06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਪਿੰਡ ਧਰਮਪੁਰ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 17-07-2026
ਸੜੋਆ, 16 ਜੁਲਾਈ (ਹਰਮੇਲ ਸਹੂੰਗੜਾ) - ਪਿੰਡ ਧਰਮਪੁਰ ਵਿਖੇ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਚਮਨ ਸਿੰਘ (ਪ੍ਰੋਜੈਕਟ ਡਾਇਰੈਕਟਰ) ਨੇ ਪਿੰਡ ਧਰਮਪੁਰ ਦੇ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਸਭ ਤੋਂ ਪਹਿਲਾਂ ਵਿਸ਼ਵ ਰੈੱਡ ਕਰਾਸ ਦੀ ਸਥਾਪਨਾ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਰੈੱਡ ਕਰਾਸ ਦੇ ਕੰਮਾਂ ਬਾਰੇ ਜਾਣਕਾਰੀ ਦੇਣ ਉਪਰੰਤ ਦੱਸਿਆ ਕਿ ਇਹ ਸੰਸਥਾ ਇਨਸਾਨਾਂ ਨੂੰ ਬਚਾਉਣ ਦਾ ਉਪਰਾਲਾ ਕਰਦੀ ਹੈ। ਉਨ੍ਹਾਂ ਨੇ ਰੈੱਡ ਕਰਾਸ ਦੇ ਬਾਨੀ ਸਰ ਹੈਨਰੀ ਡਿਊਨਾ ਅਤੇ ਭਾਈ ਘਨੱਈਆ ਜੀ ਦੇ ਜੀਵਨ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੱਤੀ। ਉਨ੍ਹਾਂ ਨੇ ਨਸ਼ੇ ਬਾਰੇ ਦੱਸਦਿਆਂ ਕਿਹਾ ਕਿ ਡਾਕਟਰ ਦੀ ਸਲਾਹ ਤੋਂ ਬਿਨਾ ਕਿਸੇ ਵੀ ਦਵਾਈ ਦੀ ਵਾਧੂ ਮਾਤਰਾ ਵਿੱਚ ਵਰਤੋਂ ਕਰਨੀ, ਨਸ਼ਾ ਹੈ। ਨਸ਼ਾ ਦੀ ਵਰਤੋਂ ਵਿਅਕਤੀ ਨੂੰ ਸਰੀਰਕ ਅਤੇ ਮਾਨਸਿਕ ਰੋਗੀ ਬਣਾ ਦਿੰਦੀ ਹੈ। ਨਸ਼ੇ ਦੀ ਵਰਤੋਂ ਨਾਲ ਭਿਆਨਕ ਬਿਮਾਰੀਆਂ ਜਿਵੇਂ ਕਾਲਾ ਪੀਲੀਆ, ਐਚ.ਆਈ. ਵੀ ਵਰਗੀਆਂ ਲਗਦੀਆਂ ਹਨ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਕਿਹਾ ਕਿ ਅੱਜ ਹੈਰੋਇਨ ਵਰਗਾ ਨਸ਼ਾ ਪੰਜਾਬ ਦੇ ਹਰ ਪਿੰਡ ਵਿੱਚ ਪਹੁੰਚ ਚੁੱਕਾ ਹੈ ਤੇ ਬਹੁਤ ਹੀ ਨੌਜਵਾਨ ਇਸ ਨਸ਼ੇ ਦੇ ਆਦੀ ਹੋ ਚੁੱਕੇ ਹਨ। ਜਿਹੜੇ ਨੌਜਵਾਨ ਨਸ਼ੇ ਦੀ ਦਲ-ਦਲ ਵਿੱਚ ਫਸ ਗਏ, ਉਨ੍ਹਾਂ ਦੇ ਘਰ ਤਬਾਹ ਹੋ ਚੁੱਕੇ ਹਨ ਤੇ ਆਰਥਿਕ ਮੰਦਹਾਲੀ ਦੀ ਕਗਾਰ ’ਤੇ ਹਨ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ’ਤੇ ਖਾਸ ਧਿਆਨ ਰੱਖੋ ਤਾਂ ਜੋ ਨੌਜਵਾਨਾਂ ਨੂੰ ਨਸ਼ਿਆ ਤੋਂ ਬਚਾਇਆ ਜਾ ਸਕੇ। ਉਨ੍ਹਾ ਕਿਹਾ ਕਿ ਜਿਹੜੇ ਬੱਚੇ ਘਰ ਤੋਂ ਦੂਰ ਰਹਿ ਕੇ ਪੜ੍ਹਾਈ ਕਰ ਰਹੇ ਹਨ, ਉਨਾਂ ਦਾ ਵੀ ਖਾਸ ਧਿਆਨ ਰੱਖੋ। ਇਸ ਅਭਿਆਨ ਤਹਿਤ ਲੱਖਾਂ ਹੀ ਨੌਜਵਾਨ ਨਸ਼ੇ ਤੋਂ ਮੁਕਤ ਹੋ ਗਏ ਹਨ। ਅੰਤ ਵਿੱਚ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਸਾਨੂੰ ਆਪਣੇ ਬੱਚਿਆ ਨੂੰ ਗੁਰੂਆਂ, ਪੀਰਾਂ ਤੇ ਸ਼ਹੀਦੀ ਯੋਧਿਆਂ ਦੇ ਇਤਿਹਾਸ ਨਾਲ ਜੋੜਨ ਦੀ ਲੋੜ ਹੈ। ਇਸ ਮੌਕੇ ਵਿਜੇ, ਕੌਂਸਲਰ ਨੇ ਕੇਂਦਰ ਦੇ ਕੰਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਮੋਹਨ ਲਾਲ (ਪਿੰਡ ਵਾਸੀ) ਨੇ ਪਿੰਡ ਵਾਸੀਆਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਗੁਰਮੇਲ ਚੰਦ , ਸਤਵਿੰਦਰ ਸਿੰਘ, ਹਰਜਿੰਦਰ ਸਿੰਘ, ਦੇਸ ਰਾਜ, ਜਸਵੀਰ ਰਾਮ, ਦਿਆਲ ਚੰਦ, ਹਰਜੀਤ ਕੌਰ, ਸੁਰਿੰਦਰ ਕੌਰ, ਰਜਨੀ ਦੇਵੀ, ਸੰਜਨਾ, ਡਿੰਪਲ, ਗੁਰਮੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਦਾ ਅੱਜ ਦਾ ਜਲੰਧਰ ਦੌਰਾ ਇਤਿਹਾਸਕ ਹੋਵੇਗਾ-ਅਕਸ਼ੈ ਸ਼ਰਮਾ ਅਗਲੀ ਖ਼ਬਰ ਸਰਪੰਚ ਡਾ. ਜਗਨ ਨਾਥ ਹੀਰਾ ਦੀ ਅਗਵਾਈ ’ਚ ਵੋਟਾਂ ਦੇ ਸੁਧਾਈ ਫਾਰਮ ਭਰੇ
Ad Position 24
No active advertisement