12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਭਾਰਤ-ਅਮਰੀਕਾ ਵਪਾਰਕ ਸਮਝੌਤੇ ’ਚੋਂ ਖੇਤੀ ਤੇ ਡੇਅਰੀ ਉਤਪਾਦਾਂ ਨੂੰ ਬਾਹਰ ਰੱਖਿਆ ਜਾਵੇ : ਸੇਠੀ ਸਰਪੰਚ ਥੋਪੀਆ

Ad Position 21
No active advertisement
ਅਜੀਤ ਡੈਸਕ 18-07-2026
ਕਾਠਗੜ੍ਹ, 17 ਜੁਲਾਈ (ਹਰਸਿਮਰਨ ਸਿੰਘ ਕਲੇਰ) - ਕਿਸਾਨੀ ਤੇ ਜਵਾਨੀ ਨੂੰ ਬਚਾਉਣ ਲਈ ਯਤਨਸ਼ੀਲ ਅਤੇ ਪੰਜਾਬ ਦੇ ਕਿਸਾਨਾਂ ਨਾਲ ਹਰੇਕ ਮੋਰਚੇ ’ਤੇ ਡੱਟ ਕੇ ਖਲੋਣ ਵਾਲੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਸੇਠੀ ਸਰਪੰਚ ਥੋਪੀਆ ਨੇ ਭਾਰਤ ਅਤੇ ਅਮਰੀਕਾ ਦਰਮਿਆਨ ਪ੍ਰਸਤਾਵਿਤ ਵਪਾਰਕ ਸਮਝੌਤੇ ਵਿੱਚ ਖੇਤੀਬਾੜੀ ਅਤੇ ਡੇਅਰੀ ਉਤਪਾਦਾਂ ਨੂੰ ਸ਼ਾਮਲ ਕਰਨ ਦੇ ਮੁੱਦੇ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਜੇਕਰ ਇਸ ਸਮਝੌਤੇ ਵਿੱਚ ਖੇਤੀ ਅਤੇ ਡੇਅਰੀ ਖੇਤਰ ਨੂੰ ਸ਼ਾਮਲ ਕੀਤਾ ਗਿਆ ਤਾਂ ਇਸ ਦਾ ਸਭ ਤੋਂ ਵੱਡਾ ਨੁਕਸਾਨ ਪੰਜਾਬ ਦੇ ਕਿਸਾਨਾਂ, ਡੇਅਰੀ ਪਾਲਕਾਂ ਤੇ ਖੇਤ ਮਜ਼ਦੂਰਾਂ ਨੂੰ ਝੱਲਣਾ ਪਵੇਗਾ। ਸੇਠੀ ਸਰਪੰਚ ਥੋਪੀਆ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਦਾ ਮੁੱਖ ਆਧਾਰ ਖੇਤੀਬਾੜੀ ਤੇ ਡੇਅਰੀ ਖੇਤਰ ਹੈ। ਵਿਦੇਸ਼ੀ ਉਤਪਾਦਾਂ ਨੂੰ ਖੁੱਲ੍ਹੀ ਪਹੁੰਚ ਮਿਲਣ ਨਾਲ ਸਥਾਨਕ ਕਿਸਾਨਾਂ ਦੀ ਆਮਦਨ ਪ੍ਰਭਾਵਿਤ ਹੋਵੇਗੀ ਤੇ ਪੇਂਡੂ ਆਰਥਿਕਤਾ ’ਤੇ ਵੀ ਨਕਾਰਾਤਮਕ ਅਸਰ ਪਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਸ ਪੰਜਾਬ ਦੇ ਸੂਬੇ ਦੀਆਂ ਸਾਰੀਆਂ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਨਾਲ ਮਿਲ ਕੇ ਇਸ ਫੈਸਲੇ ਦਾ ਲੋਕਤੰਤਰੀ ਢੰਗ ਨਾਲ ਡੱਟ ਕੇ ਵਿਰੋਧ ਕਰੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਹੋਣ ਦਿੱਤਾ ਜਾਵੇਗਾ ਤੇ ਲੋੜ ਪੈਣ ’ਤੇ ਵੱਡਾ ਜਨ ਅੰਦੋਲਨ ਵੀ ਸ਼ੁਰੂ ਕੀਤਾ ਜਾਵੇਗਾ। ਸੇਠੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਭਾਰਤ-ਅਮਰੀਕਾ ਵਪਾਰਕ ਸਮਝੌਤੇ ਵਿੱਚੋਂ ਖੇਤੀਬਾੜੀ ਤੇ ਡੇਅਰੀ ਉਤਪਾਦਾਂ ਨੂੰ ਤੁਰੰਤ ਬਾਹਰ ਰੱਖਿਆ ਜਾਵੇ ਤਾਂ ਜੋ ਪੰਜਾਬ ਦੇ ਕਿਸਾਨਾਂ, ਡੇਅਰੀ ਪਾਲਕਾਂ ਤੇ ਖੇਤ ਮਜ਼ਦੂਰਾਂ ਦੇ ਹਿੱਤਾਂ ਦੀ ਰੱਖਿਆ ਯਕੀਨੀ ਬਣਾਈ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਮੋਟਰ ਦੀ ਤਾਰ ਕੱਟਦਾ ਚੋਰ ਰੰਗੇ ਹੱਥੀਂ ਕਾਬੂ ਅਗਲੀ ਖ਼ਬਰ ਪਿੰਡ ਬਾਗੋਵਾਲ ਤੋਂ ‘ਤੀਰਥ ਯਾਤਰਾ ਸਕੀਮ’ ਤਹਿਤ ਸ਼ਰਧਾਲੂਆਂ ਦਾ ਜਥਾ ਰਵਾਨਾ
Ad Position 24