09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਮੀਨਾ ਸੂੰਢ ਨੇ ਬੰਗਾ ਦੇ ਆਗੂਆਂ ਸਮੇਤ ਭੂਪੇਸ਼ ਬਘੇਲ ਤੇ ਰਾਜਾ ਵੜਿੰਗ ਨਾਲ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 11-07-2026
ਬੰਗਾ, 10 ਜੁਲਾਈ (ਧਰਮਵੀਰ ਪਾਲ) - ਵਿਧਾਨ ਸਭਾ ਹਲਕਾ ਬੰਗਾ ਤੋਂ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਸ਼੍ਰੀਮਤੀ ਮੀਨਾ ਸੂੰਢ, ਜੋ ਸਾਬਕਾ ਵਿਧਾਇਕ ਸਵਰਗਵਾਸੀ ਤਰਲੋਚਨ ਸਿੰਘ ਸੂੰਢ ਦੀ ਪਤਨੀ ਹਨ, ਨੇ ਪੰਜਾਬ ਦੌਰੇ ’ਤੇ ਆਏ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਅਮਰਿੰਦਰ ਸਿੰਘ ਵੜਿੰਗ ਨਾਲ ਬੰਗਾ ਹਲਕੇ ਦੇ ਆਗੂਆਂ ਸਮੇਤ ਵਿਸ਼ੇਸ਼ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਬੰਗਾ ਵਿਧਾਨ ਸਭਾ ਹਲਕੇ ਦੇ ਮੌਜੂਦਾ ਰਾਜਨੀਤਿਕ ਹਾਲਾਤ, ਪਾਰਟੀ ਦੀ ਸੰਗਠਨਾਤਮਕ ਮਜ਼ਬੂਤੀ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸ਼੍ਰੀਮਤੀ ਮੀਨਾ ਸੂੰਢ ਨੇ ਕਿਹਾ ਕਿ ਬੰਗਾ ਹਲਕੇ ਦੇ ਸੀਨੀਅਰ ਆਗੂਆਂ, ਨੌਜਵਾਨਾਂ ਅਤੇ ਸਮਰਪਿਤ ਵਰਕਰਾਂ ਦੇ ਸਹਿਯੋਗ ਨਾਲ ਕਾਂਗਰਸ ਪਾਰਟੀ ਨੂੰ ਪਿੰਡ-ਪਿੰਡ ਅਤੇ ਬੂਥ ਪੱਧਰ ਤੱਕ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ 2027 ਦੀਆਂ ਚੋਣਾਂ ਵਿੱਚ ਬੰਗਾ ਸੀਟ ਕਾਂਗਰਸ ਪਾਰਟੀ ਦੀ ਝੋਲੀ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਵਿੱਚ ਪੂਰਾ ਉਤਸ਼ਾਹ ਹੈ ਅਤੇ ਹਰ ਵਰਗ ਦੇ ਲੋਕਾਂ ਨੂੰ ਕਾਂਗਰਸ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨਾਲ ਜੋੜਨ ਲਈ ਲਗਾਤਾਰ ਜਨ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਪਾਰਟੀ ਪੰਜਾਬ ਵਿੱਚ ਇੱਕ ਮਜ਼ਬੂਤ ਵਿਕਲਪ ਵਜੋਂ ਉਭਰੇਗੀ। ਇਸ ਮੌਕੇ ਭੂਪੇਸ਼ ਬਘੇਲ ਤੇ ਰਾਜਾ ਅਮਰਿੰਦਰ ਸਿੰਘ ਵੜਿੰਗ ਨੇ ਸ਼੍ਰੀਮਤੀ ਮੀਨਾ ਸੂੰਢ ਵੱਲੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਮੀਟਿੰਗ ਦੌਰਾਨ ਪਾਰਟੀ ਦੀ ਏਕਤਾ, ਜ਼ਮੀਨੀ ਪੱਧਰ ’ਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ, ਸੀਨੀਅਰ ਤੇ ਨੌਜਵਾਨ ਆਗੂਆਂ ਵਿਚਕਾਰ ਤਾਲਮੇਲ ਵਧਾਉਣ ਤੇ ਆਉਣ ਵਾਲੀਆਂ ਚੋਣਾਂ ਲਈ ਰਣਨੀਤੀ ਸਬੰਧੀ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਬੰਗਾ ਹਲਕੇ ਦੇ ਕਈ ਸੀਨੀਅਰ ਕਾਂਗਰਸੀ ਆਗੂ ਤੇ ਪਾਰਟੀ ਵਰਕਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੰਡਿਆਲਾ ਗੁਰੂ ਪੁਲਿਸ ਨਾਲ ਹੋਏ ਮੁਕਾਬਲੇ ਵਿਚ ਇਕ ਸ਼ੂਟਰ ਫੱਟੜ ਅਗਲੀ ਖ਼ਬਰ ਸਿੰਘਪੁਰ ਤੋਂ ਕਾਹਨਪੁਰ ਖੂਹੀ ਤੱਕ ਸੜਕ ਦੀ ਕਾਰ ਸੇਵਾ ਦੌਰਾਨ ਪੰਜਾਬ ਫਾਰੈਸਟ ਪੈਨਸ਼ਨਰਜ਼ ਐਸੋਸੀਏਸ਼ਨ ਨੇ ਵਿਰਾਸਤੀ ਬੂਟੇ ਲਗਾ...
Ad Position 24