05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੇ ਟ੍ਰਾਂਸਪੋਰਟ ਖੇਤਰ ’ਚ ਵੱਡੀ ਪੁਲਾਂਘ

Ad Position 21
No active advertisement
ਅਜੀਤ ਡੈਸਕ 17-07-2026
ਕਾਠਗੜ੍ਹ, 16 ਜੁਲਾਈ (ਹਰਸਿਮਰਨ ਜੋਤ ਸਿੰਘ ਕਲੇਰ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਟ੍ਰਾਂਸਪੋਰਟ ਖੇਤਰ ’ਚ ਸੁਧਾਰ ਲਿਆਉਣ ਲਈ ਇੱਕ ਇਤਿਹਾਸਕ ਕਦਮ ਚੁੱਕਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੇ ਚੇਅਰਮੈਨ ਸਤਨਾਮ ਜਲਾਲਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਗਪਗ 20 ਸਾਲਾਂ ਵਿੱਚ ਪਹਿਲੀ ਵਾਰ 696 ਨਵੀਂਆਂ ਬੱਸਾਂ ਖਰੀਦਣ ਦਾ ਵੱਡਾ ਆਰਡਰ ਦਿੱਤਾ ਗਿਆ ਹੈ ਜਿਸ ਨਾਲ ਆਮ ਲੋਕਾਂ ਲਈ ਆਵਾਜਾਈ ਦੀ ਸਹੂਲਤ ਵਿੱਚ ਵੱਡਾ ਵਾਧਾ ਹੋਵੇਗਾ। ਚੇਅਰਮੈਨ ਸਤਨਾਮ ਜਲਾਲਪੁਰ ਨੇ ਦੱਸਿਆ ਕਿ ਇਸ ਇਤਿਹਾਸਕ ਫੈਸਲੇ ਤਹਿਤ ਪੀ.ਆਰ.ਟੀ.ਸੀ. (ਪੈਪਸੂ ਰੋਡ ਟ੍ਰਾਂਸਪੋਰਟ ਕਾਰਪੋਰੇਸ਼ਨ) ਦੇ ਬੇੜੇ ਵਿੱਚ 309 ਨਵੀਂਆਂ ਬੱਸਾਂ ਦਾ ਵਾਧਾ ਕੀਤਾ ਜਾਵੇਗਾ, ਜਦੋਂ ਕਿ ਪੰਜਾਬ ਰੋਡਵੇਜ਼ ਦੇ ਬੇੜੇ ਵਿੱਚ 387 ਨਵੀਂਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ। ਉਹਨਾਂ ਅੱਗੇ ਦੱਸਿਆ ਕਿ ਸਰਕਾਰ ਦੇ ਇਸ ਲੋਕ-ਪੱਖੀ ਫੈਸਲੇ ਨਾਲ ਸੂਬੇ ਵਿੱਚ ਸਰਕਾਰੀ ਬੱਸਾਂ ਦੀ ਕੁੱਲ ਗਿਣਤੀ 2,267 ਤੋਂ ਵਧ ਕੇ 3,546 ਹੋ ਜਾਵੇਗੀ। ਚੇਅਰਮੈਨ ਜਲਾਲਪੁਰ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਹਰ ਵਰਗ ਨੂੰ ਸਹੂਲਤਾਂ ਦੇਣ ਅਤੇ ਟ੍ਰਾਂਸਪੋਰਟ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਹ ਨਵੀਂਆਂ ਬੱਸਾਂ ਸੜਕਾਂ ’ਤੇ ਉਤਰਨ ਨਾਲ ਆਮ ਜਨਤਾ ਨੂੰ ਸਫ਼ਰ ਦੌਰਾਨ ਵੱਡੀ ਰਾਹਤ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ ਪਿੰਡ ਗਦਾਣੀ ਹਵੇਲੀ ਵਿੱਚੋਂ ਦੋ ਬੱਕਰੀਆ ਚੋਰੀ ਅਗਲੀ ਖ਼ਬਰ ਰੋਪੜ ਤੋਂ ਬਲਾਚੌਰ ਤੱਕ ਦਹਾਕਿਆਂ ਪੁਰਾਣੀ ਸੜਕ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮੰਗ, ਮਾਮਲਾ ਅਦਾਲਤ ਤੱਕ ਜਾ ਪੁੱਜਿਆ
Ad Position 24
No active advertisement