ਟੱਪਰੀਆਂ ਖੁਰਦ, 14 ਜੁਲਾਈ (ਬੂਥਗੜ੍ਹੀਆ) - ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਆਪਣੀ ਪੰਜਾਬ ਫੇਰੀ ਕਰ ਰਹੇ ਹਨ ਜਿੱਥੇ ਉਹ ਕਰੋੜਾਂ ਰੁਪਏ ਦੀ ਲਾਗਤ ਨਾਲ ਬਣੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਤੇ ਇਨ੍ਹਾਂ ਪ੍ਰਾਜੈਕਟਾਂ ਦੇ ਨਾਲ ਜਿੱਥੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ ਉੱਥੇ ਇਨ੍ਹਾਂ ਪ੍ਰੋਜੈਕਟਾਂ ਨਾਲ ਪੰਜਾਬ ਦੀ ਤਰੱਕੀ ਵਿੱਚ ਇੱਕ ਨਵਾ ਅਧਿਆਇ ਜੁੜੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਬਲਾਚੌਰ ਦੇ ਸੀਨੀਅਰ ਭਾਜਪਾ ਆਗੂ ਸੰਦੀਪ ਸੋਨੂੰ ਭਾਟੀਆ ਆਦੋਆਣਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਨੂੰ ਲੈ ਕੇ ਵਰਕਰਾਂ ਵਿੱਚ ਬਹੁਤ ਹੀ ਖੁਸ਼ੀ ਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਹਨਾਂ ਨੇ ਕਿਹਾ ਕਿ ਇਸ ਤੋਂ ਪਹਿਲੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਿਬੀਨ ਵੀ ਪੰਜਾਬ ਦਾ ਦੋ ਦਿਨਾਂ ਦੌਰਾ ਕਰਕੇ ਗਏ ਹਨ ਤੇ ਹੁਣ ਦੇਸ਼ ਦੇ ਪ੍ਰਧਾਨ ਮੰਤਰੀ ਦੀ ਲਗਾਤਾਰ ਦੂਜੀ ਫੇਰੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣਾ ਵੱਡਾ ਪ੍ਰਭਾਵ ਛੱਡੇਗੀ ਤੇ ਸਾਲ 2027 ਦੀਆਂ ਚੋਣਾਂ ਵਿੱਚ ਭਾਜਪਾ ਮਿਸ਼ਨ 2027 ਨੂੰ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਆਪਣੀ ਜਲੰਧਰ ਫੇਰੀ ਦੇ ਦੌਰਾਨ ਜਲੰਧਰ ਕੈਂਟ ਦੇ ਨਵੇਂ ਤੇ ਆਧੁਨਿਕ ਸਹੂਲਤਾਂ ਨਾਲ ਲੈਸ ਰੇਲਵੇ ਸਟੇਸ਼ਨ ਦਾ ਉਦਘਾਟਨ ਕਰਨਗੇ। ਉਹਨਾਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਹੋਣ ਦੇ ਕਾਰਨ ਪੰਜਾਬ ਸੂਬਾ ਬਹੁਤ ਹੀ ਕੰਮਜੋਰ ਨਹੀਂ ਹੋਇਆ ਸਗੋਂ ਪੰਜਾਬ ਦੀ ਅਮਨ ਸ਼ਾਂਤੀ ਲਈ ਵੱਡਾ ਖ਼ਤਰਾ ਬਾਣਿਆ ਹੋਇਆ ਹੈ ਕਿਉਕਿ ਸੂਬੇ ਦੀ ਆਪ ਸਰਕਾਰ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਨਕਾਮ ਸਾਬਤ ਹੋਈ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਨੂੰ ਲੈ ਕੇ ਵਰਕਰਾਂ ’ਚ ਵੱਡਾ ਉਤਸ਼ਾਹ - ਸੋਨੂੰ ਭਾਟੀਆ
ਅਜੀਤ ਡੈਸਕ
15-07-2026