08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਗੁਰੂ ਰਾਮਦਾਸ ਸਕੂਲ ਵਿਖੇ ਧਾਰਮਿਕ ਪ੍ਰੀਖਿਆ ’ਚੋਂ ਅੱਵਲ ਵਿਦਿਆਰਥੀਆਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 11-07-2026
ਸਾਹਲੋਂ, 10 ਜੁਲਾਈ (ਜਰਨੈਲ ਸਿੰਘ ਨਿੱਘ੍ਹਾ) - ਗੁਰੂ ਰਾਮਦਾਸ ਇੰਟਰਨੈਸ਼ਨਲ ਪਬਲਿਕ ਸਕੂਲ, ਮੱਲਪੁਰ ਵਿਖੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਧਾਰਮਿਕ ਪ੍ਰੀਖਿਆ ਦੌਰਾਨ ਅਵਲ ਆਏ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਤੋਂ ਸਰਕਲ ਇੰਚਾਰਜ ਸ. ਪਰਵਿੰਦਰ ਸਿੰਘ ਤੇ ਐਡਵੋਕੇਟ ਪ੍ਰਭਜੋਤ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ ਸਨ। ਸਕੂਲ ਪ੍ਰਿੰਸੀਪਲ ਮੈਡਮ ਅਮਨ ਸੈਣੀ ਵਲੋਂ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ ਤੇ ਸਿੱਖ ਮਿਸ਼ਨਰੀ ਕਾਲਜ ਲਧਿਆਣਾ ਵਲੋਂ ਬੱਚਿਆਂ ਵਿੱਚ ਧਾਰਮਿਕ ਰੁਚੀ ਪੈਦਾ ਕਰਨ ਲਈ ਆਰੰਭੇ ਕਾਰਜ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਬੱਚਿਆਂ ਨੂੰ ਅਤੇ ਉਹਨਾਂ ਦੇ ਮਾਤਾ-ਪਿਤਾ ਨੂੰ ਵਧਾਈ ਵੀ ਦਿੱਤੀ। ਵਾਈਸ ਪ੍ਰਿੰਸਪਲ ਡਾਕਟਰ ਰੁਪਿੰਦਰਜੀਤ ਸਿੰਘ ਬੱਲ ਵੱਲੋਂ ਬੱਚਿਆਂ ਅੰਦਰ ਧਾਰਮਿਕ ਰੁਚੀਆਂ ਦੇ ਨਾਲ -ਨਾਲ ਨੈਤਿਕ ਗੁਣਾਂ ਨੂੰ ਗ੍ਰਹਿਣ ਕਰਕੇ ਚੰਗੇ ਨਾਗਰਿਕ ਬਣਨ ਲਈ ਬੱਚਿਆਂ ਨੂੰ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਦੁਨਿਆਵੀ ਸਿੱਖਿਆ ਦੇ ਨਾਲ ਧਾਰਮਿਕ ਸਿੱਖਿਆ ਮਨੁੱਖ ਲਈ ਬਹੁਤ ਲਾਹੇਵੰਦ ਹੋ ਸਕਦੀ ਹੈ। ਇਸ ਮੌਕੇ ਸਮੂਹ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ
Ad Position 22
No active advertisement
ਪਿਛਲੀ ਖ਼ਬਰ ਪੋਜੇਵਾਲ ਕਾਲਜ ਦੇ ਵਿਦਿਆਰਥੀ ਸਤਿੰਦਰ ਕੁਮਾਰ ਨੂੰ ਮਿਲਿਆ ਬੈੱਸਟ ਵਲੰਟੀਅਰ ਐਵਾਰਡ ਅਗਲੀ ਖ਼ਬਰ ਗਰਚਾ ਮਿਊਜ਼ਿਕ ਇੰਸਟੀਚਿਊਟ ਬੰਗਾ ਦੀ ਸੰਗੀਤ-ਪ੍ਰੀਖਿਆ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24