03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਪੋਲਿੰਗ ਬੂਥਾਂ ’ਤੇ ਦੋ ਰੋਜ਼ਾ ਵਿਸ਼ੇਸ਼ ਐਸ. ਆਈ. ਆਰ. ਕੈਂਪ ਦੌਰਾਨ ਭਰੇ ਜਾ ਰਹੇ ਫਾਰਮ

Ad Position 21
No active advertisement
ਅਜੀਤ ਡੈਸਕ 12-07-2026
ਬੰਗਾ, 11 ਜੁਲਾਈ (ਧਰਮਵੀਰ ਪਾਲ) - ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ, ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ ਅਨੁਸਾਰ ਵੋਟਰਾਂ ਨੂੰ ਡ੍ਰਾਫਟ ਵੋਟਰ ਸੂਚੀ ’ਚ ਨਾਮ ਸ਼ਾਮਲ ਕਰਵਾਉਣ ਲਈ ਗਣਨਾ ਫਾਰਮ ਭਰਨ ਤੇ ਜਮ੍ਹਾ ਕਰਵਾਉਣ ਬੀ.ਐਲ.ਓਜ਼ ਵਲੋਂ 12 ਜੁਲਾਈ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਬੂਥਾਂ ’ਤੇ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ। ਇਸੇ ਤਹਿਤ ਸਰਕਾਰੀ ਐਮੀਨੈਂਸ ਸਕੂਲ ਬੰਗਾ ਵਿਖੇ ਬੀ.ਐਲ.ਓਜ ਵਲੋਂ ਵੋਟਰਾਂ ਦੇ ਭਰੇ ਗਏ। ਇਸ ਸਬੰਧੀ ਬੂਥ ਨੰਬਰ 95 ਦੇ ਬੀ.ਐਲ.ਓ ਸਚਿਨ ਬੇਦੀ ਨੇ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਐਸ.ਆਈ.ਆਰ. 2026 ਤਹਿਤ ਚੱਲ ਰਹੇ ਘਰ-ਘਰ ਗਣਨਾ ਪੜਾਅ ਦਾ ਹਿੱਸਾ ਹਨ, ਜੋ ਕਿ 25 ਜੂਨ ਤੋਂ ਸ਼ੁਰੂ ਹੋਇਆ ਸੀ ਅਤੇ 24 ਜੁਲਾਈ ਤੱਕ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਸਮੂਹ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਦੋਵੇਂ ਦਿਨ ਸਵੇਰੇ 8:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ’ਤੇ ਮੌਜੂਦ ਰਹਿਣਗੇ ਤਾਂ ਜੋ ਵੋਟਰਾਂ ਨੂੰ ਗਣਨਾ ਫਾਰਮ ਭਰਨ ਅਤੇ ਜਮ੍ਹਾ ਕਰਵਾਉਣ ਵਿੱਚ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਇਹ ਕੈਂਪ ਗਣਨਾ ਫਾਰਮਾਂ ਨੂੰ ਇਕੱਤਰ ਤੇ ਡਿਜੀਟਾਈਜ਼ੇਸ਼ਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਤੇ ਇਹ ਯਕੀਨੀ ਬਣਾਉਣ ਲਈ ਲਗਾਏ ਜਾ ਰਹੇ ਹਨ ਕਿ ਕੋਈ ਵੀ ਯੋਗ ਵੋਟਰ, ਵੋਟਰ ਸੂਚੀ ਵਿੱਚ ਸ਼ਾਮਲ ਹੋਣ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਅਪੀਲ ਕੀਤੀ ਕਿ ਜਿਨ੍ਹਾਂ ਵੋਟਰਾਂ ਨੇ ਅਜੇ ਤੱਕ ਆਪਣੇ ਫਾਰਮ ਨਹੀਂ ਭਰੇ, ਉਹ ਆਪਣੇ ਬੀ.ਐਲ.ਓ. ਨਾਲ ਸੰਪਰਕ ਕਰਨ ਜਾਂ ਇਸ ਵਿਸ਼ੇਸ਼ ਮੁਹਿੰਮ ਦੌਰਾਨ ਨਜ਼ਦੀਕੀ ਪੋਲਿੰਗ ਬੂਥ ’ਤੇ ਪਹੁੰਚਣ। ਉਹਨਾਂ ਦੱਸਿਆ ਕਿ ਵੋਟਾਂ ਦੇ ਫਾਰਮ ਭਰਵਾਉਣ ਲਈ ਵੋਟਰਾਂ ’ਚ ਭਾਰੀ ਉਤਸ਼ਾਹ ਹੈ। ਵੱਖ-ਵੱਖ ਜਾਗਰੂਕਤਾ ਮੁਹਿੰਮਾਂ ਰਾਹੀਂ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਕੂਲਾਂ, ਮਾਲ ਵਿਭਾਗ, ਸ਼ਹਿਰੀ ਸਥਾਨਕ ਸਰਕਾਰਾਂ ਅਤੇ ਆਂਗਣਵਾੜੀ ਵਰਕਰਾਂ ਦੇ ਸਟਾਫ਼ ਨੂੰ ਵੀ ਕੈਂਪਾਂ ਦੌਰਾਨ ਬੀ.ਐਲ.ਓਜ਼ ਦੀ ਸਹਾਇਤਾ ਲਈ ਤਾਇਨਾਤ ਕੀਤਾ ਗਿਆ ਹੈ। ਵੋਟਰ ਸੂਚੀਆਂ ਤਿਆਰ ਕਰਵਾਉਣ ਲਈ ਲੋਕਾਂ ਦੇ ਸਹਿਯੋਗ ਦੀ ਬਹੁਤ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਨਵ-ਨਿਯੁਕਤ ‘ਆਪ’ ਜ਼ਿਲ੍ਹਾ ਪ੍ਰਧਾਨ ਚੌਧਰੀ ਸੰਜੀਵ ਚੇਚੀ ਅਤੇ ਸੰਗਠਨ ਇੰਚਾਰਜਾਂ ਵਲੋਂ ਮਨੀਸ਼ ਸਿਸੋਦੀਆ ਨਾਲ ਵਿਸ਼ੇਸ਼ ਮੁਲ... ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਇਕ ਔਰਤ ਗ੍ਰਿਫ਼ਤਾਰ
Ad Position 24
No active advertisement