ਰਾਹੋਂ, 19 ਜੁਲਾਈ (ਉਂਕਾਰ ਸਿੰਘ ਰਾਠੋਰ)- ਭੇਦਭਰੇ ਹਾਲਾਤਾਂ ਵਿੱਚ ਰਾਹੋਂ ਤੋਂ ਨਵਾਂਸ਼ਹਿਰ ਜਾਂਦੇ ਰਾਹ ‘ਤੇ ਨਹਿਰ ਵਿੱਚੋਂ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਜਾਣਕਾਰੀ ਅਨੁਸਾਰ ਨਹਿਰ ਵਿੱਚ ਨਹਾ ਰਹੇ ਕੁਝ ਨੌਜਵਾਨਾਂ ਨੇ ਪਾਣੀ ਵਿੱਚ ਤੈਰਦੀ ਲਾਸ਼ ਦੇਖੀ ਅਤੇ ਹਿੰਮਤ ਕਰਦੇ ਹੋਏ ਉਸ ਨੂੰ ਬਾਹਰ ਕੱਢਿਆ। ਇਸ ਤੋਂ ਬਾਅਦ ਮੌਕੇ ‘ਤੇ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਣੇ ਸ਼ੁਰੂ ਹੋ ਗਏ। ਲਾਸ਼ ਦੀ ਪਛਾਣ ਕਰਵਾਉਣ ਲਈ ਲੋਕਾਂ ਨੂੰ ਵੀ ਦਿਖਾਇਆ ਗਿਆ ਪਰ ਖ਼ਬਰ ਲਿਖੇ ਜਾਣ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਲਾਸ਼ ਦੀ ਤਲਾਸ਼ੀ ਦੌਰਾਨ ਉਸ ਦੀ ਜੇਬ ਵਿੱਚੋਂ ਚਾਬੀਆਂ ਦਾ ਇੱਕ ਗੁੱਛਾ ਮਿਲਿਆ। ਮ੍ਰਿਤਕ ਨੇ ਕਾਲੇ ਰੰਗ ਦਾ ਪਜਾਮਾ ਤੇ ਮਿੱਟੀ ਰੰਗ ਦੀ ਟੀ ਸ਼ਰਟ ਪਾਈ ਹੋਈ ਸੀ ਜੋ ਕੇ ਸਿਰ ਤੋਂ ਮੋਨਾ ਅਤੇ ਦਾੜ੍ਹੀ ਕੱਟੀ ਹੋਈ ਹੈ ਜਿਸ ਦੀ ਉਮਰ ਕਰੀਬ 30 ਤੋਂ 35 ਸਾਲ ਦੇ ਕਰੀਬ ਦੱਸੀ ਜਾ ਰਹੀ ਸੀ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ। ਇਸ ਦੇ ਨਾਲ ਹੀ ਮ੍ਰਿਤਕ ਦੀ ਪਛਾਣ ਕਰਵਾਉਣ ਲਈ ਵੀ ਯਤਨ ਜਾਰੀ ਹਨ ਤੇ ਮਾਮਲੇ ਦੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।
ਭੇਦਭਰੇ ਹਾਲਾਤਾਂ ਵਿੱਚ ਨਹਿਰ ਵਿੱਚੋਂ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ
ਅਜੀਤ ਡੈਸਕ
20-07-2026