03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਮੁੱਖ ਮੰਤਰੀ ਸਿਹਤ ਯੋਜਨਾ ਲੋੜਵੰਦ ਪਰਿਵਾਰਾਂ ਲਈ ਸਾਬਤ ਹੋ ਰਹੀ ਹੈ ਵਰਦਾਨ -ਬ੍ਰਿਗੇਡੀਅਰ ਰਾਜ ਕੁਮਾਰ 10 ਲੱਖ ਰੁਪਏ ਵਾਲੇ ਸਿਹਤ ਕਾਰਡ ਦੇ ਲਾਭਪਾਤਰੀਆਂ ਦੀ ਗਿਣਤੀ ਪਹੁੰਚੀ 2.5 ਲੱਖ ਦੇ ਨੇੜੇ

Ad Position 21
No active advertisement
ਅਜੀਤ ਡੈਸਕ 12-07-2026
ਕਾਠਗੜ੍ਹ , 11 ਜੁਲਾਈ (ਹਰਸਿਮਰਨ ਜੋਤ ਸਿੰਘ ਕਲੇਰ) - ਗੁੱਜਰ ਵੈੱਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਅਤੇ ਹਲਕਾ ਬਲਾਚੌਰ ਦੇ ਸੀਨੀਅਰ ਆਗੂ ਬ੍ਰਿਗੇਡੀਅਰ ਰਾਜ ਕੁਮਾਰ ਨੇ ਸੁਧਾਮਾਜਰਾ ਸਥਿਤ ਆਪਣੇ ਫਾਰਮ ਹਾਊਸ ’ਤੇ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਸੂਬੇ ਦੇ ਗਰੀਬ, ਮੱਧਵਰਗੀ ਅਤੇ ਲੋੜਵੰਦ ਪਰਿਵਾਰਾਂ ਲਈ ਇੱਕ ਵੱਡਾ ਵਰਦਾਨ ਸਾਬਤ ਹੋ ਰਹੀ ਹੈ। ਇਸ ਯੋਜਨਾ ਤਹਿਤ ਮਿਲਣ ਵਾਲੇ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਸਿਹਤ ਕਾਰਡਾਂ ਨੇ ਆਮ ਲੋਕਾਂ ਨੂੰ ਮਹਿੰਗੇ ਇਲਾਜ ਦੇ ਬੋਝ ਤੋਂ ਵੱਡੀ ਰਾਹਤ ਦਿੱਤੀ ਹੈ ਜਿਸ ਸਦਕਾ ਹੁਣ ਤੱਕ ਇਸ ਯੋਜਨਾ ਦੇ ਲਾਭਪਾਤਰੀਆਂ ਦੀ ਕੁੱਲ ਗਿਣਤੀ 2.5 ਲੱਖ ਦੇ ਬਹੁਤ ਨੇੜੇ ਪਹੁੰਚ ਚੁੱਕੀ ਹੈ। ਬ੍ਰਿਗੇਡੀਅਰ ਰਾਜ ਕੁਮਾਰ ਨੇ ਅਧਿਕਾਰਤ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਇਸ ਇਤਿਹਾਸਕ ਯੋਜਨਾ ਦੇ ਤਹਿਤ ਹੁਣ ਤੱਕ ਸੂਬੇ ਦੇ 2,42,917 ਮਰੀਜ਼ਾਂ ਨੇ ਹਸਪਤਾਲਾਂ ਵਿੱਚ ਬਿਨਾਂ ਕੋਈ ਪੈਸਾ ਦਿੱਤੇ ਪੂਰੀ ਤਰ੍ਹਾਂ ਕੈਸ਼ਲੈੱਸ ਇਲਾਜ ਹਾਸਲ ਕੀਤਾ ਹੈ। ਇਸ ਦੇ ਨਾਲ ਹੀ ਵੱਖ-ਵੱਖ ਗੰਭੀਰ ਤੇ ਆਮ ਬਿਮਾਰੀਆਂ ਤੋਂ ਪੀੜਤ 4,79,602 ਲੋਕਾਂ ਨੇ ਮੁਫ਼ਤ ਇਲਾਜ ਸਹੂਲਤਾਂ ਦਾ ਸਿੱਧਾ ਲਾਭ ਉਠਾਇਆ ਹੈ। ਸਰਕਾਰ ਵੱਲੋਂ ਜਨਤਾ ਦੀ ਸਿਹਤ ਸੰਭਾਲ ਨੂੰ ਮੁੱਖ ਰੱਖਦਿਆਂ ਹੁਣ ਤੱਕ ਕੁੱਲ 852 ਕਰੋੜ ਰੁਪਏ ਦੀ ਭਾਰੀ ਲਾਗਤ ਦਾ ਇਲਾਜ ਆਮ ਲੋਕਾਂ ਨੂੰ ਬਿਲਕੁਲ ਮੁਫ਼ਤ ਮੁਹੱਈਆ ਕਰਵਾਇਆ ਜਾ ਚੁੱਕਾ ਹੈ, ਜਿਸ ਦਾ ਸਾਰਾ ਖਰਚਾ ਪੰਜਾਬ ਸਰਕਾਰ ਨੇ ਖੁਦ ਚੁੱਕਿਆ ਹੈ। ਅਖੀਰ ਵਿੱਚ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਹਲਕਾ ਬਲਾਚੌਰ ਸਮੇਤ ਪੂਰੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੁਨਹਿਰੀ ਯੋਜਨਾ ਬਾਰੇ ਵੱਧ ਤੋਂ ਵੱਧ ਜਾਗਰੂਕ ਹੋਣ ਤੇ ਆਪਣੇ ਸਿਹਤ ਕਾਰਡ ਬਣਵਾ ਕੇ ਇਸ ਮੁਫ਼ਤ ਇਲਾਜ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ।
Ad Position 22
No active advertisement
ਪਿਛਲੀ ਖ਼ਬਰ ਪੀ.ਡਬਲਯੂ. ਡੀ. ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਵਲੋਂ ਪਿੰਡ ਧੌਲ ਵਿਖੇ ਮੀਟਿੰਗ ਅਗਲੀ ਖ਼ਬਰ ਕਲਾਕਾਰ ਸੰਗੀਤ ਸਭਾ ਨੇ ਵਾਤਾਵਰਨ ਦੀ ਸ਼ੁੱਧਤਾ ਲਈ ਵੱਖ-ਵੱਖ ਥਾਵਾਂ ’ਤੇ ਬੂਟੇ ਲਗਾਏ
Ad Position 24
No active advertisement