03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਪੰਜਾਬ ਰੋਡਵੇਜ਼ ਪੈਨਸ਼ਨਰ ਐਸੋਸੀਏਸ਼ਨ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 12-07-2026
ਨਵਾਂਸ਼ਹਿਰ, 11 ਜੁਲਾਈ (ਹਰਮਿੰਦਰ ਸਿੰਘ ਪਿੰਟੂ) - ਪੰਜਾਬ ਰੋਡਵੇਜ਼ ਪੈਨਸ਼ਨਰ ਐਸੋਸੀਏਸ਼ਨ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਯੂਨੀਅਨ ਦੇ ਦਫ਼ਤਰ ਨਵਾਂਸ਼ਹਿਰ ਵਿਖੇ ਗੁਲਸ਼ਨ ਕੁਮਾਰ ਜਨਰਲ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਅਜੀਤ ਸਿੰਘ ਮੀਤ ਪ੍ਰਧਾਨ, ਕਮਲਦੇਵ ਮੀਤ, ਸ਼ਿੰਗਾਰਾ ਸਿੰਘ ਕੈਸ਼ੀਅਰ, ਮੇਜਰ ਸਿੰਘ, ਪਰਮਜੀਤ ਸਿੰਘ, ਅਜੀਤ ਸਿੰਘ, ਕਸ਼ਮੀਰੀ ਲਾਲ, ਸਰੂਪ ਚੰਦ, ਅਵਤਾਰ ਸਿੰਘ, ਜਰਨੈਲ ਸਿੰਘ, ਮਹਿੰਦਰ ਪਾਲ, ਸੁੱਚਾ ਸਿੰਘ, ਮੱਖਣ ਸਿੰਘ, ਅਸ਼ਵਨੀ ਕੁਮਾਰ, ਹਰਮੇਸ਼ ਸਿੰਘ, ਮਹਿੰਦਰ ਪਾਲ, ਅਵਤਾਰ ਸਿੰਘ, ਊਧਮ ਸਿੰਘ, ਧਰਮਵੀਰ, ਮੇਜਰ ਸਿੰਘ, ਸਮੇਤ ਵੱਡੀ ਗਿਣਤੀ ਪੈਨਸ਼ਨਰ ਸਾਥੀ ਸ਼ਾਮਲ ਹੋਏ। ਬੁਲਾਰਿਆਂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਡੀ.ਏ ਬਾਰੇ ਜੋ ਇਤਿਹਾਸਕ ਫੈਸਲਾ ਹਾਈਕੋਰਟ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਦਿੱਤਾ ਸੀ, ਪਰ ਸਰਕਾਰ ਹਰ ਹੀਲੇ ਇਸ ਫੈਸਲੇ ਨੂੰ ਲਾਗੂ ਕਰਨਾ ਨਹੀਂ ਚਾਹੁੰਦੀ। ਸਰਕਾਰ ਦੇ ਇਸ ਫੈਸਲੇ ਵਿਰੁੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਬਹੁਤ ਰੋਸ ਹੈ। ਅੱਜ ਦੀ ਮੀਟਿੰਗ ਵਿੱਚ ਹਾਜਰ ਸਾਰੇ ਪੈਨਸ਼ਨਰਾਂ ਨੇ ਸਰਕਾਰ ਦੇ ਇਸ ਕਦਮ ਦੀ ਸਖ਼ਤ ਨਿੰਦਾ ਕੀਤੀ। 1-2 ਜੁਲਾਈ ਨੂੰ ਹਾਈਕੋਰਟ ਵਿੱਚ ਸੁਣਵਾਈ ਲਈ ਕੇਸ ਲਗਾ ਹੋਇਆ ਸੀ ਜਿਸ ਵਿੱਚ ਅਗਲੀ ਸੁਣਵਾਈ ਮਿਤੀ 6 ਜੁਲਾਈ ਨੂੰ ਹਾਈਕੋਰਟ ਨੇ ਸਰਕਾਰ ਨੂੰ ਡੀ. ਏ ਦੇ ਮਾਮਲੇ ’ਤੇ ਚੰਗੇ ਰਗੜੇ ਲਾਏ। ਪੈਨਸ਼ਨਰਾਂ ਦਾ ਛੇਵੇਂ ਤਨਖਾਹ ਕਮਿਸ਼ਨ ਦਾ ਬਕਾਇਆ ਵੀ ਅਜੇ ਤੱਕ ਨਹੀਂ ਦਿੱਤਾ ਜਾ ਰਿਹਾ। ਇਨ੍ਹਾਂ ਮੰਗਾਂ ਨੂੰ ਮਨਵਾਉਣ ਲਈ ਪੰਜਾਬ ਮੁਲਾਜ਼ਮ, ਪੈਨਸ਼ਨਰ ਸਾਂਝਾ ਮੋਰਚਾ ਵਲੋਂ ਜਿਥੇ ਪੰਜਾਬ ਦੇ ਸਾਰੇ ਹਲਕਾ ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ ਗਏ ਹਨ ਤੇ ਮਿਤੀ 17 ਜੁਲਾਈ ਨੂੰ ਸੂਬਾ ਪੱਧਰੀ ਰੈਲੀ ਚੰਡੀਗੜ੍ਹ ਸੈਕਟਰ 39 ਦਾਣਾ ਮੰਡੀ ਵਿਖੇ ਕੀਤੀ ਜਾ ਰਹੀ ਹੈ ਜਿਸ ਵਿੱਚ ਪੰਜਾਬ ਭਰ ਤੋਂ ਲੱਖਾਂ ਦੀ ਗਿਣਤੀ ਵਿੱਚ ਮੁਲਾਜ਼ਮ ਤੇ ਪੈਨਸ਼ਨਰ ਪਹੁੰਚ ਕੇ ਸਰਕਾਰ ਨੂੰ ਮੰਗਾਂ ਮੰਨਣ ’ਤੇ ਮਜ਼ਬੂਰ ਕਰ ਦੇਣਗੇ ਅਤੇ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਟੌਂਸਾ ਵਿਖੇ ਸਾਲਾਨਾ ਜੋੜ ਮੇਲੇ ਦੌਰਾਨ ‘ਆਪ’ ਆਗੂ ਅਸ਼ੋਕ ਕਟਾਰੀਆ ਨੇ ਪੀਰ ਬਾਬਾ ਦੌਲਤ ਸ਼ਾਹ ਦੇ ਦਰਬਾਰ ’ਚ ਟੇਕਿਆ ਮੱਥਾ ਅਗਲੀ ਖ਼ਬਰ ਪੰਜਾਬ ਦੇ ਇਤਿਹਾਸ ਨੂੰ ਲੈ ਕੇ ਮੁੜ ਛਿੜੀ ਵਿਆਪਕ ਬਹਿਸ-ਗੁਰਨੇਕ ਸਿੰਘ ਸ਼ੇਰ
Ad Position 24
No active advertisement