ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਲੈਂਡ ਪੂਲਿੰਗ ਪਾਲਿਸੀ ਅਤੇ ਪਾਣੀਆਂ ਦੇ ਮਸਲੇ ’ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਖਿੱਚੀ ਤਿਆਰੀ

Ad Position 21
No active advertisement
ਅਜੀਤ ਡੈਸਕ 13-07-2026

 ਕਾਠਗੜ੍ਹ/ਰੱਤੇਵਾਲ, 12 ਜੁਲਾਈ (ਹਰਸਿਮਰਨ ਜੋਤ ਸਿੰਘ ਕਲੇਰ, ਅਸ਼ੋਕ ਕੁਮਾਰ ਲੀਲ)-ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਕਥਿਤ ਕਿਸਾਨ ਵਿਰੋਧੀ ਨੀਤੀਆਂ ਅਤੇ ਫੈਸਲਿਆਂ ਦੇ ਖਿਲਾਫ਼ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਵੱਡੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਇਸੇ ਸਿਲਸਿਲੇ ਤਹਿਤ ਜੀਓਵਾਲ ਟੋਲ ਪਲਾਜ਼ਾ ਬੱਛੂਆਂ ਵਿਖੇ ਯੂਨੀਅਨ ਦੀ ਇੱਕ ਅਹਿਮ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਰੈਲਮਾਜਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਮੂਹ ਕਮੇਟੀ ਮੈਂਬਰਾਂ ਨੇ ਸਰਗਰਮੀ ਨਾਲ ਸ਼ਿਰਕਤ ਕੀਤੀ। ਇਸ ਮੀਟਿੰਗ ਦੌਰਾਨ ਮੁੱਖ ਤੌਰ ‘ਤੇ ਅੱਜ 13 ਜੁਲਾਈ ਨੂੰ ਚੰਡੀਗੜ੍ਹ ਵਿਖੇ ਕੀਤੇ ਜਾ ਰਹੇ ਵਿਸ਼ਾਲ ਮੋਟਰਸਾਈਕਲ ਰੋਸ ਮਾਰਚ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਗਿਆ। ਹਾਲਾਂਕਿ ਇਸ ਇਕੱਤਰਤਾ ਵਿੱਚ ਜ਼ਿਲ੍ਹਾ ਪੱਧਰੀ ਨਵੀਂ ਕਮੇਟੀ ਦਾ ਗਠਨ ਕੀਤਾ ਜਾਣਾ ਸੀ ਪਰ ਚੰਡੀਗੜ੍ਹ ਵਿੱਚ ਹੋਣ ਵਾਲੇ ਵੱਡੇ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਅਤੇ ਰੁੱਝੇਵਿਆਂ ਦੇ ਮੱਦੇਨਜ਼ਰ ਕਮੇਟੀ ਦੀ ਚੋਣ ਨੂੰ ਮੁਲਤਵੀ ਕਰ ਦਿੱਤਾ ਗਿਆ ਜਿਸ ਦੀ ਅਗਲੀ ਤਰੀਕ ਜਲਦ ਹੀ ਮਿਥੀ ਜਾਵੇਗੀ। ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਸਰਪੰਚ ਕੁਲਵਿੰਦਰ ਸਿੰਘ ਪਰਾਗਪੁਰ ਨੇ ਦੱਸਿਆ ਕਿ ਇਹ ਮੋਟਰਸਾਈਕਲ ਰੋਸ ਮਾਰਚ ਸਰਕਾਰਾਂ ਦੇ ਗਲਤ ਅਤੇ ਕਿਸਾਨ ਵਿਰੋਧੀ ਫੈਸਲਿਆਂ ਦੇ ਵਿਰੁੱਧ ਕੱਢਿਆ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਿਸਾਨਾਂ ਵੱਲੋਂ ਪਹਿਲਾਂ ਹੀ ਪੂਰੀ ਤਰ੍ਹਾਂ ਨਕਾਰੀ ਜਾ ਚੁੱਕੀ ਲੈਂਡ ਪੂਲਿੰਗ ਪਾਲਿਸੀ ਨੂੰ ਸਰਕਾਰ ਤੋੜ-ਮਰੋੜ ਕੇ ਦੁਬਾਰਾ ਪੇਸ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਦਾ ਕਿਸਾਨਾਂ ਵੱਲੋਂ ਡੱਟ ਕੇ ਵਿਰੋਧ ਕੀਤਾ ਜਾਵੇਗਾ ਅਤੇ ਇਸ ਨੂੰ ਕਿਸੇ ਵੀ ਕੀਮਤ ‘ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਦੇ ਪਾਣੀਆਂ ਦੇ ਗੰਭੀਰ ਮਸਲੇ, ਭਾਖੜਾ ਡੈਮ ਦੇ ਡਾਇਰੈਕਟਰ ਦੇ ਅਹੁਦੇ ਨੂੰ ਲੈ ਕੇ ਹੋ ਰਹੇ ਫੈਸਲਿਆਂ ਤੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤੇ ਦੇ ਵਿਰੋਧ ਵਿੱਚ 13 ਜੁਲਾਈ ਨੂੰ ਸਾਰੇ ਕਿਸਾਨ ਚੰਡੀਗੜ੍ਹ ਦੀਆਂ ਸੜਕਾਂ ‘ਤੇ ਮੋਟਰਸਾਈਕਲਾਂ ਉੱਪਰ ਕਿਸਾਨੀ ਝੰਡੇ ਲਗਾ ਕੇ ਰੋਸ ਪ੍ਰਦਰਸ਼ਨ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮਾਰਚ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਪੰਜ ਵੱਡੀਆਂ ਗੱਡੀਆਂ ਤੇ ਵੱਡੀ ਗਿਣਤੀ ਵਿੱਚ ਮੋਟਰਸਾਈਕਲ ਸਵਾਰ ਕਿਸਾਨ ਰਵਾਨਾ ਹੋ ਰਹੇ ਹਨ। ਕਿਸਾਨ ਯੂਨੀਅਨ ਵੱਲੋਂ ਮੋਟਰਸਾਈਕਲਾਂ ‘ਤੇ ਜਾਣ ਵਾਲੇ ਸਾਰੇ ਕਿਸਾਨਾਂ ਨੂੰ ਵਿਸ਼ੇਸ਼ ਅਪੀਲ ਕੀਤੀ ਗਈ ਹੈ ਕਿ ਸਿੱਖ ਕਿਸਾਨ ਲਾਜ਼ਮੀ ਤੌਰ ‘ਤੇ ਪੱਗ ਬੰਨ੍ਹ ਕੇ ਜਾਣ ਅਤੇ ਬਿਨਾਂ ਕੇਸਾਂ ਵਾਲੇ ਵੀਰ ਸੁਰੱਖਿਆ ਦੇ ਲਿਹਾਜ਼ ਨਾਲ ਆਪਣਾ ਹੈਲਮਟ ਨਾਲ ਜ਼ਰੂਰ ਲੈ ਕੇ ਜਾਣ। ਇਸ ਅਹਿਮ ਮੀਟਿੰਗ ਤੇ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਹੋਰਨਾਂ ਤੋਂ ਇਲਾਵਾ ਯੂਨੀਅਨ ਦੇ ਵਾਈਸ ਪ੍ਰਧਾਨ ਸਵਰਨ ਸਿੰਘ, ਸਕੱਤਰ ਮਾਸਟਰ ਦੇਵਰਾਜ, ਖਜ਼ਾਨਚੀ ਜਸਵੰਤ ਰਾਏ ਜੱਸੀ ਮਾਸਟਰ, ਬਲਾਚੌਰ ਦੇ ਸਰਕਲ ਪ੍ਰਧਾਨ ਚਰਨ ਸਿੰਘ ਛਦੌੜੀ, ਅਮਰਜੀਤ ਸਿੰਘ ਪ੍ਰਧਾਨ ਸਰਕਲ ਬਲਾਚੌਰ, ਕੁਲਵੰਤ ਸਿੰਘ ਸੈਣੀ ਮੁੱਤੋਂ, ਸੁੱਚਾ ਸਿੰਘ ਸਰਕਲ ਪ੍ਰਧਾਨ, ਦਲਜੀਤ ਪਰਾਗਪੁਰ ਅਤੇ ਹਰਦੀਪ ਸਿੰਘ ਰੈਲਮਾਜਰਾ ਸਮੇਤ ਕਈ ਹੋਰ ਪ੍ਰਮੁੱਖ ਆਗੂ ਤੇ ਵਰਕਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਫਿਲੌਰ-ਰਾਹੋਂ ਸੜਕ ਕਿਨਾਰੇ ਜੰਮਿਆ ਘਾਹ ਫੂਸ ਤੇ ਹੋਰ ਜੰਗਲੀ ਜੜ੍ਹੀ ਬੂਟੀਆਂ ਤੋਂ ਲੋਕਾਂ ਨੂੰ ਅਜੇ ਤੱਕ ਨਹੀਂ ਮਿਲੀ ਰਾਹਤ ਅਗਲੀ ਖ਼ਬਰ ਪੰਜਾਬ ਵਿਕਾਸ ਮੰਚ ਵਲੋਂ ਸਵ: ਜਗਦੀਸ਼ ਕੌਰ ਦੂਆ ਦੇ ਜਨਮ ਦਿਵਸ ਨੂੰ ਸਮਰਪਿਤ ਮੁਫ਼ਤ ਮੈਡੀਕਲ ਕੈਂਪ
Ad Position 24
No active advertisement