11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਗੁਰਮਤਿ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 18-07-2026
ਹੁਸ਼ਿਆਰਪੁਰ, 17 ਜੁਲਾਈ (ਨਰਿੰਦਰ ਸਿੰਘ ਬੱਡਲਾ)- ਸੰਤ ਬਾਬਾ ਜਵਾਲਾ ਸਿੰਘ ਹਰਖੋਵਾਲ ਵਾਲਿਆਂ ਦੇ ਤਪ-ਅਸਥਾਨ ਗੁਰਦੁਆਰਾ ਸੰਤਗੜ੍ਹ ਹਰਖੋਵਾਲ ਵਿਖੇ ਮੁੱਖ ਸੇਵਾਦਾਰ ਸੰਤ ਅਮਰਜੀਤ ਸਿੰਘ ਦੀ ਅਗਵਾਈ ‘ਚ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪਾਠ ਦੇ ਭੋਗ ਉਪਰੰਤ ਸਜੇ ਦੀਵਾਨ ‘ਚ ਸੰਤ ਬਾਬਾ ਅਮਰਜੀਤ ਸਿੰਘ, ਬਾਬਾ ਜਗਜੀਤ ਸਿੰਘ ਸੁਲਤਾਨਪੁਰ ਲੋਧੀ, ਬਾਬਾ ਸੁਮਿੱਤਰ ਸਿੰਘ ਤਰਨਾ ਦਲ, ਬਾਬਾ ਗੁਰਮੀਤ ਸਿੰਘ ਲੁਧਿਆਣਾ ਵਾਲੇ, ਢਾਡੀ ਭਾਈ ਗੁਰਦਿਆਲ ਸਿੰਘ ਲੱਖਪੁਰ ਸਮੇਤ ਹੋਰਨਾਂ ਵੱਖ-ਵੱਖ ਪ੍ਰਚਾਰਕਾਂ ਤੇ ਰਾਗੀ-ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਤੇ ਕਥਾ-ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸੰਤ ਅਮਰਜੀਤ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ‘ਚ ਸਿੱਖ ਧਰਮ ਤੇ ਧਾਰਨੀ ਬਣਨਾ ਬੇਹੱਦ ਜ਼ਰੂਰੀ ਹੈ ਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੇ ਹੋਰਨਾਂ ਅਲ੍ਹਾਮਤਾਂ ਤੋਂ ਬਚਾਉਣ ਲਈ ਪ੍ਰੇਰਿਤ ਕਰਨਾ ਵੀ ਲਾਜ਼ਮੀ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਇਕ ਅਜਿਹਾ ਧਰਮ ਹੈ ਜਿਸ ‘ਚ ਬਿਨਾਂ ਕਿਸੇ ਭੇਦਭਾਵ ਦੇ ਕੋਈ ਵਿਅਕਤੀ ਵੀ ਅੰਮ੍ਰਿਤ ਦੀ ਪਾਹੁਲ਼ ਛਕ ਕੇ ਆਪਣਾ ਜੀਵਨ ਸਫ਼ਲ ਬਣਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਭਾਗੋਵਾਲ ’ਚ ਡਾ. ਰਵਜੋਤ ਸਿੰਘ ਨੇ ਕੀਤੀ ਲੋਕ ਮਿਲਣੀ ਅਗਲੀ ਖ਼ਬਰ ਸ੍ਰੀ ਨਵ ਦੁਰਗਾ ਲੰਗਰ ਸੁਸਾਇਟੀ ਦੀ ਮੀਟਿੰਗ ਵਿਚ ਸੁਮਿਤ ਗੁਪਤਾ ਬਣੇ ਪ੍ਰਧਾਨ
Ad Position 24