ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

2027 ’ਚ ਮੁੜ ਲਹਿਰਾਏਗਾ ‘ਆਪ’ ਦਾ ਪਰਚਮ - ਸਤਨਾਮ ਸਿੰਘ ਜਲਵਾਹਾ

Ad Position 21
No active advertisement
ਅਜੀਤ ਡੈਸਕ 14-07-2026

 ਜਾਡਲਾ, 12 ਜੁਲਾਈ (ਹਰਕੰਵਲ ਸਿੰਘ ਕੌਲਗੜ੍ਹ) - ਇੰਪਰੂਵਮੈਂਟ ਟਰੱਸਟ ਨਵਾਂਸ਼ਹਿਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਤਨਾਮ ਸਿੰਘ ਜਲਵਾਹਾ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਦੇ ਕੰਮਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਸੱਤਾ ਸੌਂਪ ਕੇ ਨਵਾਂ ਇਤਿਹਾਸ ਸਿਰਜਣਗੇ। ‘ਅਜੀਤ’ ਨਾਲ ਕਸਬਾ ਜਾਡਲਾ ਵਿਖੇ ਵਿਸ਼ੇਸ਼ ਗੱਲਬਾਤ ਦੌਰਾਨ ਜਲਵਾਹਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਇਮਾਨਦਾਰੀ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਮੁਫਤ ਬਿਜਲੀ, ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਤੇ ਲੋਕ ਭਲਾਈ ਦੀਆਂ ਸਕੀਮਾਂ ਕਾਰਨ ਹਰ ਵਰਗ ਵਿੱਚ ਸਰਕਾਰ ਪ੍ਰਤੀ ਭਰੋਸਾ ਮਜ਼ਬੂਤ ਹੋਇਆ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਲੋਕਾਂ ਵਿੱਚ ਜਾਣ ਲਈ ਨਾ ਕੋਈ ਮੁੱਦਾ ਹੈ ਤੇ ਨਾ ਹੀ ਕੋਈ ਵਿਕਾਸ ਦਾ ਏਜੰਡਾ, ਜਦਕਿ ਆਮ ਆਦਮੀ ਪਾਰਟੀ ਆਪਣੇ ਕੰਮਾਂ ਦੇ ਆਧਾਰ ’ਤੇ ਲੋਕਾਂ ਦੀ ਕਚਹਿਰੀ ਵਿੱਚ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਲੋਕ ਸਰਕਾਰ ਦੀ ਕਾਰਗੁਜਾਰੀ ਨੂੰ ਭਰਪੂਰ ਸਮਰਥਨ ਦੇ ਰਹੇ ਹਨ ਤੇ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਪੱਕਾ ਮਨ ਬਣਾ ਚੁੱਕੇ ਹਨ।

Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਹਾਈਵੇ ਤੋਂ ਗੰਨ ਪੁਆਇੰਟ ’ਤੇ ਖੋਹੀ ਗੱਡੀ ਪਿੰਡ ਨੌਰਾ ਤੋਂ ਮਿਲੀ ਅਗਲੀ ਖ਼ਬਰ ਵਾਤਾਵਰਨ ਨੂੰ ਬਚਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਲੋੜ -ਬਲਬੀਰ ਸਿੰਘ ਯੂ.ਐਸ.ਏ.
Ad Position 24
No active advertisement