13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਬਚਾਉਣ ਲਈ ਲੋਕਾਂ ਦਾ ਜਾਗ੍ਰਿਤ ਹੋਣਾ ਜ਼ਰੁਰੀ - ਕਰਨ ਸਿੰਘ ਰਾਣਾ

Ad Position 21
No active advertisement
ਅਜੀਤ ਡੈਸਕ 19-07-2026
ਕਾਠਗੜ੍ਹ, 18 ਜੁਲਾਈ (ਹਰਸਿਮਰਨ ਜੋਤ ਸਿੰਘ ਕਲੇਰ) - ਮਿਹਨਤ ਨਾਲ ਪੈਦਾ ਕੀਤੀ ਫਸਲ ਦੀ ਰਾਖੀ ਦਾ ਕੰਮ ਜੇ ਬੱਕਰੇ ਹਵਾਲੇ ਕਰਾਂਗੇ ਤਾਂ ਲਾਜ਼ਮੀ ਨੁਕਸਾਨ ਹੋਵੇਗਾ। ਇਸੇ ਤਰ੍ਹਾਂ ਸਰਕਾਰੀ ਅਤੇ ਪੇਂਡੂ ਸਾਂਝੀਆਂ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਬਚਾਉਣ ਲਈ ਲੋਕਾਂ ਦਾ ਜਾਗ੍ਰਿਤ ਹੋਣਾ ਪਹਿਲੀ ਸ਼ਰਤ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਾਥੀ ਕਰਨ ਸਿੰਘ ਰਾਣਾ ਜਨਰਲ ਸਕੱਤਰ ਸਾਂਝਾ ਕਿਸਾਨ ਮਜ਼ਦੂਰ ਮੋਰਚਾ ਸਬੰਧਤ ਭਾਈ ਲਾਲੋ ਲੋਕ ਮੰਚ ਪੰਜਾਬ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਦੱਸਿਆ ਕਿ ਪਿੰਡ ਆਸਰੋ ਤੋਂ ਲੈ ਕੇ ਪਿੰਡ ਚਾਹਲ ਤੱਕ 72 ਫੁੱਟੀ ਡਿਫੈਂਸ ਰੋਡ ’ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਅਤੇ ਪਿੰਡਾਂ ਵਿੱਚ ਸਾਂਝੇ ਕਾਰਜਾਂ ਲਈ ਰਾਖਵੀਆਂ ਰੱਖੀਆਂ ਜ਼ਮੀਨਾਂ ’ਤੇ ਹੋ ਰਹੇ ਨਾਜਾਇਜ਼ ਕਬਜ਼ਿਆਂ ਨੂੰ ਰੋਕਣਾ ਅਤੀ ਜ਼ਰੂਰੀ ਹੈ ਕਿਉਂਕਿ ਇਹ ਸਰਕਾਰੀ ਜ਼ਮੀਨਾਂ ਡਿਫੈਂਸ ਰੋਡ ਦੇ ਰੂਪ ਵਿੱਚ ਅਤੇ ਪਿੰਡਾਂ ਦੀਆਂ ਸਾਂਝੀਆਂ ਜ਼ਮੀਨਾਂ ਪਿੰਡਾਂ ਦੇ ਸਾਂਝੇ ਕਾਰਜਾਂ ਲਈ ਰਿਜ਼ਰਵ ਰੱਖੀਆਂ ਹੋਈਆਂ ਹਨ ਜੇ ਇਹਨਾਂ ’ਤੇ ਨਾਜਾਇਜ਼ ਕਬਜ਼ੇ ਜਾਰੀ ਰਹੇ ਤਾਂ ਇਕ ਦਿਨ ਵੱਡਾ ਸੰਕਟ ਖੜ੍ਹਾ ਹੋ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਰਕਾਰੀ ਅਤੇ ਪਿੰਡਾਂ ਦੀਆਂ ਸਾਂਝੀਆਂ ਜ਼ਮੀਨਾਂ ’ਤੇ ਹੋ ਰਹੇ ਨਾਜਾਇਜ਼ ਕਬਜ਼ਿਆਂ ਨੂੰ ਤੁਰੰਤ ਰੋਕਿਆ ਜਾਵੇ ਅਤੇ ਜਿੱਥੇ ਕਿਤੇ ਵੀ ਨਾਜਾਇਜ਼ ਕਬਜ਼ੇ ਹੋਏ ਹਨ ਉਹਨਾਂ ਨੂੰ ਹਟਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਲੋਕਾਂ ਦਾ ਜਾਗ੍ਰਿਤ ਹੋਣਾ ਜਰੂਰੀ ਹੈ ਕਿਉਂਕਿ ਇਹ ਨਾਜਾਇਜ਼ ਕੰਮ ਜ਼ਿਲ੍ਹਾ ਪ੍ਰਸ਼ਾਸਨ ਤੇ ਰਾਜਨੀਤਕ ਧਿਰਾਂ ਦੀ ਸ਼ਹਿ ਤੋਂ ਬਿਨਾਂ ਅਮਲ ਵਿੱਚ ਨਹੀਂ ਆਉਂਦਾ ਇਸ ਲਈ ਲੋਕ ਜਾਗਰੂਕ ਹੋ ਕੇ ਇਸ ਬੁਰਾਈ ਵਿਰੁੱਧ ਸੰਘਰਸ਼ ਕਰਨ ਤਾਂ ਕਿ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹੇ ਦੇ ਆਗੂ ਕਰਨੈਲ ਸਿੰਘ ਭੱਲਾ ਅਤੇ ਜਸਪ੍ਰੀਤ ਸਿੰਘ ਬਾਜਵਾ ਐਡਵੋਕੇਟ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਨ.ਐਸ.ਕਿਊ.ਐਫ. ਵੋਕੇਸ਼ਨਲ ਟੀਚਰ ਫਰੰਟ ਦੀ ਸਬ-ਕਮੇਟੀ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਅਹਿਮ ਮੀਟਿੰਗ ਅਗਲੀ ਖ਼ਬਰ ਸਿੱਧ ਬਾਬਾ ਜੰਬੂ ਜੀਤ ਦੇ ਪ੍ਰਗਟ ਦਿਵਸ ਮਹਾਂਉਤਸਵ ਦੇ ਦੂਜੇ ਦਿਨ ਪਿੰਡ ਭੂਰੀਵਾਲੇ ਮਾਲੇਵਾਲ ਵਿਖੇ ਵਿਸ਼ਾਲ ਸ਼ੋਭਾ ਯਾਤਰਾ ਕੱ...
Ad Position 24