ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਹਰ ਯੋਗ ਨਾਗਰਿਕ ਦਾ ਨਾਂਅ ਵੋਟਰ ਸੂਚੀ ’ਚ ਸ਼ਾਮਿਲ ਕਰਨਾ ਸਾਡੀ ਤਰਜੀਹ -ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 13-07-2026

 ਨਵਾਂਸ਼ਹਿਰ, 12 ਜੁਲਾਈ (ਜਸਬੀਰ ਸਿੰਘ ਨੂਰਪੁਰ)- ਪੰਜਾਬ ਦੇ ਮੁੱਖ ਚੋਣ ਅਫਸਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.-2026) ਮੁਹਿੰਮ ਨੂੰ ਅੱਜ ਉਸ ਸਮੇਂ ਹੋਰ ਹੁਲਾਰਾ ਮਿਲਿਆ, ਜਦੋਂ ਸ਼ਹੀਦ ਭਗਤ ਸਿੰਘ ਨਗਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲਗਾਏ ਗਏ ਵਿਸ਼ੇਸ਼ ਕੈਂਪਾਂ ਵਿੱਚ ਵੋਟਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਆਪਣੇ ਇਨਿਊਮਰੇਸ਼ਨ ਫਾਰਮ ਜਮ੍ਹਾਂ ਕਰਵਾਏ। ਕੈਂਪਾਂ ਦੌਰਾਨ ਅਨ-ਮੈਪਡ ਵੋਟਰਾਂ ਦੀ ਮੈਪਿੰਗ ਅਤੇ ਪ੍ਰਾਪਤ ਫਾਰਮਾਂ ਦੀ ਡਿਜ਼ੀਟਾਈਜ਼ੇਸ਼ਨ ਦਾ ਕੰਮ ਵੀ ਜੰਗੀ ਪੱਧਰ ‘ਤੇ ਕੀਤਾ ਗਿਆ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਸਮੂਹ ਬੂਥ ਲੈਵਲ ਅਫ਼ਸਰ (ਬੀ.ਐੱਲ.ਓਜ਼) ਆਪਣੇ-ਆਪਣੇ ਪੋਲਿੰਗ ਬੂਥਾਂ ‘ਤੇ ਤਾਇਨਾਤ ਰਹੇ ਅਤੇ ਉਨ੍ਹਾਂ ਨੇ ਵੋਟਰਾਂ ਨੂੰ ਇਨਿਊਮਰੇਸ਼ਨ ਫਾਰਮ ਭਰਨ, ਜਮ੍ਹਾਂ ਕਰਵਾਉਣ ਅਤੇ ਮੈਪਿੰਗ ਸਬੰਧੀ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਕੈਂਪਾਂ ਦਾ ਮੁੱਖ ਉਦੇਸ਼ ਹਰ ਯੋਗ ਵੋਟਰ ਦੀ ਮੈਪਿੰਗ ਨੂੰ ਯਕੀਨੀ ਬਣਾਉਣਾ ਅਤੇ ਵੋਟਰ ਸੂਚੀ ਨੂੰ ਹੋਰ ਸਹੀ, ਪਾਰਦਰਸ਼ੀ ਅਤੇ ਸਮਾਵੇਸ਼ੀ ਬਣਾਉਣਾ ਹੈ। ਡਿਪਟੀ ਕਮਿਸ਼ਨਰ ਨੇ ਵੋਟਰਾਂ ਦੇ ਭਰਵੇਂ ਸਹਿਯੋਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਦੌਰਾਨ ਪ੍ਰਾਪਤ ਇਨਿਊਮਰੇਸ਼ਨ ਫਾਰਮਾਂ ਦੀ ਡਿਜ਼ੀਟਾਈਜ਼ੇਸ਼ਨ ਵੀ ਨਾਲੋ-ਨਾਲ ਕੀਤੀ ਗਈ, ਜਿਸ ਨਾਲ ਐੱਸ.ਆਈ.ਆਰ.-2026 ਦੀ ਪ੍ਰਗਤੀ ਨੂੰ ਹੋਰ ਰਫ਼ਤਾਰ ਮਿਲੀ ਹੈ। ਉਨ੍ਹਾਂ ਅਪੀਲ ਕੀਤੀ ਕਿ ਜਿਨ੍ਹਾਂ ਵੋਟਰਾਂ ਨੇ ਅਜੇ ਤੱਕ ਆਪਣੇ ਇਨਿਊਮਰੇਸ਼ਨ ਫਾਰਮ ਜਮ੍ਹਾਂ ਨਹੀਂ ਕਰਵਾਏ, ਉਹ ਬਿਨਾਂ ਕਿਸੇ ਦੇਰੀ ਆਪਣੇ ਸਬੰਧਤ ਬੀ.ਐੱਲ.ਓ ਨਾਲ ਸੰਪਰਕ ਕਰਕੇ ਫਾਰਮ ਜਮ੍ਹਾਂ ਕਰਵਾਉਣ। ਉਹਨਾਂ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਇਨਿਊਮਰੇਸ਼ਨ ਫਾਰਮਾਂ ਦੀ ਵੰਡ, ਪ੍ਰਾਪਤੀ ਤੇ ਡਿਜ਼ੀਟਾਈਜ਼ੇਸ਼ਨ ਦੀ ਅੰਤਿਮ ਮਿਤੀ 24 ਜੁਲਾਈ 2026 ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਮੇਂ ਸਿਰ ਇਨਿਊਮਰੇਸ਼ਨ ਫਾਰਮ ਜਮ੍ਹਾਂ ਕਰਵਾਉਣਾ ਹਰੇਕ ਯੋਗ ਵੋਟਰ ਦੀ ਜ਼ਿੰਮੇਵਾਰੀ ਹੈ ਤਾਂ ਜੋ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਵਿੱਚ ਸ਼ਾਮਲ ਹੋਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਐੱਸ.ਆਈ.ਆਰ.-2026 ਸਬੰਧੀ ਕਿਸੇ ਵੀ ਜਾਣਕਾਰੀ, ਸਹਾਇਤਾ ਜਾਂ ਸ਼ਿਕਾਇਤ ਲਈ ਜ਼ਿਲ੍ਹਾ ਚੋਣ ਦਫ਼ਤਰ ਸ਼ਹੀਦ ਭਗਤ ਸਿੰਘ ਨਗਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਚੋਣ ਕਮਿਸ਼ਨ ਦੇ ਟੋਲ-ਫ਼ਰੀ ਨੰਬਰ 1950 ‘ਤੇ ਕਾਲ ਕਰਕੇ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।

Ad Position 22
No active advertisement
ਪਿਛਲੀ ਖ਼ਬਰ ਪਿੰਡ ਮੇਹਲੀਆਣਾ ਬੱਸ ਅੱਡੇ ’ਤੇ ਦੋ ਮਹੀਨਿਆਂ ਤੋਂ ਟੈਲੀਫੋਨ ਕੰਪਨੀ ਵਲੋਂ ਪੁੱਟਿਆ ਖੱਡਾ ਜਿਉਂ ਦਾ ਤਿਉਂ ਅਗਲੀ ਖ਼ਬਰ ਬਜੀਦਪੁਰ ਨੂੰ ਜਾਂਦੀ ਸੰਪਰਕ ਸੜਕ ਦੀ ਮੁਰੰਮਤ ਕਰਨ ਦੀ ਮੰਗ
Ad Position 24
No active advertisement