ਮੁਕੰਦਪੁਰ, 9 ਜੁਲਾਈ (ਅਮਰੀਕ ਸਿੰਘ ਢੀਂਡਸਾ) - ਪੀ. ਟੀ. ਆਈ. ਲੈਂਬਰ ਸਿੰਘ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਤੋਂ ਸੇਵਾ ਮੁਕਤ ਹੋਣ ’ਤੇ ਉਹਨਾਂ ਨੂੰ ਯਾਦਗਾਰੀ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਕਿਸ਼ਨ ਖਟਕੜ ਨੇ ਦੱਸਿਆ ਕਿ ਲੈਂਬਰ ਸਿੰਘ ਪੀ.ਟੀ.ਆਈ ਨੇ ਆਪਣੀ ਸਰਕਾਰੀ ਸੇਵਾ ਦੀ ਸ਼ੁਰੂਆਤ 14 ਅਗਸਤ 1997 ਨੂੰ ਸਰਕਾਰੀ ਮਿਡਲ ਸਕੂਲ ਪੱਦੀ ਮਟਵਾਲੀ ਤੋਂ ਕੀਤੀ। ਉਪਰੰਤ ਉਹਨਾਂ ਦੀ ਬਦਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੌਨਗਰਾ ਵਿਖੇ ਹੋਈ ਤੇ ਪਿਛਲੇ 7 ਸਾਲਾਂ ਤੋਂ ਉਹ ਪੀ.ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਇੱਕ ਉੱਤਮ ਅਧਿਆਪਕ, ਕਾਬਲ ਕੋਚ ਅਤੇ ਸਮਾਜ ਸੇਵੀ ਹੋਣ ਦੇ ਨਾਲ-ਨਾਲ ਉਹਨਾਂ ਨੇ ਖੇਡਾਂ ਦੇ ਖੇਤਰ ਵਿੱਚ ਵੀ ਵਿਦਿਆਰਥੀਆਂ ਨੂੰ ਤਿਆਰ ਕਰਦੇ ਹੋਏ ਕਈ ਨਾਮਵਰ ਖਿਡਾਰੀ ਤਿਆਰ ਕੀਤੇ। ਉਹਨਾਂ ਵੱਲੋਂ ਤਿਆਰ ਕੀਤੇ ਖਿਡਾਰੀਆਂ ਨੇ ਸਟੇਟ, ਨੈਸ਼ਨਲ ਅਤੇ ਇੰਟਰਨੈਸ਼ਨਲ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਈ ਤਗਮੇ ਹਾਸਲ ਕੀਤੇ। ਇਹਨਾਂ ਵਿੱਚੋਂ ਕਈ ਵਿਦਿਆਰਥੀ ਅੱਜ ਅਧਿਆਪਕ, ਡਾਕਟਰ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਬਤੌਰ ਸਰੀਰਕ ਸਿੱਖਿਆ ਅਧਿਆਪਕ, ਉਹ ਸਿੱਖਿਆ ਵਿਭਾਗ ਵੱਲੋਂ ਸਟੇਟ ਅਤੇ ਨੈਸ਼ਨਲ ਪੱਧਰ ’ਤੇ ਰੈਫਰੀ ਵਜੋਂ ਵੀ ਡਿਊਟੀ ਨਿਭਾ ਚੁੱਕੇ ਹਨ। ਸਟੇਜ ਸਕੱਤਰ ਦੀ ਭੂਮਿਕਾ ਡਾ. ਇੰਦਰਜੀਤਪਾਲ ਨੇ ਨਿਭਾਈ। ਬੱਚਿਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਵੱਲੋਂ ਉਹਨਾਂ ਦੇ ਜੀਵਨ ਅਤੇ ਸੇਵਾਵਾਂ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ ਗਏ। ਬੁਲਾਰਿਆਂ ਵਿੱਚ ਅਮਰਜੀਤ ਖਟਕੜ ਸਾਬਕਾ ਉਪ ਜ਼ਿਲ੍ਹਾ ਸਿੱਖਿਆ ਅਫਸਰ, ਲਖਬੀਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫਸਰ, ਕਸ਼ਮੀਰ ਸਿੰਘ, ਪ੍ਰਦੀਪ ਸਿੰਘ, ਰਾਮ ਕ੍ਰਿਸ਼ਨ ਪੱਲੀ ਝਿੱਕੀ ਪ੍ਰਧਾਨ ਐਸ.ਸੀ.ਬੀ.ਸੀ ਯੂਨੀਅਨ, ਦਵਿੰਦਰ ਕੌਰ ਕਜਲਾ ਜ਼ਿਲ੍ਹਾ ਸਪੋਰਟਸ ਅਫਸਰ ਤੋਂ ਇਲਾਵਾ ਉਨ੍ਹਾਂ ਦੀ ਧਰਮ ਪਤਨੀ ਤੇ ਸਮੂਹ ਸਟਾਫ਼ ਅਤੇ ਹੋਰ ਪਤਵੰਤੇ ਵਿਅਕਤੀ ਮੌਜੂਦ ਰਹੇ।
ਲੈਂਬਰ ਸਿੰਘ ਪੀ.ਟੀ.ਆਈ. ਨੂੰ ਸੇਵਾ ਮੁਕਤੀ ’ਤੇ ਸ਼ਾਨਦਾਰ ਵਿਦਾਇਗੀ
ਅਜੀਤ ਡੈਸਕ
10-07-2026