06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

‘ਤੀਰਥ ਯਾਤਰਾ’ ਸਕੀਮ ਤਹਿਤ ਕਰਿਆਮ ਤੋਂ ਦੂਜੀ ਬੱਸ ਰਵਾਨਾ

Ad Position 21
No active advertisement
ਅਜੀਤ ਡੈਸਕ 15-07-2026

ਸਾਹਲੋਂ, 14 ਜੁਲਾਈ (ਜਰਨੈਲ ਸਿੰਘ ਨਿੱਘ੍ਹਾ) - ਪੰਜਾਬ ਸਰਕਾਰ ਦੀ ‘ਤੀਰਥ ਯਾਤਰਾ’ ਸਕੀਮ ਰਾਹੀਂ ਰੋਜ਼ਾਨਾ ਹਜ਼ਾਰਾਂ ਲੋਕ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਇੰਪਰੂਵਮੈਂਟ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਸੀਨੀਅਰ ਆਗੂ ਸਤਨਾਮ ਸਿੰਘ ਜਲਵਾਹਾ ਅਤੇ ਹਲਕਾ ਨਵਾਂਸ਼ਹਿਰ ਦੇ ਇੰਚਾਰਜ ਤੇ ਜ਼ਿਲ੍ਹਾ ਯੂਥ ਪ੍ਰਧਾਨ ਆਮ ਆਦਮੀ ਪਾਰਟੀ ਰੌਬੀ ਕੰਗ ਨੇ ਸਾਂਝੇਂ ਤੌਰ ’ਤੇ ਪਿੰਡ ਕਰਿਆਮ ਤੋਂ ‘ਤੀਰਥ ਯਾਤਰਾ’ ਲਈ ਜਾ ਰਹੀ ਦੂਜੀ ਬੱਸ ਨੂੰ ਸਰਪੰਚ ਮਨਜੀਤ ਕੌਰ ਨਾਲ ਹਰੀ ਝੰਡੀ ਦਿਖਾਉਣ ਸਮੇ ਕੀਤਾ। ਉਨ੍ਹਾਂ ਕਿਹਾ ਲੋਕ ਵੱਖ-ਵੱਖ ਤੀਰਥ ਅਸਥਾਨਾਂ ਜਿਸ ਵਿੱਚ ਸ੍ਰੀ ਹਰਮਿੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਸ੍ਰੀ ਬਾਲਮੀਕ ਮੰਦਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਦਾ ਅਨੰਦ ਲੱਖਾਂ ਲੋਕ ਮਾਣ ਚੁੱਕੇ ਹਨ ਅਤੇ ਪੰਜਾਬ ਸਰਕਾਰ ਦੀ ਸ਼ਲਾਘਾ ਕਰ ਰਹੇ ਹਨ। ਉਨ੍ਹਾਂ ਨੇ ਸਮੂਹ ਸੰਗਤਾਂ ਦੀ ਚੜ੍ਹਦੀ ਕਲਾਂ ਦੀ ਅਰਦਾਸ ਕੀਤੀ ਅਤੇ ਹਰੀ ਝੰਡੀ ਦੇ ਕੇ ਬੱਸ ਨੂੰ ਰਵਾਨਾ ਕੀਤਾ। ਇਸ ਮੌਕੇ ਸਮੂਹ ਇਲਾਕਾ ਨਿਵਾਸੀ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਬਾਗੋਵਾਲ ਵਿਖੇ 32ਵਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਨੂੰ ਲੈ ਕੇ ਵਰਕਰਾਂ ’ਚ ਵੱਡਾ ਉਤਸ਼ਾਹ - ਸੋਨੂੰ ਭਾਟੀਆ
Ad Position 24
No active advertisement