03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ ਵਲੋਂ ਐਸ. ਆਈ. ਆਰ. ਅਧੀਨ ਚੱਲ ਰਹੇ ਕੰਮਕਾਜ ਦਾ ਨਿਰੀਖਣ

Ad Position 21
No active advertisement
ਅਜੀਤ ਡੈਸਕ 12-07-2026
ਨਵਾਂਸ਼ਹਿਰ, 11 ਜੁਲਾਈ (ਜਸਬੀਰ ਸਿੰਘ ਨੂਰਪੁਰ) - ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.)-2026 ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਸੁਚਾਰੂ ਢੰਗ ਨਾਲ ਚਲਾਉਣ ਦੇ ਉਦੇਸ਼ ਨਾਲ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐੱਸ.ਆਈ.ਆਰ. ਕੰਟਰੋਲ ਰੂਮ, ਹੈਲਪ ਡੈਸਕ, ਵੋਟਰ ਹੈਲਪਲਾਈਨ-1950 ਅਤੇ ਮੀਡੀਆ ਮੋਨੀਟਰਿੰਗ ਸੈੱਲ ਦੀ ਕਾਰਜਪ੍ਰਣਾਲੀ ਦਾ ਵਿਸਥਾਰ ਨਾਲ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨਾਲ ਸਮੀਖਿਆ ਕਰਦਿਆਂ ਕਿਹਾ ਕਿ ਐੱਸ.ਆਈ.ਆਰ. ਨਾਲ ਜੁੜੇ ਹਰ ਸਵਾਲ, ਸ਼ਿਕਾਇਤ ਜਾਂ ਬੇਨਤੀ ਦਾ ਨਿਪਟਾਰਾ ਤੁਰੰਤ, ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਕੀਤਾ ਜਾਵੇ, ਤਾਂ ਜੋ ਕਿਸੇ ਵੀ ਯੋਗ ਵੋਟਰ ਨੂੰ ਬੇਲੋੜੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸ਼ਰਮਾ ਨੇ ਕਿਹਾ ਕਿ ਵੋਟਰ ਹੈਲਪਲਾਈਨ-1950 ’ਤੇ ਸੰਪਰਕ ਕਰਨ ਵਾਲੇ ਹਰੇਕ ਨਾਗਰਿਕ ਨੂੰ ਸਪੱਸ਼ਟ, ਭਰੋਸੇਯੋਗ ਤੇ ਸੰਤੁਸ਼ਟੀਜਨਕ ਜਾਣਕਾਰੀ ਪ੍ਰਦਾਨ ਕੀਤੀ ਜਾਵੇ। ਸ਼ਰਮਾ ਨੇ ਜ਼ਿਲ੍ਹੇ ਦੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਹੱਤਵਪੂਰਨ ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ, ਆਪਣੇ ਖੇਤਰ ਦੇ ਬੀ.ਐਲ.ਓ. ਨਾਲ ਪੂਰਾ ਸਹਿਯੋਗ ਕਰਨ। ਇਸ ਲਈ ਹਰ ਯੋਗ ਨਾਗਰਿਕ ਨੂੰ ਆਪਣੇ ਵੇਰਵਿਆਂ ਦੀ ਪੁਸ਼ਟੀ ਕਰਵਾਉਣ ਅਤੇ ਗਣਨਾ ਫਾਰਮ ਸਮੇਂ ਸਿਰ ਭਰਨ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਤਾਂ ਜੋ ਕੋਈ ਵੀ ਯੋਗ ਵੋਟਰ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।
Ad Position 22
No active advertisement
ਪਿਛਲੀ ਖ਼ਬਰ ਸਤਲੁਜ ਦਰਿਆ ’ਚ ਮਗਰਮੱਛ ਦਿਖਣ ਦੀ ਖ਼ਬਰ ਮਗਰੋਂ ਜੰਗਲੀ ਜੀਵ ਸੁਰੱਖਿਆ ਵਿਭਾਗ ਦੀਆਂ ਟੀਮਾਂ ਰੈਸਕਿਊ ਲਈ ਪਹੁੰਚੀਆਂ ਅਗਲੀ ਖ਼ਬਰ ਕੰਢੀ ਨਹਿਰ ਦੇ ਕਿਨਾਰੇ ਤੋਂ ਲਾਸ਼ ਮਿਲੀ
Ad Position 24
No active advertisement