06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਵਿਧਾਇਕਾ ਸੰਤੋਸ਼ ਕਟਾਰੀਆ ਨੇ ਕੁੱਲਪੁਰ ਵਿਖੇ ਲੋਕ ਮਿਲਣੀ ਕਰਕੇ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ

Ad Position 21
No active advertisement
ਅਜੀਤ ਡੈਸਕ 15-07-2026

ਪੋਜੇਵਾਲ ਸਰਾਂ, 14 ਜੁਲਾਈ (ਨਵਾਂਗਰਾਈ) - ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ ਤਹਿਤ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਪਿੰਡ ਕੱੁਲਪੁਰ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਉਹਨਾਂ ਪਿੰਡ ਵਾਸੀਆਂ ਨਾਲ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀਆਂ ਹੁਣ ਤੱਕ ਦੀਆਂ ਪ੍ਰਾਪਤੀਆਂ ਬਾਰੇ ਦੱਸਦੇ ਹੋਏ ਕਿਹਾ ਕਿ ਪੰਜਾਬ ਦੇ 95 ਫੀਸਦੀ ਦੇ ਕਰੀਬ ਲੋਕਾਂ ਨੂੰ ਬਿਜਲੀ ਦੇ ਬਿੱਲ ਨਹੀਂ ਆਉਂਦੇ ਤੇ ਲੋਕਾਂ ਦੀ ਸਹੂਲਤ ਲਈ ਸਰਕਾਰ ਵਲੋਂ ਆਮ ਆਦਮੀ ਕਲੀਨਕ ਬਣਾ ਕੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦਿੱਤੀਆਂ ਹਨ ਅਤੇ ਇਸ ਤੋਂ ਇਲਾਵਾ ਹਰ ਪਰਿਵਾਰ ਦਾ 10 ਲੱਖ ਦਾ ਸਿਹਤ ਬੀਮਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਉਹਨਾਂ ਦੀ ਸਰਕਾਰ ਵਲੋਂ ਆਪਣੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ ਤੇ ਹੁਣ ਵਾਅਦੇ ਅਨੁਸਾਰ ਔਰਤਾਂ ਦੇ ਖਾਤਿਆਂ ਵਿੱਚ 1000-1000, 1500-1500 ਰੁਪਏ ਆਉਣੇ ਸ਼ੁਰੂ ਹੋ ਗਏ ਹਨ। ਇਸ ਮੌਕੇ ਉਹਨਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਤੇ ਵਾਅਦਾ ਕੀਤਾ ਕਿ ਉਹਨਾਂ ਦੇ ਹਰ ਮਸਲੇ ਦਾ ਹੱਲ ਕੀਤਾ ਜਾਵੇਗਾ। ਇਸ ਮੌਕੇ ਮਾਸਟਰ ਹਰਦਿਆਲ ਸਿੰਘ ਸਾਬਕਾ ਸਰਪੰਚ ਕੱੁਲਪੁਰ, ਕਿਰਨਜੀਤ ਕੌਰ ਸਰਪੰਚ, ਸੁਖਦੇਵ ਸਿੰਘ ਸੇਖੂ ਨੰਬੜਦਾਰ, ਮਾਸਟਰ ਵਤਨ ਸਿੰਘ, ਜਥੇਦਾਰ ਗੁਰਦੇਵ ਸਿੰਘ, ਮਾਸਟਰ ਸੁਰਜੀਤ ਸਿੰਘ, ਪਵਨ ਕੁਮਾਰ ਰੀਠੂ, ਹਰਮੇਸ਼ ਲਾਲ ਕਟਵਾਰਾਂ, ਕੁਲਵਿੰਦਰ ਸਿੰਘ ਕਿੰਦਾ ਆਦਿ ਸਮੇਤ ਸਮੂਹ ਨਗਰ ਨਿਵਾਸੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਵਲੋਂ ਪਾਵਰਕਾਮ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਕੀਤੀ ਗੇਟ ਰੈਲੀ ਅਗਲੀ ਖ਼ਬਰ ਸਮਾਜ ਨੂੰ ਗਲਤ ਰਾਹ ਪਾਉਣ ਵਾਲਿਆਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇ -ਅਜੇ ਮੰਗੂਪੁਰ
Ad Position 24
No active advertisement