12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਲੋਕ ਮਿਲਣੀ ਦੌਰਾਨ ਰੌਬੀ ਕੰਗ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

Ad Position 21
No active advertisement
ਅਜੀਤ ਡੈਸਕ 18-07-2026
ਜਾਡਲਾ, 17 ਜੁਲਾਈ (ਹਰਕੰਵਲ ਸਿੰਘ ਕੌਲਗੜ੍ਹ) - ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੱਲ ਕਰਨ ਦੇ ਉਦੇਸ਼ ਨਾਲ ਨਵਾਂਸ਼ਹਿਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਪ੍ਰੀਤ ਸਿੰਘ ਰੌਬੀ ਕੰਗ ਵੱਲੋਂ ਪਿੰਡ ਦੌਲਤਪੁਰ ਵਿਖੇ ‘ਲੋਕ ਮਿਲਣੀ’ ਕਰਵਾਈ ਗਈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕਰਦਿਆਂ ਪੀਣ ਵਾਲੇ ਪਾਣੀ, ਟੁੱਟੀਆਂ ਸੜਕਾਂ, ਬੁਢਾਪਾ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ, ਰੈਵੇਨਿਊ ਅਤੇ ਹੋਰ ਪ੍ਰਸ਼ਾਸਕੀ ਮਸਲਿਆਂ ਸਬੰਧੀ ਆਪਣੀਆਂ ਸਮੱਸਿਆਵਾਂ ਰੱਖੀਆਂ। ਰੌਬੀ ਕੰਗ ਨੇ ਹਰ ਸ਼ਿਕਾਇਤ ਨੂੰ ਧਿਆਨ ਨਾਲ ਸੁਣਦਿਆਂ ਕਈ ਮਾਮਲਿਆਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਵਾਇਆ ਜਿਨ੍ਹਾਂ ਮਸਲਿਆਂ ਦਾ ਤੁਰੰਤ ਹੱਲ ਸੰਭਵ ਨਹੀਂ ਸੀ, ਉਨ੍ਹਾਂ ਸਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਅਤੇ ਨਿਰਧਾਰਤ ਸਮੇਂ ਅੰਦਰ ਨਿਪਟਾਰਾ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਸਤਨਾਮ ਸਿੰਘ ਜਲਵਾਹਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਨਵਾਂਸ਼ਹਿਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਬੇਲੋੜੇ ਚੱਕਰਾਂ ਤੋਂ ਰਾਹਤ ਦਿਵਾਉਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਆਪਣੇ ਪਿੰਡ ਵਿੱਚ ਹੀ ਕਰਨਾ ਹੈ। ਉਨ੍ਹਾਂ ਕਿਹਾ ਕਿ ‘ਲੋਕ ਮਿਲਣੀ’ ਵਰਗੇ ਉਪਰਾਲਿਆਂ ਨਾਲ ਸਰਕਾਰ ਅਤੇ ਆਮ ਲੋਕਾਂ ਵਿਚਕਾਰ ਭਰੋਸਾ ਹੋਰ ਮਜ਼ਬੂਤ ਹੋ ਰਿਹਾ ਹੈ। ਇਸ ਦੌਰਾਨ ਸੀਨੀਅਰ ਆਮ ਆਦਮੀ ਪਾਰਟੀ ਆਗੂ ਰਾਜੇਸ਼ਪਾਲ ਸਿੰਘ ਖੰਨਾ ਵੱਲੋਂ ਸਮਾਜ ਸੇਵਾ ਵਿੱਚ ਯੋਗਦਾਨ ਪਾਉਣ ਵਾਲੀਆਂ ਆਂਗਣਵਾੜੀ ਵਰਕਰਾਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਗਿਆਨ ਸਿੰਘ, ਦਲਵੀਰ ਸਿੰਘ, ਬਲਵੀਰ ਸਿੰਘ, ਰਵਿੰਦਰ ਸਿੰਘ, ਨਵਜੋਤ ਸਿੰਘ, ਜਸਵਿੰਦਰ ਕੌਰ, ਇਕਬਾਲ ਕੌਰ, ਮਲਕੀਤ ਕੌਰ ਅਤੇ ਗੁਰਮੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਪਾਰਟੀ ਵਰਕਰ ਹਾਜ਼ਰ ਸਨ। >
Ad Position 22
No active advertisement
ਪਿਛਲੀ ਖ਼ਬਰ ਵਰਿੰਦਰ ਕੁਮਾਰ ਅਤੇ ਰਜਿੰਦਰ ਕੁਮਾਰ ਬਛੌੜੀ ਨਾਲ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਮੂੰਹੋਂ ਬੋਲਣ ਲੱਗੇ ਹਨ ਆਪ ਸਰਕਾਰ ਦੇ ਕੀਤੇ ਕੰਮ - ਚੇਅਰਮੈਨ ਚੌਧਰੀ ਸੰਜੀਵ ਚੇਚੀ ਪਿੰਡ-ਪਿੰਡ ਪੁੱਜੀਆਂ ਕੰਕਰੀਟ ਦੀਆਂ ਬ...
Ad Position 24