18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਹੈਰੋਇਨ ਸਮੇਤ ਔਰਤ ਗ੍ਰਿਫਤਾਰ

Ad Position 21
No active advertisement
ਅਜੀਤ ਡੈਸਕ 16-07-2026

ਨਵਾਂਸ਼ਹਿਰ, 15 ਜੁਲਾਈ (ਜਸਬੀਰ ਸਿੰਘ ਨੂਰਪੁਰ)- ਨਸ਼ਿਆਂ ਨੂੰ ਠੱਲ੍ਹ ਪਾਉਂਦੇ ਹੋਏ ਐਸ.ਐਚ.ਓ. ਚੌਧਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਸਦਰ ਥਾਣਾ ਨਵਾਂਸ਼ਹਿਰ ਦੀ ਪੁਲਿਸ ਪਾਰਟੀ ਵਲੋਂ 2 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਨੂੰ ਕਾਬੂ ਕੀਤਾ ਹੈ। ਉਹਨਾ ਆਖਿਆ ਕਿ ਏ.ਐਸ.ਆਈ ਜਸਵਿੰਦਰ ਸਿੰਘ ਤੇ ਪੁਲਿਸ ਪਾਰਟੀ ਜਦੋਂ ਥਾਣਾ ਸਦਰ ਤੋਂ ਪਿੰਡ ਰਾਮਪੁਰ ਰਾਏ ਤੋਂ ਪਿੰਡ ਲੰਗੜੋਆ ਵੱਲ ਨੂੰ ਜਾ ਰਹੀ ਸੀ ਅਤੇ ਲੰਗੜੋਆ ਤੋਂ ਕਰੀਬ 100 ਮੀਟਰ ਪਿਛੇ ਹੀ ਇੱਕ ਸ਼ੱਕੀ ਔਰਤ ਦਿਖਾਈ ਦਿੱਤੀ, ਸ਼ੱਕ ਦੇ ਆਧਾਰ ‘ਤੇ ਉਸ ਤੋਂ ਪੁੱਛ-ਗਿੱਛ ਕਰਨ ਅਤੇ ਤਲਾਸ਼ੀ ਲੈਣ ਉਪਰੰਤ ਉਸ ਕੋਲੋਂ 2 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ ‘ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਮੁਖੀ ਨੇ ਆਖਿਆ ਕਿ ਕਥਿਤ ਦੋਸ਼ੀ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਰਾਣੋ ਪਤਨੀ ਸੋਮ ਨਾਥ ਵਾਸੀ ਲੱਖਪੁਰ, ਥਾਣਾ ਸਦਰ ਬੰਗਾ ਵਜੋਂ ਹੋਈ ਹੈ। ਔਰਤ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਤਫ਼ਤੀਸ਼ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਕਾਨੂੰਗੋਂ ਤੇ ਪਟਵਾਰੀ ਭਲਕੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਦਿੱਤੇ ਜਾਣ ਵਾਲੇ ਧਰਨੇ ’ਚ ਹੋਣਗੇ ਸ਼ਾਮਿਲ - ਰੱਕੜ ਅਗਲੀ ਖ਼ਬਰ ਬਕਾਪੁਰ-ਆਲੋਵਾਲ ਚੋਅ ’ਤੇ ਬਣ ਕੇ ਤਿਆਰ ਪੁਲੀ ਦੀ ਉਸਾਰੀ ਮੁਕੰਮਲ ਕਰਨ ਦੀ ਮੰਗ
Ad Position 24