ਕਾਠਗੜ੍ਹ, 10 ਜੁਲਾਈ (ਹਰਸਿਮਰਨ ਜੋਤ ਸਿੰਘ ਕਲੇਰ) - ਸਨਅਤੀ ਖੇਤਰ ਦੇ ਪਿੰਡ ਟੌਂਸਾ ਦੇ ਪ੍ਰਸਿੱਧ ਧਾਰਮਿਕ ਸਥਾਨ ਪੀਰ ਬਾਬਾ ਦੌਲਤ ਸ਼ਾਹ ਲੰਡੀਆਂ ਫਲਾਹੀਆਂ ਦਾ ਸਲਾਨਾ ਦੋ ਦਿਨਾ ਜੋੜ ਮੇਲਾ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਗ੍ਰਾਮ ਪੰਚਾਇਤ, ਐਨ.ਆਰ.ਆਈ. ਵੀਰਾਂ ਅਤੇ ਯੂਥ ਵੈੱਲਫੇਅਰ ਕਲੱਬ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਮੇਲੇ ਵਿੱਚ ਪਹਿਲੇ ਦਿਨ ਸਾਰੀਆਂ ਧਾਰਮਿਕ ਰਸਮਾਂ ਪੂਰੀਆਂ ਕਰਨ ਤੋਂ ਬਾਅਦ ਪੰਜਾਬ ਦੀਆਂ ਮਸ਼ਹੂਰ ਧਾਰਮਿਕ ਕਵਾਲ ਪਾਰਟੀਆਂ ਨੇ ਸਾਰਾ ਦਿਨ ਸੰਗਤਾਂ ਨੂੰ ਪੀਰਾਂ ਦੀ ਮਹਿਮਾ ਦਾ ਗੁਣਗਾਨ ਕਰਕੇ ਝੂੰਮਣ ਲਾ ਰੱਖਿਆ। ਦੂਸਰੇ ਦਿਨ ਪੰਜਾਬ ਦੀਆਂ ਨਾਮਵਰ ਸੂਫੀ ਗਾਇਕ ਪਾਰਟੀਆਂ ਨੇ ਧਾਰਮਿਕ ਤੇ ਸਮਾਜਿਕ ਗੀਤਾਂ ਨਾਲ ਸੰਗਤ ਨੂੰ ਨਿਹਾਲ ਕੀਤਾ। ਪ੍ਰਬੰਧਕਾਂ ਵਲੋਂ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਸਨ। ਸਥਾਨ ਨੂੰ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਸੀ। ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਵੀ ਮੇਲੇ ਵਿੱਚ ਸ਼ਿਰਕਤ ਕੀਤੀ ਜਿਨ੍ਹਾਂ ਵਿੱਚ ਆਮ ਆਦਮੀ ਪਾਰਟੀ ਆਗੂ ਅਸ਼ੋਕ ਕਟਾਰੀਆ, ਅਕਾਲੀ ਦਲ ਬਾਦਲ ਪਾਰਟੀ ਆਗੂ ਹਨੀ ਟੌਂਸਾ ਵਿਸ਼ੇਸ਼ ਤੌਰ ’ਤੇ ਨਤਮਸਤਕ ਹੋਏ।