06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਬਰਸਾਤ ਦੀ ਆਮਦ ਨੂੰ ਦੇਖਦੇ ਹੋਏ ਕਿਸ਼ਨਪੁਰ ਅਤੇ ਜਮੀਤਗੜ੍ਹ ਚੋਅ ਦੀ ਸਫਾਈ ਦਾ ਕੰਮ ਜ਼ੋਰਾਂ ’ਤੇ

Ad Position 21
No active advertisement
ਅਜੀਤ ਡੈਸਕ 15-07-2026

ਰੱਤੇਵਾਲ, 14 ਜੁਲਾਈ (ਅਸ਼ੋਕ ਕੁਮਾਰ ਲੀਲ) - ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਚੋਆਂ ਦੀ ਸਫਾਈ ਦਾ ਕੰਮ ਬੜੇ ਸੁਚੱਜੇ ਢੰਗ ਨਾਲ ਕਰਵਾਇਆ ਜਾ ਰਿਹਾ ਹੈ। ਭਾਰੀ ਬਰਸਾਤ ਦਾ ਪਾਣੀ ਚੋਆਂ ਦੀ ਸਫਾਈ ਸਮੇਂ ਸਿਰ ਨਾ ਹੋਣ ਕਰਕੇ ਜ਼ਿਮੀਂਦਾਰਾਂ ਦੀਆਂ ਫ਼ਸਲਾਂ ਨੂੰ ਤਬਾਹ ਕਰ ਦਿੰਦਾ ਹੈ। ਜਿਸ ਨਾਲ ਕਿਸਾਨ ਆਰਥਿਕ ਤੌਰ ’ਤੇ ਕੰਮਜੋਰ ਹੋ ਜਾਂਦੇ ਹਨ। ਪਿੰਡ ਜਮੀਤਗੜ੍ਹ ਦੇ ਸਮਾਜ ਸੇਵੀ ਸੇਵਾ ਮੁਕਤ ਹਰਨੇਕ ਸਿੰਘ ਫੌਜੀ ਨੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਿਛਲੇ ਸਾਲ ਇਨ੍ਹਾਂ ਚੋਆਂ ਵਿੱਚ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਸਾਡੇ ਪਿੰਡਾਂ ਵਿੱਚ ਜ਼ਿਮੀਂਦਾਰਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋ ਗਿਆ ਸੀ ਅਤੇ ਪਿੰਡ ਜਮੀਤਗੜ੍ਹ ਦੇ ਘਰਾਂ ਵਿੱਚ ਵੀ ਪਾਣੀ ਆਉਣ ਕਰਕੇ ਕਈ ਘਰਾਂ ਦਾ ਨੁਕਸਾਨ ਹੋ ਗਿਆ ਸੀ। ਇਸ ਸਾਲ ਬਰਸਾਤ ਲੇਟ ਹੋਣ ਕਰਕੇ ਸਰਕਾਰ ਨੇ ਹੜ੍ਹਾਂ ਦੀ ਰੋਕਥਾਮ ਕਰਨ ਲਈ ਡ੍ਰੇਨੇਜ ਵਿਭਾਗ ਵੱਲੋਂ ਇਸ ਕੰਮ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਹਦਾਇਤਾਂ ਜਾਰੀ ਕੀਤੀਆਂ ਹਨ। ਚੋਆਂ ਦੀ ਸਫਾਈ ਡ੍ਰੇਨੇਜ ਵਿਭਾਗ ਦੇ ਮੁਲਾਜ਼ਮਾਂ ਦੀ ਦੇਖ ਰੇਖ ਹੇਠਾ ਬੜੇ ਪਾਰਦਰਸ਼ੀ ਢੰਗ ਨਾਲ ਕਰਵਾਈ ਜਾ ਰਹੀ ਹੈ। ਇਸ ਕੰਮ ਲਈ ਪਿੰਡ ਵਾਸੀਆਂ ਵਲੋਂ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ’ਚ ਸਰਬੋਤਮ ਕਾਰਗੁਜ਼ਾਰੀ ’ਤੇ ਬੀ.ਐਲ.ਓ. ਨਰੇਸ਼ ਕੁਮਾਰ ਸਨਮਾਨਿਤ ਅਗਲੀ ਖ਼ਬਰ ਚੇਅਰਮੈਨ ਜਲਾਲਪੁਰ ਨੇ ਕੀਤੀ ਲੋਕ ਮਿਲਣੀ ‘ਪੰਜਾਬ ਦਾ ਇੱਕੋ ਨਾਅਰਾ, ਭਗਵੰਤ ਮਾਨ ਦੁਬਾਰਾ’
Ad Position 24
No active advertisement