05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਰਾਹੋਂ-ਮਾਛੀਵਾੜਾ ਸਤਲੁਜ ਪੁੱਲ ’ਤੇ ਭਾਰੀ ਵਾਹਨਾਂ ਦੀ ਆਵਾਜਾਈ ਪੂਰੀ ਤਰ੍ਹਾਂ ਬੰਦ

Ad Position 21
No active advertisement
ਅਜੀਤ ਡੈਸਕ 17-07-2026
ਰਾਹੋਂ, 16 ਜੁਲਾਈ (ਉਂਕਾਰ ਸਿੰਘ ਰਾਠੋਰ) - ਦੋਆਬਾ ਅਤੇ ਮਾਲਵਾ ਨੂੰ ਆਪਸ ਵਿੱਚ ਜੋੜਨ ਵਾਲੇ ਅਹਿਮ ਰਾਹੋਂ-ਮਾਛੀਵਾੜਾ ਸਤਲੁਜ ਪੁੱਲ ਦੀ ਦਿਨੋ-ਦਿਨ ਵਿਗੜਦੀ ਹਾਲਤ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਆਖ਼ਰਕਾਰ ਸਖ਼ਤ ਫ਼ੈਸਲਾ ਲੈਂਦਿਆਂ ਪੁੱਲ ’ਤੇ ਭਾਰੀ ਵਾਹਨਾਂ ਦੀ ਆਵਾਜਾਈ ’ਤੇ ਪੱਕੇ ਤੌਰ ’ਤੇ ਰੋਕ ਲਗਾ ਦਿੱਤੀ ਹੈ। ਪੁੱਲ ਦੇ ਦੋਵੇਂ ਪਾਸਿਆਂ ’ਤੇ ਲੋਹੇ ਦੇ ਬੈਰਿਕੇਡ ਲਗਾ ਕੇ ਟਰੱਕਾਂ, ਟਿੱਪਰਾਂ ਅਤੇ ਹੋਰ ਭਾਰੀ ਵਾਹਨਾਂ ਦੇ ਲੰਘਣ ’ਤੇ ਪੂਰੀ ਤਰ੍ਹਾਂ ਪਾਬੰਦੀ ਲਾਗੂ ਕਰ ਦਿੰਤੀ ਗਈ ਹੈ। ਜ਼ਿਕਰਯੋਗ ਹੈ ਕਿ ਪੁੱਲ ਦੀ ਖਸਤਾ ਹਾਲਤ ਅਤੇ ਸੰਭਾਵਿਤ ਖ਼ਤਰੇ ਨੂੰ ਲੈ ਕੇ ਪਿਛਲੇ ਕਾਫ਼ੀ ਸਮੇਂ ਤੋਂ ਅਖ਼ਬਾਰ ਵੱਲੋਂ ਲਗਾਤਾਰ ਖ਼ਬਰਾਂ ਪ੍ਰਕਾਸ਼ਿਤ ਕੀਤੀਆਂ ਜਾ ਰਹੀਆਂ ਸਨ। ਇਲਾਕਾ ਵਾਸੀਆਂ ਅਤੇ ਸਮਾਜਿਕ ਜਥੇਬੰਦੀਆਂ ਨੇ ਵੀ ਕਈ ਵਾਰ ਚਿੰਤਾ ਜ਼ਾਹਿਰ ਕਰਦਿਆਂ ਪ੍ਰਸ਼ਾਸਨ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਸੀ। ਆਖ਼ਰਕਾਰ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦਿੰਦਿਆਂ ਇਹ ਫ਼ੈਸਲਾ ਲਿਆ ਗਿਆ ਹੈ। ਇਸ ਸਬੰਧੀ ਚੌਂਕੀ ਇੰਚਾਰਜ ਸ਼ੇਖ਼ਾ ਮਜ਼ਾਰਾ ਸਤਨਾਮ ਸਿੰਘ ਰੰਧਾਵਾ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਪੁੱਲ ’ਤੇ ਭਾਰੀ ਵਾਹਨਾਂ ਦੀ ਆਵਾਜਾਈ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। ਪੁੱਲ ਦੇ ਦੋਵੇਂ ਪਾਸਿਆਂ ’ਤੇ ਲੋਹੇ ਦੇ ਪੱਕੇ ਬੈਰਿਕੇਡ ਲਗਾ ਦਿੱਤੇ ਗਏ ਹਨ ਅਤੇ ਪੁਲਿਸ ਵੱਲੋਂ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਚੁੱਕਿਆ ਗਿਆ ਹੈ। ਭਾਰੀ ਵਾਹਨ ਚਾਲਕਾਂ ਨੂੰ ਅਗਲੇ ਹੁਕਮਾਂ ਤੱਕ ਬਦਲਵੇਂ ਰੂਟਾਂ ਦੀ ਵਰਤੋਂ ਕਰਨ ਲਈ ਕਿਹਾ ਗਿਆ ਹੈ ਜਦਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਭਾਵੇਂ ਇਸ ਨਾਲ ਭਾਰੀ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ ਹੋਵੇਗੀ, ਪਰ ਕਿਸੇ ਸੰਭਾਵਿਤ ਵੱਡੇ ਹਾਦਸੇ ਨੂੰ ਰੋਕਣ ਲਈ ਇਹ ਕਦਮ ਬੇਹੱਦ ਜ਼ਰੂਰੀ ਸੀ। ਉਨ੍ਹਾਂ ਪੰਜਾਬ ਸਰਕਾਰ ਅਤੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਕਿ ਪੁੱਲ ਦੀ ਤਕਨੀਕੀ ਜਾਂਚ ਕਰਵਾ ਕੇ ਜਲਦ ਤੋਂ ਜਲਦ ਮੁਰੰਮਤ ਦੇ ਲਈ ਠੋਸ ਕਦਮ ਚੁੱਕੇ ਜਾਣ ਤਾਂ ਜੋ ਦੋਆਬਾ ਅਤੇ ਮਾਲਵਾ ਵਿਚਕਾਰ ਆਵਾਜਾਈ ਲੰਬੇ ਸਮੇਂ ਲਈ ਸੁਚਾਰੂ ਅਤੇ ਸੁਰੱਖਿਅਤ ਬਣੀ ਰਹੇ। ਦੱਸਿਆ ਜਾ ਰਿਹਾ ਹੈ ਕਿ ਰਾਹੋਂ ਮਾਛੀਵਾੜਾ ਸਤਲੁਜ ਪੁੱਲ ’ਤੇ ਬੈਰੀਕੇਡ ਹੋਣ ਕਾਰਨ ਮੱਤੇਵਾੜਾ ਰੋਡ ’ਤੇ ਆਵਾਜਾਈ ਵਿੱਚ ਭਾਰੀ ਵਾਧਾ ਹੋਇਆ ਹੈ ਜਦਕਿ ਉਸ ਸੜਕ ਦੀ ਹਾਲਤ ਪਹਿਲਾਂ ਹੀ ਬਹੁਤ ਤਰਸਯੋਗ ਹੈ।
Ad Position 22
No active advertisement
ਪਿਛਲੀ ਖ਼ਬਰ ਸਤਨਾਮ ਜਲਾਲਪੁਰ ਦਾ ਅਸਤੀਫਾ ਹਾਈਕਮਾਂਡ ਵੱਲੋਂ ਮਨਜ਼ੂਰ ਅਗਲੀ ਖ਼ਬਰ ਸਰਕਾਰ ਦੀ ਲਾਰੇਬਾਜ਼ ਨੀਤੀ ਖ਼ਿਲਾਫ਼ ਕਮਿਊਨਟੀ ਹੈਲਥ ਅਫਸਰਾਂ ਵੱਲੋਂ ਰੋਸ ਪ੍ਰਦਰਸ਼ਨ
Ad Position 24
No active advertisement