12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਬਲਾਚੌਰ ਹਲਕੇ ਦੇ ਕਿਸਾਨਾਂ ਲਈ ਵੱਡੀ ਖੁਸ਼ਖਬਰੀ, ਕਾਠਗੜ੍ਹ-ਪਨਿਆਲੀ ਲਿਫਟ ਇਰੀਗੇਸ਼ਨ ਪ੍ਰੋਜੈਕਟ-2 ਦਾ ਕੰਮ ਜੰਗੀ ਪੱਧਰ ’ਤੇ ਜਾਰੀ

Ad Position 21
No active advertisement
ਅਜੀਤ ਡੈਸਕ 19-07-2026
ਕਾਠਗੜ੍ਹ, 18 ਜੁਲਾਈ (ਹਰਸਿਮਰਨ ਜੋਤ ਸਿੰਘ ਕਲੇਰ) - ਹਲਕਾ ਬਲਾਚੌਰ ਦੇ ਲੋਕਾਂ ਅਤੇ ਖਾਸ ਕਰਕੇ ਕਿਸਾਨੀ ਨੂੰ ਸਿੰਚਾਈ ਦੇ ਪਾਣੀ ਦੀ ਸਹੂਲਤ ਦੇਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਸੀਨੀਅਰ ਆਗੂ ਕਰਨਵੀਰ ਕਟਾਰੀਆ ਪਿੰਡ ਨਿੱਘੀ ਵਿਖੇ ਚੱਲ ਰਹੇ ਕਾਠਗੜ੍ਹ-ਪਨਿਆਲੀ ਲਿਫਟ ਇਰੀਗੇਸ਼ਨ ਪ੍ਰੋਜੈਕਟ-2 ਦੇ ਦੂਜੇ ਪੜਾਅ ਦੇ ਨਿਰਮਾਣ ਕਾਰਜਾਂ ਦਾ ਉਚੇਚੇ ਤੌਰ ’ਤੇ ਜਾਇਜ਼ਾ ਲਿਆ ਗਿਆ। ਇਸ ਮੌਕੇ ਚੱਲ ਰਹੇ ਕੰਮ ਦਾ ਨਿਰੀਖਣ ਕਰਦਿਆਂ ਕਰਨਵੀਰ ਕਟਾਰੀਆ ਨੇ ਦੱਸਿਆ ਕਿ ਇਲਾਕੇ ਦੇ ਲੋਕਾਂ ਦੀ ਸਹੂਲਤ ਲਈ ਇਹ ਵਿਕਾਸ ਕਾਰਜ ਬਹੁਤ ਹੀ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਉਨ੍ਹਾਂ ਮੌਕੇ ਦੀ ਸਥਿਤੀ ਦਿਖਾਉਂਦਿਆਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਜ਼ਮੀਨ ਦੇ ਹੇਠਾਂ ਤਕਰੀਬਨ 13 ਮੀਟਰ ਦੀ ਵੱਡੀ ਡੂੰਘਾਈ ’ਤੇ ਪਾਈਪਲਾਈਨ ਵਿਛਾਉਣ ਦਾ ਕੰਮ ਚੱਲ ਰਿਹਾ ਹੈ, ਜੋ ਕਿ ਤਕਨੀਕੀ ਪੱਖੋਂ ਇੱਕ ਵੱਡੀ ਪ੍ਰਾਪਤੀ ਹੈ। ਇਸ ਪ੍ਰੋਜੈਕਟ ਦੀਆਂ ਬਾਰੀਕੀਆਂ ਅਤੇ ਤਕਨੀਕੀ ਜਾਣਕਾਰੀ ਸਾਂਝੀ ਕਰਦਿਆਂ ਸੀਨੀਅਰ ਆਗੂ ਕਰਨਵੀਰ ਕਟਾਰੀਆ ਨੇ ਦੱਸਿਆ ਕਿ ਨਹਿਰ ਤੋਂ ਆਉਣ ਵਾਲੀ ਇਸ ਲਾਈਨ ਰਾਹੀਂ ਪਾਣੀ ਨੂੰ ਕਲਾਰ ਵਿਖੇ ਲਿਜਾਇਆ ਜਾਵੇਗਾ, ਜਿੱਥੇ ਇੱਕ ਵਿਸ਼ੇਸ਼ ਡੈਮ (ਸਟੋਰੇਜ ਟੈਂਕ) ਤਿਆਰ ਕੀਤਾ ਜਾ ਰਿਹਾ ਹੈ। ਇਸ ਡੈਮ ਦੀ ਸਮਰੱਥਾ ਇੰਨੀ ਵੱਡੀ ਹੋਵੇਗੀ ਕਿ ਇਸ ਵਿੱਚ ਤਕਰੀਬਨ 4 ਲੱਖ ਲੀਟਰ ਪਾਣੀ ਸਟੋਰ ਕੀਤਾ ਜਾ ਸਕੇਗਾ, ਜੋ ਕਿ ਲੋੜ ਵੇਲੇ ਇਲਾਕੇ ਦੀ ਸਿੰਚਾਈ ਲਈ ਬੇਹੱਦ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਨਹਿਰ ਦੀ ਮੌਜੂਦਾ ਸਥਿਤੀ ਤੋਂ ਕਲਾਰ ਦੀ ਉਚਾਈ ਤਕਰੀਬਨ 100 ਮੀਟਰ ਹੈ, ਜੋ ਕਿ ਫੁੱਟਾਂ ਦੇ ਹਿਸਾਬ ਨਾਲ ਸਵਾ 300 ਫੁੱਟ ਦੇ ਕਰੀਬ ਬਣਦੀ ਹੈ। ਇੰਨੀ ਉਚਾਈ ’ਤੇ ਲਿਫਟ ਇਰੀਗੇਸ਼ਨ ਰਾਹੀਂ ਪਾਣੀ ਪਹੁੰਚਾਉਣਾ ਇਲਾਕੇ ਲਈ ਇੱਕ ਇਤਿਹਾਸਕ ਕਦਮ ਹੈ। ਕਰਨਵੀਰ ਕਟਾਰੀਆ ਨੇ ਹਲਕਾ ਨਿਵਾਸੀਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਪ੍ਰੋਜੈਕਟ ਦਾ ਕੰਮ ਬਹੁਤ ਹੀ ਜਲਦੀ ਮੁਕੰਮਲ ਕਰ ਲਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸੰਤੁਲਨ ਵਿਗੜਨ ਕਾਰਨ ਸਵਿਫਟ ਕਾਰ ਹੋਈ ਹਾਦਸਾ ਗ੍ਰਸਤ ਅਗਲੀ ਖ਼ਬਰ ਗਲਤ ਦਿਸ਼ਾ ਵਲੋਂ ਆ ਰਹੇ ਟਰੈਕਟਰ-ਟਰਾਲੀ ਦੀ ਕਾਰ ਨਾਲ ਹੋਈ ਸਿੱਧੀ ਟੱਕਰ ਹਾਦਸੇ ’ਚ ਦੋਨੋਂ ਕਾਰ ਸਵਾਰ ਹੋਏ ਜ਼ਖ਼ਮੀ
Ad Position 24