09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਫ਼ਿਲਮ ਸਤਲੁਜ ਨੂੰ ਓ.ਟੀ.ਟੀ ਪਲੇਟਫਾਰਮ ਤੋਂ ਹਟਾਉਣਾ ਸ਼ਰਮਨਾਕ ਤੇ ਮੰਦਭਾਗਾ: ਠੇਕੇਦਾਰ ਗੁਰਜਿੰਦਰ ਸਿੰਘ

Ad Position 21
No active advertisement
ਅਜੀਤ ਡੈਸਕ 11-07-2026
ਜਾਡਲਾ, 10 ਜੁਲਾਈ (ਹਰਕੰਵਲ ਸਿੰਘ ਕੌਲਗੜ੍ਹ) - ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਪੰਜਾਬ ਦੇ ਦਹਾਕਿਆਂ ਪੁਰਾਣੇ ਦੌਰ ਨਾਲ ਜੁੜੀਆਂ ਘਟਨਾਵਾਂ ’ਤੇ ਆਧਾਰਿਤ ਫ਼ਿਲਮ ਸਤਲੁਜ ਨੂੰ ਓ.ਟੀ.ਟੀ. ਪਲੇਟਫਾਰਮ ਤੋਂ ਹਟਾਏ ਜਾਣ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਹਲਕਾ ਨਵਾਂ ਸ਼ਹਿਰ ਤੋਂ ਬੀ.ਸੀ ਵਿੰਗ ਇੰਚਾਰਜ ਠੇਕੇਦਾਰ ਗੁਰਜਿੰਦਰ ਸਿੰਘ ਦੌਲਤਪੁਰ ਨੇ ਇਸ ਨੂੰ ਸ਼ਰਮਨਾਕ ਅਤੇ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਫ਼ਿਲਮ ਸਿੱਖਾਂ ਨਾਲ ਹੋਈਆਂ ਕਥਿਤ ਵਧੀਕੀਆਂ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੇ ਗੰਭੀਰ ਮੁੱਦਿਆਂ ਨੂੰ ਤੱਥਾਂ ਦੇ ਆਧਾਰ ’ਤੇ ਲੋਕਾਂ ਸਾਹਮਣੇ ਰੱਖਦੀ ਹੈ, ਪਰ ਇਸ ਨੂੰ ਹਟਾ ਕੇ ਸੱਚ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕੇਂਦਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਕੀਤੀ ਗਈ ਕਾਰਵਾਈ ਦੀ ਨਿਖੇਧੀ ਕਰਦਿਆਂ ਕਿਹਾ ਕਿ ਕਿਸੇ ਵੀ ਇਤਿਹਾਸਕ ਜਾਂ ਸਮਾਜਿਕ ਵਿਸ਼ੇ ’ਤੇ ਬਣੀ ਫ਼ਲਿਮ ਦਾ ਜਵਾਬ ਪਾਬੰਦੀ ਨਹੀਂ, ਸਗੋਂ ਤੱਥਾਂ ਅਤੇ ਖੁੱਲ੍ਹੀ ਚਰਚਾ ਰਾਹੀਂ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦਲੀਲ ਦਿੱਤੀ ਕਿ ਜੇਕਰ ਫ਼ਿਲਮ ਵਿੱਚ ਦਰਸਾਈ ਸਮੱਗਰੀ ਤੱਥਾਂ ’ਤੇ ਆਧਾਰਿਤ ਹੈ ਤਾਂ ਲੋਕਾਂ ਨੂੰ ਇਸ ਨੂੰ ਦੇਖਣ ਅਤੇ ਆਪਣੀ ਰਾਏ ਬਣਾਉਣ ਦਾ ਪੂਰਾ ਅਧਿਕਾਰ ਹੈ। ਉਨ੍ਹਾਂ ਮੰਗ ਕੀਤੀ ਕਿ ਸਤਲੁਜ ਨੂੰ ਮੁੜ ਓ.ਟੀ.ਟੀ ਪਲੇਟਫਾਰਮ ’ਤੇ ਉਪਲਬਧ ਕਰਵਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸਵ: ਸੀਤਾ ਰਾਮ ਦੀ ਯਾਦ ’ਚ ਦਰੱਖਤ ਲਗਾਇਆ ਅਗਲੀ ਖ਼ਬਰ ਧਾਰਮਿਕ ਸਥਾਨ ਪੀਰ ਬਾਬਾ ਦੌਲਤ ਸ਼ਾਹ ਲੰਡੀਆਂ ਫਲਾਹੀਆਂ ਟੌਂਸਾ ਦਾ ਸਾਲਾਨਾ ਜੋੜ ਮੇਲਾ ਸ਼ਰਧਾ ਭਾਵਨਾ ਨਾਲ ਕਰਵਾਇਆ
Ad Position 24