ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਰਾਹੋਂ–ਮਾਛੀਵਾੜਾ ਰੋਡ ’ਤੇ ਕਾਰ ਤੇ ਟਰੈਕਟਰ ਦੀ ਜ਼ਬਰਦਸਤ ਟੱਕਰ

Ad Position 21
No active advertisement
ਅਜੀਤ ਡੈਸਕ 14-07-2026

 ਰਾਹੋਂ, 13 ਜੁਲਾਈ (ਉਂਕਾਰ ਸਿੰਘ ਰਾਠੋਰ)- ਰਾਹੋਂ ਤੋਂ ਮਾਛੀਵਾੜਾ ਰੋਡ ‘ਤੇ ਦੇਰ ਰਾਤ ਕਾਰ ਅਤੇ ਰੋਟਾਵੇਟਰ ਲੱਗੇ ਟਰੈਕਟਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਜਾਣਕਾਰੀ ਅਨੁਸਾਰ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਜਿਸਦਾ ਨੰਬਰ ਪੀ.ਬੀ 10 ਐੱਫ.ਵੀ 7923 ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਖੁਸ਼ਕਿਸਮਤੀ ਨਾਲ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਮਿਲੀ ਜਾਣਕਾਰੀ ਅਨੁਸਾਰ ਕਾਰ ਚਾਲਕ ਦੀ ਪਛਾਣ ਕਮਲ ਵਾਸੀ ਮਾਛੀਵਾੜਾ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਰੋਟਾਵੇਟਰ ਲੱਗੇ ਟਰੈਕਟਰ ਦਾ ਚਾਲਕ ਟਰੈਕਟਰ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ ਜਦਕਿ ਰੋਟਾਵੇਟਰ ਟੁੱਟ ਕੇ ਸਾਈਡ ’ਤੇ ਡਿੱਗ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਐਸ.ਐਸ.ਐੱਫ. ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਹਾਦਸਾਗ੍ਰਸਤ ਵਾਹਨ ਨੂੰ ਸੜਕ ਤੋਂ ਹਟਵਾ ਕੇ ਆਵਾਜਾਈ ਨੂੰ ਚਾਲੂ ਕਰਵਾਇਆ। ਹਾਦਸੇ ਕਾਰਨ ਕੁਝ ਸਮੇਂ ਲਈ ਰੋਡ ‘ਤੇ ਟ੍ਰੈਫਿਕ ਪ੍ਰਭਾਵਿਤ ਰਹੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਸਿੱਧ ਬਾਬਾ ਜੰਬੂ ਜੀਤ ਦੇ ਮਹਾਂਉਤਸਵ ਦੀਆਂ ਤਿਆਰੀਆਂ ਮੌਕੇ ਪਹੁੰਚੇ ਕਰਨਵੀਰ ਕਟਾਰੀਆ ਅਗਲੀ ਖ਼ਬਰ ਸੰਤੁਨਲ ਵਿਗੜਨ ਨਾਲ ਮੋਟਰਸਾਈਕਲ ਹਾਦਸਾਗ੍ਰਸਤ, ਚਾਲਕ ਗੰਭੀਰ ਜ਼ਖਮੀ
Ad Position 24
No active advertisement