੱਦੋ-ਜਹਿਦ ਉਪਰੰਤ ਨੌਜਵਾਨ ਨਿਖਿਲ ਦੀ ਮ੍ਰਿਤਕਦੇਹ ਬਰਾਮਦ
Ad Position 24
No active advertisement