ਕਾਠਗੜ੍ਹ, 15 ਜੁਲਾਈ (ਹਰਸਿਮਰਨ ਜੋਤ ਸਿੰਘ ਕਲੇਰ)- ਬੱਬਰ ਅਕਾਲੀ ਲਹਿਰ ਦੇ ਸਿਰਮੌਰ ਯੋਧੇ ਸ਼ਹੀਦ ਬਬਰ ਰਤਨ ਸਿੰਘ ਰੱਕੜ ਦੀ ਨਿੱਘੀ ਯਾਦ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਅਤੇ ਸ਼ਹੀਦੀ ਦਿਹਾੜਾ ਗੁਰਦੁਆਰਾ ਟਾਹਲੀ ਸਾਹਿਬ ਸੁੱਧਾ ਮਾਜਰਾ ਵਿਖੇ ਬੜੀ ਸ਼ਰਧਾ-ਭਾਵਨਾ ਨਾਲ ਕਰਵਾਇਆ ਗਿਆ। ਇਹ ਸਮਾਗਮ ‘ਸ਼ਹੀਦ ਬੱਬਰ ਰਤਨ ਸਿੰਘ ਰੱਕੜ ਯਾਦਗਾਰੀ ਟਰੱਸਟ’ ਦੇ ਸੱਦੇ ‘ਤੇ ਸਵੇਰੇ 9:30 ਵਜੇ ਤੋਂ ਦੁਪਹਿਰ 12:30 ਵਜੇ ਤੱਕ ਸਜੇ ਧਾਰਮਿਕ ਸਮਾਗਮ ਵਿੱਚ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹੁੰਮ-ਹੁਮਾ ਕੇ ਹਾਜ਼ਰੀ ਭਰੀ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮਾਗਮ ਦੌਰਾਨ ਪੁੱਜੀਆਂ ਪ੍ਰਮੁੱਖ ਧਾਰਮਿਕ ਸ਼ਖਸੀਅਤਾਂ ਨੇ ਬਬਰ ਰਤਨ ਸਿੰਘ ਰੱਕੜ ਦੀ ਜੀਵਨੀ ‘ਤੇ ਵਿਸਥਾਰ ਪੂਰਵਕ ਚਾਨਣਾ ਪਾਉਂਦਿਆਂ ਸੰਗਤਾਂ ਨਾਲ ਵਿਚਾਰਾਂ ਸਾਂਝੀਆਂ ਕੀਤੀਆਂ। ਸਟੇਜ ਸੰਚਾਲਨ ਦੀ ਅਹਿਮ ਭੂਮਿਕਾ ਮਾਸਟਰ ਬਖਸ਼ੀਸ਼ ਸਿੰਘ ਵੱਲੋਂ ਨਿਭਾਈ ਗਈ। ਇਸ ਦੇ ਨਾਲ ਹੀ ਪਰਮਜੀਤ ਸਿੰਘ ਟਾਂਡਾ ਨੇ ਵਿਸ਼ੇਸ਼ ਤੌਰ ‘ਤੇ ਸੰਗਤਾਂ ਨੂੰ ਕੌਮ ਦੇ ਸ਼ਾਨਾਮੱਤੇ ਇਤਿਹਾਸ ਬਾਰੇ ਜਾਣੂ ਕਰਵਾਇਆ। ਦੀਵਾਨ ਵਿੱਚ ਹਾਜ਼ਰੀ ਭਰਦਿਆਂ ਗਿਆਨੀ ਹਰਦੀਪ ਸਿੰਘ ਸਾਧੜਾ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਆਪਣੀਆਂ ਜੋਸ਼ੀਲੀਆਂ ਵਾਰਾਂ ਰਾਹੀਂ ਸ਼ਹੀਦ ਬੱਬਰ ਅਕਾਲੀ ਰਤਨ ਸਿੰਘ ਰੱਕੜ ਦੀ ਯਾਦ ਨੂੰ ਸੰਗਤਾਂ ਦੇ ਮਨਾਂ ਵਿੱਚ ਤਾਜ਼ਾ ਕਰਵਾ ਦਿੱਤਾ। ਗਰਮੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਸੰਗਤਾਂ ਲਈ ਠੰਡੇ-ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਤੇ ਗੁਰੂ ਕਾ ਅਟੁੱਟ ਲੰਗਰ ਵਰਤਾਇਆ ਗਿਆ। ਸਮਾਗਮ ਵਿੱਚ ਸੇਵਾ ਭਾਵਨਾ ਦੀ ਅਦਭੁੱਤ ਮਿਸਾਲ ਦੇਖਣ ਨੂੰ ਮਿਲੀ, ਜਿੱਥੇ ਸੰਗਤਾਂ ਨੂੰ ਲੰਗਰ ਛਕਾਉਣ ਦੀ ਅਹਿਮ ਜ਼ਿੰਮੇਵਾਰੀ ਨਿਸ਼ਕਾਮ ਸੇਵਾ ਦਲ ਮਹਿੰਦੀਪੁਰ ਵੱਲੋਂ ਨਿਰੰਤਰ ਨਿਭਾਈ ਗਈ। ਇਸੇ ਤਰ੍ਹਾਂ ਗੁਰਦੁਆਰਾ ਸਾਹਿਬ ਵਿਖੇ ਆਈਆਂ ਸੰਗਤਾਂ ਦੇ ਜੋੜਿਆਂ ਦੀ ਸਾਂਭ-ਸੰਭਾਲ ਦੀ ਨਿਸ਼ਕਾਮ ਸੇਵਾ ‘ਭਾਈ ਘਨੱਈਆ ਦਲ’ ਵੱਲੋਂ ਬੜੀ ਸ਼ਰਧਾ ਨਾਲ ਕੀਤੀ ਗਈ। ਭਾਈ ਰਣਧੀਰ ਸਿੰਘ ਨੇ ਗੁਰੂ ਘਰ ਪੁੱਜੀਆਂ ਸਮੂਹ ਸੰਗਤਾਂ ਨੂੰ ‘ਜੀ ਆਇਆਂ’ ਆਖਿਆ। ਸਮਾਗਮ ਦੀ ਸਫਲਤਾ ਲਈ ‘ਸ਼ਹੀਦ ਬਬਰ ਰਤਨ ਸਿੰਘ ਰੱਕੜ ਯਾਦਗਾਰੀ ਟਰੱਸਟ’ ਦੇ ਮੈਂਬਰਾਂ ਵੱਲੋਂ ਗੁਰਦੁਆਰਾ ਟਾਹਲੀ ਸਾਹਿਬ ਸੁੱਧਾ ਮਾਜਰਾ ਦੇ ਸਮੂਹ ਪ੍ਰਬੰਧਕਾਂ ਤੇ ਮੁੱਖ ਸੇਵਾਦਾਰ ਬਾਬਾ ਬਿੰਦਾ ਦਾ ਪੂਰਨ ਸਹਿਯੋਗ ਦੇਣ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਦਲਜੀਤ ਸਿੰਘ ਮੋਲਾ ਸਰਪ੍ਰਸਤ, ਜਰਨੈਲ ਸਿੰਘ ਸਰਪ੍ਰਸਤ, ਮੱਖਣ ਸਿੰਘ ਰੱਕੜ ਸੁੱਧਾਮਾਜਰਾ, ਪਰਮਿੰਦਰ ਸਿੰਘ ਤਾਰਾ ਮਾਜਰਾ ਜੱਟਾਂ, ਐਡਵੋਕੇਟ ਰਾਜਯੋਗ ਸਿੰਘ, ਕੈਪਟਨ ਤਰਸੇਮ ਸਿੰਘ, ਗੁਰਵਿੰਦਰ ਸਿੰਘ ਸੁੱਧਾਮਾਜਰਾ, ਤਜਿੰਦਰ ਸਿੰਘ ਟੋਨੀ, ਨਿਰਮਲ ਸਿੰਘ ਢਿੱਲੋਂ, ਗਗਨਦੀਪ ਸਿੰਘ ਰੱਕੜ, ਸੀਨੀਅਰ ਪੱਤਰਕਾਰ ਦੀਦਾਰ ਸਿੰਘ ਸ਼ੇਤਰਾ, ਮਾਸਟਰ ਹਰਭਜਨ ਸਿੰਘ ਗਹੂੰਣ, ਹਰਮੇਲ ਸਿੰਘ ਹੇਮਕੁੰਟ, ਹਰਦੀਪ ਸਿੰਘ ਕਲਮ ਗਹੂੰਣ, ਗੁਰਜਿੰਦਰ ਸਿੰਘ ਸਾਧੜਾ, ਰਣਜੀਤ ਸਿੰਘ ਗੜੀ, ਕੈਪਟਨ ਰਘਬੀਰ ਸਿੰਘ ਕੁਲੇਵਾਲ, ਗੁਰਵਿੰਦਰ ਸਿੰਘ, ਸੁਰਜੀਤ ਸਿੰਘ ਦੋਭਾਲੀ, ਸੰਤੋਖ ਸਿੰਘ ਰੈਲਮਾਜਰਾ, ਨਿਰਮਲ ਸਿੰਘ ਔਜਲਾ, ਹਰਵਿੰਦਰ ਸਿੰਘ ਮਹਿੰਦੀਪੁਰ, ਭਾਈ ਹਰਨੇਕ ਸਿੰਘ ਫੌਜੀ ਸਮੇਤ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਗੁਰਦੁਆਰਾ ਟਾਹਲੀ ਸਾਹਿਬ ਵਿਖੇ ਸ਼ਹੀਦ ਬਬਰ ਰਤਨ ਸਿੰਘ ਰੱਕੜ ਦਾ ਸ਼ਹੀਦੀ ਸਮਾਗਮ
ਅਜੀਤ ਡੈਸਕ
16-07-2026