15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਸੜਕ ਦੇ ਨਵੀਨੀਕਰਨ ਦਾ ਕਾਰਜ ਹੌਲੀ ਰਫ਼ਤਾਰ ਨਾਲ ਚੱਲਣ ਕਾਰਨ ਇਲਾਕਾ ਵਾਸੀ ਹੋ ਰਹੇ ਹਨ ਖੱਜਲ-ਖੁਆਰ - ਜਿੰਦਰ ਧੌਲ

Ad Position 21
No active advertisement
ਅਜੀਤ ਡੈਸਕ 16-07-2026

ਬਲਾਚੌਰ, 15 ਜੁਲਾਈ (ਨਰੇਸ਼ ਧੌਲ) - ਬਲਾਚੌਰ ਤੋਂ ਭੱਦੀ ਤੇ ਨੂਰਪੁਰ ਬੇਦੀ ਅਤੇ ਅੱਗੇ ਸ੍ਰੀ ਅਨੰਦਪੁਰ ਸਾਹਿਬ ਨੂੰ ਜਾਂਦੀ ਮੁੱਖ ਸੜਕ ਦੇ ਨਵੀਨੀਕਰਨ ਦਾ ਕਾਰਜ ਸਰਕਾਰ ਵੱਲੋਂ ਸ਼ੁਰੂ ਕਰਵਾਇਆ ਜਾ ਚੁੱਕਾ ਹੈ ਪਰ ਪਿਛਲੇ ਦੋ ਤਿੰਨ ਮਹੀਨੇ ਤੋਂ ਨਵੀਨੀਕਰਨ ਦੇ ਕਾਰਜ ਦੀ ਧੀਮੀ ਗਤੀ ਹੋਣ ਕਾਰਨ ਇਲਾਕਾ ਵਾਸੀ ਰੋਜ਼ਾਨਾ ਹੀ ਖੱਜਲ-ਖੁਆਰ ਹੋਣ ਲਈ ਮਜਬੂਰ ਹਨ। ਇਹ ਪ੍ਰਗਟਾਵਾ ਐਸ.ਸੀ. ਸੈੱਲ ਦੇ ਪ੍ਰਧਾਨ ਨੌਜਵਾਨ ਕਾਂਗਰਸੀ ਆਗੂ ਜਿੰਦਰ ਧੌਲ ਨੇ ਗੱਲਬਾਤ ਕਰਦਿਆਂ ਹੋਇਆਂ ਕੀਤਾ। ਉਨ੍ਹਾਂ ਕਿਹਾ ਕਿ ਬਲਾਚੌਰ ਤੋਂ ਭੱਦੀ ਜਾਣ ਵਾਲੀ ਮੁੱਖ ਸੜਕ ਦਾ ਕਾਰਜ ਬੂਲੇਵਾਲ ਮੋੜ ਤੋਂ ਚੌਧਰੀ ਪੈਲਸ ਤੱਕ ਕੰਕਰੀਟ ਪਾ ਕੇ ਸ਼ੁਰੂ ਕਰਵਾਇਆ ਗਿਆ ਹੈ, ਜੋ ਲੰਬਾ ਸਮਾਂ ਬੀਤ ਜਾਣ ਉਪਰੰਤ ਵੀ ਪੂਰਾ ਨਹੀਂ ਕਰਵਾਇਆ ਜਾ ਸਕਿਆ। ਉਨ੍ਹਾਂ ਦੱਸਿਆ ਕਿ ਸੰਬੰਧਿਤ ਠੇਕੇਦਾਰ ਵੱਲੋਂ ਬਹੁਤ ਹੀ ਸੁਸਤ ਚਾਲ ਵਿੱਚ ਕੰਮ ਕਰਵਾਇਆ ਜਾ ਰਿਹਾ ਹੈ ਜਿਸ ਕਾਰਨ ਜਦੋਂ ਵੀ ਮੀਂਹ ਵਗੈਰਾ ਪੈਂਦਾ ਹੈ ਤਾਂ ਇਸ ਸੜਕ ਦੇ ਹਾਲਾਤ ਹੋਰ ਵੀ ਬਦਤਰ ਹੋ ਜਾਂਦੇ ਹਨ। ਸਕੂਲੀ ਬੱਚੇ, ਸਕੂਲੀ ਬੱਸਾਂ, ਆਮ ਜਾਣ ਵਾਲੇ ਦੋ-ਪਹੀਆ ਵਾਹਨ ਚਾਲਕ ਤੇ ਆਮ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਮੁੱਖ ਸੜਕ ਦੇ ਨਵੀਨੀਕਰਨ ਦੇ ਕਾਰਜ ’ਚ ਤੇਜ਼ੀ ਲਿਆਂਦੀ ਜਾਵੇ ਤੇ ਰਾਤ-ਦਿਨ ਦੀਆਂ ਸ਼ਿਫਟਾਂ ਲਗਾ ਕੇ ਛੇਤੀ ਤੋਂ ਛੇਤੀ ਇਸ ਕੰਮ ਨੂੰ ਪੂਰਾ ਕਰਵਾਇਆ ਜਾਵੇ ਤਾਂ ਜੋ ਸਮੁੱਚੇ ਇਲਾਕਾ ਵਾਸੀ ਰਾਹਤ ਮਹਿਸੂਸ ਕਰ ਸਕਣ।

 

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਸ਼ਹੀਦ ਬਬਰ ਰਤਨ ਸਿੰਘ ਰੱਕੜ ਦਾ ਸ਼ਹੀਦੀ ਸਮਾਗਮ ਅਗਲੀ ਖ਼ਬਰ 1972 ਤੋਂ ਸਿੱਖਿਆ, ਸੰਸਕਾਰ ਤੇ ਸਫ਼ਲਤਾ ਦੀ ਮਜ਼ਬੂਤ ਨੀਂਹ-ਸ੍ਰੀ ਸੁਖਮਨੀ ਗਰੁੱਪ ਆਫ਼ ਇੰਸਟੀਚਿਊਸ਼ਨਜ਼
Ad Position 24