03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

60 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕੀਤਾ ਗ੍ਰਿਫਤਾਰ

Ad Position 21
No active advertisement
ਅਜੀਤ ਡੈਸਕ 12-07-2026
ਨਵਾਂਸ਼ਹਿਰ, 11 ਜੁਲਾਈ (ਜਸਬੀਰ ਸਿੰਘ ਨੂਰਪੁਰ) - ਐਸ.ਐਚ.ਓ. ਵਰਿੰਦਰ ਕੁਮਾਰ ਨੇ ਦੱਸਿਆ ਕਿ ਐਸ.ਆਈ ਬਲਵੀਰ ਸਿੰਘ ਅਤੇ ਸਦਰ ਥਾਣਾ ਨਵਾਂਸ਼ਹਿਰ ਦੀ ਪੁਲਿਸ ਪਾਰਟੀ ਵਲੋਂ 60 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਉਹਨਾਂ ਆਖਿਆ ਕਿ ਪੁਲਿਸ ਪਾਰਟੀ ਜਦੋਂ ਥਾਣਾ ਸਦਰ ਤੋਂ ਪਿੰਡ ਹਿਆਲਾ ਨਹਿਰ ਦੇ ਨਾਲ-ਨਾਲ ਕਰਿਆਮ ਸਾਈਡ ਨੂੰ ਜਾ ਰਹੀ ਸੀ ਜਦੋਂ ਪੁਲਿਸ ਪਾਰਟੀ ਹਿਆਲਾ ਨਹਿਰ ਤੋਂ 100 ਮੀਟਰ ਅੱਗੇ ਪਿੰਡ ਕਰਿਆਮ ਵੱਲ ਪੁੱਜੀ ਤਾਂ ਉੱਥੇ ਉਹਨਾਂ ਨੂੰ ਇੱਕ ਸ਼ੱਕੀ ਨੌਜਵਾਨ ਦਿਖਾਈ ਦਿੱਤਾ, ਸ਼ੱਕ ਦੇ ਆਧਾਰ ’ਤੇ ਉਸ ਤੋਂ ਪੁੱਛ-ਗਿੱਛ ਕਰਨ ਅਤੇ ਤਲਾਸ਼ੀ ਲੈਣ ਉਪਰੰਤ ਉਸ ਕੋਲੋਂ 60 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ ’ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ। ਥਾਣਾ ਮੁਖੀ ਨੇ ਆਖਿਆ ਕਿ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਜਿਸ ਦੀ ਪਹਿਚਾਣ ਅਮਨਦੀਪ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਕ੍ਰਿਸ਼ਨਾ ਕਲੋਨੀ, ਰਾਹੋਂ ਰੋਡ ਲੁਧਿਆਣਾ ਵਜੋਂ ਹੋਈ ਹੈ। ਕਥਿਤ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਤਫ਼ਤੀਸ਼ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਬਾਬਾ ਕੈਂਥਲ ਮੰਦਰ ਭੱਦੀ ਦੇ ਰਸਤੇ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਅਗਲੀ ਖ਼ਬਰ ਨਵ-ਨਿਯੁਕਤ ‘ਆਪ’ ਜ਼ਿਲ੍ਹਾ ਪ੍ਰਧਾਨ ਚੌਧਰੀ ਸੰਜੀਵ ਚੇਚੀ ਅਤੇ ਸੰਗਠਨ ਇੰਚਾਰਜਾਂ ਵਲੋਂ ਮਨੀਸ਼ ਸਿਸੋਦੀਆ ਨਾਲ ਵਿਸ਼ੇਸ਼ ਮੁਲ...
Ad Position 24
No active advertisement