02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਜਸਵੰਤ ਸਿੰਘ ਖਾਲੜਾ ਦੇ ਕਾਤਲਾਂ ਨੂੰ ਮੁਆਫ਼ੀ ਦੇਣਾ ਨਿਆਂ ਦਾ ਗਲਾ ਘੁੱਟਣ ਦੇ ਬਰਾਬਰ: ਹਰਨੇਕ ਸਿੰਘ ਬੜਵਾ

Ad Position 21
No active advertisement
ਅਜੀਤ ਡੈਸਕ 12-07-2026
ਜਾਡਲਾ, 11 ਜੁਲਾਈ (ਹਰਕੰਵਲ ਸਿੰਘ ਕੌਲਗੜ੍ਹ) - ਭਾਈ ਜਸਵੰਤ ਸਿੰਘ ਖਾਲੜਾ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਸਾਬਕਾ ਪੁਲਿਸ ਅਧਿਕਾਰੀਆਂ ਜਸਪਾਲ ਸਿੰਘ ਦੀ ਸਜ਼ਾ ਮੁਆਫ਼ੀ ਲਈ ਕੀਤੀਆਂ ਜਾ ਰਹੀਆਂ ਸਿਫ਼ਾਰਸ਼ਾਂ ’ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਸੀਨੀਅਰ ਅਕਾਲੀ ਆਗੂ, ਸਰਕਲ ਜਾਡਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹਰਨੇਕ ਸਿੰਘ ਬੜ੍ਹਵਾ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਅਜਿਹੀਆਂ ਸਾਰੀਆਂ ਸਿਫ਼ਾਰਸ਼ਾਂ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ। ‘ਅਜੀਤ’ ਨਾਲ ਗੱਲ ਕਰਦਿਆਂ ਹਰਨੇਕ ਸਿੰਘ ਬੜ੍ਹਵਾ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਬੇਕਸੂਰ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਆਪਣੀ ਜਾਨ ਤੱਕ ਨਿਛਾਵਰ ਕਰ ਦਿੱਤੀ। ਉਨ੍ਹਾਂ ਦੀ ਸ਼ਹਾਦਤ ਸੱਚ, ਨਿਆਂ ਅਤੇ ਮਨੁੱਖੀ ਅਧਿਕਾਰਾਂ ਲਈ ਦਿੱਤੀ ਗਈ ਇੱਕ ਅਦੁੱਤੀ ਕੁਰਬਾਨੀ ਹੈ। ਅਜਿਹੇ ਮਾਮਲੇ ਵਿੱਚ ਦੋਸ਼ੀਆਂ ਨੂੰ ਸਜ਼ਾ ਤੋਂ ਰਾਹਤ ਦੇਣ ਦੀ ਕੋਸ਼ਿਸ਼ ਨਿਆਂ ਪ੍ਰਣਾਲੀ, ਸੰਵਿਧਾਨ ਅਤੇ ਲੋਕਤੰਤਰ ਦੀ ਭਾਵਨਾ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਅਦਾਲਤਾਂ ਵੱਲੋਂ ਲੰਬੀ ਕਾਨੂੰਨੀ ਪ੍ਰਕਿਰਿਆ ਤੋਂ ਬਾਅਦ ਦੋਸ਼ੀਆਂ ਨੂੰ ਸਜ਼ਾਵਾਂ ਸੁਣਾਈਆਂ ਗਈਆਂ ਹਨ। ਅਜਿਹੇ ਵਿੱਚ ਸਜ਼ਾ ਮੁਆਫ਼ੀ ਦੀਆਂ ਸਿਫ਼ਾਰਸ਼ਾਂ ਨਾ ਸਿਰਫ਼ ਪੀੜਤ ਪਰਿਵਾਰ ਦੇ ਜ਼ਖ਼ਮ ਹਰੇ ਕਰਨਗੀਆਂ, ਸਗੋਂ ਦੇਸ਼ ਦੀ ਨਿਆਂ ਪ੍ਰਣਾਲੀ ’ਤੇ ਲੋਕਾਂ ਦੇ ਵਿਸ਼ਵਾਸ ਨੂੰ ਵੀ ਠੇਸ ਪਹੁੰਚਾਉਣਗੀਆਂ। ਹਰਨੇਕ ਸਿੰਘ ਬੜ੍ਹਵਾ ਨੇ ਕਿਹਾ ਕਿ ਭਾਈ ਖਾਲੜਾ ਦੀ ਸ਼ਹਾਦਤ ਕਿਸੇ ਇੱਕ ਪਰਿਵਾਰ ਜਾਂ ਭਾਈਚਾਰੇ ਦਾ ਮਾਮਲਾ ਨਹੀਂ, ਸਗੋਂ ਪੂਰੇ ਦੇਸ਼ ਵਿੱਚ ਮਨੁੱਖੀ ਅਧਿਕਾਰਾਂ ਦੀ ਲੜਾਈ ਦਾ ਪ੍ਰਤੀਕ ਹੈ। ਉਨ੍ਹਾਂ ਰਾਸ਼ਟਰਪਤੀ, ਪੰਜਾਬ ਦੇ ਰਾਜਪਾਲ ਅਤੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਦੋਸ਼ੀਆਂ ਦੀ ਸਜ਼ਾ ਮੁਆਫ਼ੀ ਨਾਲ ਸਬੰਧਤ ਕਿਸੇ ਵੀ ਸਿਫ਼ਾਰਸ਼ ਨੂੰ ਸਵੀਕਾਰ ਨਾ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਠੇਕੇਦਾਰ ਦੀ ਅਣਗਹਿਲੀ ਕਾਰਨ ਨਿਰਮਾਣ ਅਧੀਨ ਖੇਡ ਸਟੇਡੀਅਮ ਦੀ ਹੌਦੀ ’ਚ ਡਿੱਗਣ ਨਾਲ ਗਊ ਦੀ ਮੌਤ ਅਗਲੀ ਖ਼ਬਰ ਪਠਲਾਵਾ ਸੰਸਥਾ ਦੀ ਮੀਟਿੰਗ ’ਚ ਅਨੇਕਾਂ ਸੇਵਾ ਕਾਰਜਾਂ ਨੂੰ ਅਮਲ ’ਚ ਲਿਆਉਣ ਦਾ ਅਹਿਦ
Ad Position 24
No active advertisement